ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸਰਾਭਾ ਨਗਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

 

ਨਗਰ ਕੀਰਤਨ ‘ਚ ਵੱਖ ਵੱਖ ਧਾਰਮਿਕ, ਸਮਾਜਿਕ ਤੇ ਰਾਜਨੀਤਕ ਆਗੂਆਂ ਨੇ ਭਰੀਆਂ ਆਪਣੀਆਂ ਹਾਜ਼ਰੀਆਂ

##############

ਨਗਰ ਕੀਰਤਨਾ ਦਾ ਸੰਗਤਾਂ ਵੱਲੋਂ ਕੀਤਾ ਗਿਆ ਨਿੱਘਾ ਸਵਾਗਤ

***************

ਲੁਧਿਆਣਾ, 26 ਅਕਤੂਬਰ ( ਆਰ ਐਸ ਖ਼ਾਲਸਾ ) ਮਨੁੱਖਤਾ ਦੇ ਰਹਿਬਰ ,ਜਗਤ ਗੁਰੂ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਉਦਿਆ ਹੋਇਆ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸਰਾਭਾ ਨਗਰ  ਲੁਧਿਆਣਾ ਦੀ ਪ੍ਰਬੰਧਕ ਕਮੇਟੀ ਵੱਲੋ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਜੈਕਾਰਿਆਂ ਦੀ ਗੂੰਜ ਵਿੱਚ ਮਹਾਨ ਨਗਰ ਕੀਰਤਨ ਸਜਾਇਆ ਗਿਆ।

ਜਿਸ ਵਿੱਚ ਇਲਾਕੇ ਦੀਆਂ ਸੰਗਤਾਂ ਸਮੇਤ ਵੱਖ ਵੱਖ ਧਾਰਮਿਕ, ਸਮਾਜਿਕ ਤੇ ਰਾਜਨੀਤਕ ਆਗੂਆਂ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਗੁਰੂ ਸਾਹਿਬ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕੀਤਾ। ਜੁਗੋ ਜੁਗ ਅਟੱਲ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਤੋ ਆਰੰਭ ਹੋਏ ਮਹਾਨ ਨਗਰ ਕੀਰਤਨ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਆਪਣੀਆਂ ਹਾਜ਼ਰੀਆਂ ਭਰੀਆਂ ਤੇ ਫੁੱਲਾਂ ਨਾਲ ਸੱਜੀ ਪਾਲਕੀ ਅੰਦਰ ਸ਼ਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਪਵਿੱਤਰ ਸਰੂਪ ਨੂੰ ਆਪਣਾ ਸਤਿਕਾਰ ਸਹਿਤ ਸਿੱਜਦਾ ਭੇਟ ਕੀਤਾ। ਨਗਰ ਕੀਰਤਨ ਵਿੱਚ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਦੇ ਕੀਰਤਨੀ ਜੱਥੇ ਜਿੱਥੇ ਗੁਰੂ ਸਾਹਿਬ ਵੱਲੋ ਉਚਰੀ ਇਲਾਹੀ ਬਾਣੀ ਦਾ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕਰ ਰਹੇ ਸਨ ਉੱਥੇ ਵੱਖ ਵੱਖ ਬੈਡ ਪਾਰਟੀਆਂ ਗੁਰਬਾਣੀ ਦੇ ਸ਼ਬਦਾਂ ਦੀਆਂ ਆਨੰਦਮਈ ਧੁੰਨਾਂ ਵੱਜਾ ਕੇ ਸਮੁੱਚੇ ਮਹੌਲ ਨੂੰ ਅਧਿਆਤਮਕ ਤੇ ਰੁਹਾਨੀਅਤ ਦੀ ਰੰਗਤ ਪ੍ਰਦਾਨ ਕਰ ਰਹੇ ਸਨ।ਇਸੇ ਤਰ੍ਹਾਂ ਜਿੱਥੇ ਨਗਰ ਕੀਰਤਨ ਵਿੱਚ ਸ਼ਾਮਲ ਗੱਤਕਾ ਪਾਰਟੀ ਦੇ ਨੌਜਵਾਨ ਬੜੀ ਸੂਰਬੀਰਤਾ ਦੇ ਨਾਲ ਗੱਤਕੇ ਦੀ ਖੇਡ ਦੇ ਜ਼ੌਹਰ ਦਿਖਾ ਕੇ ਸੰਗਤਾਂ ਨੂੰ ਮੰਤਰ ਮੂੰਗਧ ਕਰ ਰਹੇ ਸਨ ਉੱਥੇ ਰਾਮਗੜ੍ਹੀਆ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਿੱਲਰ ਗੰਜ ਦੀਆਂ ਵਿਦਿਆਰਥਣਾਂ ਸੁੰਦਰ ਮਾਰਚ ਪਾਸਟ ਕਰਕੇ ਨਗਰ ਕੀਰਤਨ ਵਿੱਚ ਆਪਣੀ ਹਾਜ਼ਰੀਆਂ ਭਰ ਰਹੀਆ ਸਨ।

ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਸਰਾਭਾ ਨਗਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ.ਜਸਪਾਲ ਸਿੰਘ ਠੁਕਰਾਲ,ਡਾ਼ ਗੁਰਪ੍ਰੀਤ ਸਿੰਘ ਬਜਾਜ ਜਨਰਲ ਸਕੱਤਰ,ਬੀਬੀ ਰਵਿੰਦਰ ਕੌਰ ਅਤੇ ਕਮੇਟੀ ਦੇ ਸਮੂਹ ਮੈਬਰਾਂ ਦੇ ਸੁਹਿਰਦ ਉੱਦਮਾਂ ਸਦਕਾ ਕੱਢੇ ਗਏ ਉਕਤ ਮਹਾਨ ਨਗਰ ਕੀਰਤਨ ਦਾ ਵੱਖ- ਵੱਖ ਬਲਾਕਾਂ ਦੀਆਂ ਐਸੋਸਿਏਸ਼ਨਾ ਦੇ ਅਹੁਦੇਦਾਰਾਂ ਖਾਸ ਕਰਕੇ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਇਕਾਈ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ

ਵੱਲੋ ਨਿੱਘਾ ਸਵਾਗਤ ਕੀਤਾ ਗਿਆ ਅਤੇ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਲਈ ਗੁਰੂ ਦੇ ਅਟੁੱਟ ਲੰਗਰ ਵੀ ਲਗਾਏ ਗਏ। ਗੁਰਦੁਆਰਾ ਸਾਹਿਬ ਤੋ ਆਰੰਭ ਹੋ ਕੇ ਨਗਰ ਕੀਰਤਨ ਸਰਾਭਾ ਨਗਰ,ਗੁਰਦੇਵ ਨਗਰ ਦੇ ਵੱਖ ਵੱਖ ਬਲਾਕਾਂ ,ਮਲਹਾਰ ਰੋਡ,ਕਿਪਸ ਮਾਰਕੀਟ ਦੀ ਪ੍ਰਕਰਮਾ ਕਰਦਾ ਹੋਇਆ ਵਾਪਸ ਇਸੇ ਅਸਥਾਨ ਤੇ ਜੈਕਾਰਿਆਂ ਦੀ ਗੂੰਜ ਵਿੱਚ ਸਮਾਪਤ ਹੋਇਆ। ਨਗਰ ਕੀਰਤਨ ਦੀ ਸਮਾਪਤੀ ਉਪਰੰਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ.ਜਸਪਾਲ ਸਿੰਘ ਠੁਕਰਾਲ ,ਡਾ. ਗੁਰਪ੍ਰੀਤ ਸਿੰਘ ਬਜਾਜ,ਬੀਬੀ ਰਵਿੰਦਰ ਕੌਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰਾਂ ਵੱਲੋ

ਸਮੂਹ ਸੰਗਤਾਂ, ਸ਼ਬਦੀ ਜੱਥਿਆਂ, ਇਸਤਰੀ ਸਤਿਸੰਗ ਸਭਾਵਾਂ,ਸੇਵਾ ਸੁਸਾਇਟੀਆਂ ਦੇ ਮੈਬਰਾਂ ਦਾ ਧੰਨਵਾਦ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ।

********************