ਨਿਊਜ਼ ਪੰਜਾਬ
18 ਅਕਤੂਬਰ 2025
ਪੰਜਾਬ ਵਿੱਚ ਅਕਤੂਬਰ ਮਹੀਨਾ ਤਿਉਹਾਰਾਂ ਵਾਲਾ ਮਹੀਨਾ ਹੁੰਦਾ ਹੈ। ਇਸ ਸਮੇਂ ਦੌਰਾਨ ਪੰਜਾਬ ਸਮੇਤ ਕਈ ਰਾਜਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਜਾਂਦਾ ਹੈ।
ਪੰਜਾਬ ਵਿੱਚ ਦੀਵਾਲੀ ਦਾ ਤਿਉਹਾਰ ਬਹੁਤ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਸਾਲ, ਪੰਜਾਬ ਵਿੱਚ ਦੀਵਾਲੀ 20 ਅਕਤੂਬਰ ਨੂੰ ਮਨਾਈ ਜਾਵੇਗੀ, ਜੋ ਕਿ ਸਰਕਾਰੀ ਛੁੱਟੀ ਹੋਵੇਗੀ। ਇਸ ਮੌਕੇ ਸਾਰੇ ਸਕੂਲ, ਕਾਲਜ, ਦਫ਼ਤਰ, ਬੈਂਕ ਅਤੇ ਹੋਰ ਸੰਸਥਾਵਾਂ ਬੰਦ ਰਹਿਣਗੀਆਂ।22 ਅਕਤੂਬਰ ਨੂੰ ਵਿਸ਼ਵਕਰਮਾ ਦਿਵਸ ਅਤੇ ਗੋਵਰਧਨ ਪੂਜਾ ਲਈ ਅਤੇ 23 ਅਕਤੂਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰੂ ਗੱਦੀ ਦਿਵਸ ਲਈ ਰਾਖਵੀਆਂ (ਸਰਕਾਰੀ) ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਸਕੂਲੀ ਬੱਚਿਆਂ ਅਤੇ ਸਰਕਾਰੀ ਕਰਮਚਾਰੀਆਂ ਨੂੰ ਇਨ੍ਹਾਂ ਦਿਨਾਂ ਦੌਰਾਨ ਸਰਕਾਰੀ ਛੁੱਟੀਆਂ ਮਿਲਣਗੀਆਂ।
