20 ਅਕਤੂਬਰ – ਅਮਰੀਕੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਨਵੀਂ ਦਿੱਲੀ ਰੂਸੀ ਤੇਲ ਖਰੀਦਣਾ ਜਾਰੀ ਰੱਖਦੀ ਹੈ, ਤਾਂ ਉਸਨੂੰ “ਭਾਰੀ” ਟੈਰਿਫਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਹ ਬਿਆਨ ਉਸ ਵੇਲੇ ਸਾਹਮਣੇ ਆਇਆ ਜਦੋਂ ਸਾਰਾ ਭਾਰਤ ਦਿਵਾਲੀ ਦਾ ਤਿਉਹਾਰ ਮਨਾ ਰਿਹਾ ਹੈ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਭਾਰਤ ‘ਤੇ ਤਿੱਖਾ ਹਮਲਾ ਬੋਲਦਿਆਂ ਚੇਤਾਵਨੀ ਦਿੱਤੀ ਹੈ ਕਿ ਜੇਕਰ ਇਹ ਰੂਸੀ ਤੇਲ ਖਰੀਦਣਾ ਜਾਰੀ ਰੱਖਦਾ ਹੈ ਤਾਂ ਉਸਨੂੰ “ਭਾਰੀ” ਟੈਰਿਫਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੱਤਰਕਾਰਾਂ ਨਾਲ ਗੱਲ ਕਰਦੇ ਹੋਏ, ਟਰੰਪ ਨੇ ਫਿਰ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਭਰੋਸਾ ਦਿੱਤਾ ਹੈ ਕਿ ਭਾਰਤ ਮਾਸਕੋ ਤੋਂ ਕੱਚਾ ਤੇਲ ਆਯਾਤ ਕਰਨਾ ਬੰਦ ਕਰ ਦੇਵੇਗਾ।
ਏਅਰ ਫੋਰਸ ਵਨ ‘ਤੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ, ਟਰੰਪ ਨੇ ਪਿਛਲੇ ਹਫ਼ਤੇ ਦੇ ਆਪਣੇ ਦਾਅਵੇ ਨੂੰ ਦੁਹਰਾਉਂਦੇ ਹੋਏ ਕਿਹਾ, “ਉਨ੍ਹਾਂ (ਪ੍ਰਧਾਨ ਮੰਤਰੀ ਮੋਦੀ) ਨੇ ਮੈਨੂੰ ਕਿਹਾ ਸੀ ਕਿ ਉਹ ਰੂਸੀ ਤੇਲ ਦਾ sodsਨਹੀਂ ਕਰਨਗੇ। ਪਰ ਜੇ ਉਹ ਅਜਿਹਾ ਕਰਦੇ ਹਨ, ਤਾਂ ਉਹ ਬਹੁਤ ਭਾਰੀ ਟੈਰਿਫ ਅਦਾ ਕਰਨਗੇ।” ਜਦੋਂ ਪੱਤਰਕਾਰਾਂ ਨੇ ਟਰੰਪ ਨੂੰ ਦੱਸਿਆ ਕਿ ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਉਹ ਟਰੰਪ ਅਤੇ ਮੋਦੀ ਵਿਚਕਾਰ ਹੋਈ ਗੱਲਬਾਤ ਤੋਂ ਅਣਜਾਣ ਹੈ, ਤਾਂ ਟਰੰਪ ਨੇ ਜਵਾਬ ਦਿੰਦੇ ਹੋਏ ਕਿਹਾ, “ਜੇ ਉਹ ਇਹ ਕਹਿਣਾ ਚਾਹੁੰਦਾ ਹੈ, ਤਾਂ ਉਹ ਭਾਰੀ ਟੈਰਿਫਾਂ ਦਾ ਭੁਗਤਾਨ ਕਰਨਾ ਜਾਰੀ ਰੱਖੇਗਾ, ਅਤੇ ਉਹ ਅਜਿਹਾ ਨਹੀਂ ਕਰਨਾ ਚਾਹੁੰਦਾ।”
