ਨਿਊਜ਼ ਪੰਜਾਬ
19 ਅਕਤੂਬਰ 2025
ਪੰਜਾਬ ਸਰਕਾਰ ਨੇ ਰਿਸ਼ਵਤਖੋਰੀ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਡੀਆਈਜੀ ਹਰਚਰਨ ਸਿੰਘ ਭੁੱਲਰ ਵਿਰੁੱਧ ਮਹੱਤਵਪੂਰਨ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਹੈ। ਗ੍ਰਹਿ ਵਿਭਾਗ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਇੱਕ ਹੁਕਮ ਵਿੱਚ ਕਿਹਾ ਗਿਆ ਹੈ ਕਿ ਗ੍ਰਿਫ਼ਤਾਰੀ ਤੋਂ 48 ਘੰਟੇ ਬੀਤ ਜਾਣ ਤੋਂ ਬਾਅਦ ਉਹ ਆਲ ਇੰਡੀਆ ਸਰਵਿਸ ਰੂਲ 3(2) ਤਹਿਤ ਆਪਣੇ ਆਪ ਮੁਅੱਤਲ ਹੋ ਜਾਣਗੇ।

ਗ੍ਰਹਿ ਵਿਭਾਗ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੀ ਰਿਪੋਰਟ ਦੇ ਅਨੁਸਾਰ, ਹਰਚਰਨ ਸਿੰਘ ਭੁੱਲਰ, ਆਈਪੀਐਸ (ਡੀਆਈਜੀ ਰੋਪੜ ਰੇਂਜ) ਨੂੰ ਸੀਬੀਆਈ ਨੇ 16 ਅਕਤੂਬਰ, 2025 ਨੂੰ ਭ੍ਰਿਸ਼ਟਾਚਾਰ ਰੋਕਥਾਮ ਐਕਟ, 1988 ਦੀ ਧਾਰਾ 7 ਅਤੇ 7ਏ ਤਹਿਤ ਦਰਜ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।
