ਪੁਲਿਸ ਦੀਆਂ ਹਦਾਇਤਾਂ — ਬਾਹਰੋਂ ਆਏ ਵਿਅਕਤੀ ਦੀ ਸ਼ਨਾਖਤ ਨੋਟ ਕਰਨੀ ਜਰੂਰੀ – ਸੜਕਾਂ ਫੁੱਟਪਾਥਾਂ ਉੱਪਰ ਰੇਹੜੀ ਫੜੀਆਂ ਲਾਉਣ, ਖਾਣ ਪੀਣ ਦੀਆਂ ਵਸਤਾਂ ਵੇਚਣ ਅਤੇ ਦੁਕਾਨਾਂ ਦੇ ਬਾਹਰ ਸੜਕਾਂ ਉਪਰ ਸਮਾਨ ਰੱਖਣ ‘ਤੇ ਪਾਬੰਦੀ – ਪੜ੍ਹੋ ਵੇਰਵਾ
–ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀ ਹੁਕਮ ਜਾਰੀ
ਨਿਊਜ਼ ਪੰਜਾਬ
ਲੁਧਿਆਣਾ, 2 ਜੂਨ -ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਤਰ•ਾਂ ਪਾਬੰਦੀ ਹੁਕਮ ਜਾਰੀ ਕੀਤੇ ਹਨ।
ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਸਮੂਹ ਹੋਟਲਾਂ/ਧਰਮਸ਼ਾਲਾਵਾਂ/ਸਰਾਂ ਪ੍ਰਬੰਧਕਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਜਦ ਵੀ ਕਿਸੇ ਵਿਅਕਤੀ ਨੇ ਠਹਿਰਣਾ ਹੋਵੇ ਤਾਂ ਸਬੰਧਤ ਵਿਅਕਤੀ ਦਾ ਮੁਕੰਮਲ ਵੇਰਵਾ, ਡਰਾਈਵਿੰਗ ਲਾਈਸੰਸ, ਅਧਾਰ ਕਾਰਡ ਅਤੇ ਸ਼ਨਾਖਤੀ ਕਾਰਡ ਦੀ ਕਾਪੀ ਹਾਸਿਲ ਕਰਕੇ ਰਜਿਸਟਰ ਵਿੱਚ ਦਰਜ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਬਿਨ•ਾਂ ਸਬੂਤ ਦੇ ਕਮਰਾ ਕਿਰਾਏ ‘ਤੇ ਨਾ ਦਿੱਤਾ ਜਾਵੇ।
ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਸਮੂਹ ਹੋਟਲਾਂ/ਧਰਮਸ਼ਾਲਾਵਾਂ/ਸਰਾਂ/ਗੈਸਟ ਹਾਊਸ/ਪੀ. ਜੀ./ਪੈਲੇਸ ਪ੍ਰਬੰਧਕਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਹ ਸਰਾਏ ਐਕਟ 1867 ਤਹਿਤ ਬਤੌਰ ਕੀਪਰ ਆਪਣੇ ਆਪਣੇ ਅਦਾਰਿਆਂ ਨੂੰ ਰਜਿਸਟਰ ਕਰਵਾਉਣ ਅਤੇ ਜਦ ਵੀ ਕਿਸੇ ਵਿਅਕਤੀ ਨੇ ਠਹਿਰਣਾ ਹੋਵੇ ਤਾਂ ਸਬੰਧਤ ਵਿਅਕਤੀ ਦਾ ਮੁਕੰਮਲ ਵੇਰਵਾ, ਡਰਾਈਵਿੰਗ ਲਾਈਸੰਸ, ਅਧਾਰ ਕਾਰਡ ਅਤੇ ਸ਼ਨਾਖਤੀ ਕਾਰਡ ਦੀ ਕਾਪੀ ਹਾਸਿਲ ਕਰਕੇ ਰਜਿਸਟਰ ਵਿੱਚ ਦਰਜ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਬਿਨ•ਾਂ ਸਬੂਤ ਦੇ ਕਮਰਾ ਕਿਰਾਏ ‘ਤੇ ਨਾ ਦਿੱਤਾ ਜਾਵੇ। ਇਹ ਹੁਕਮ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।
ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਸਾਰੀਆਂ ਕਿਸਮ ਦੀਆਂ ਗੱਡੀਆਂ ਦੇ ਸ਼ੀਸ਼ਿਆਂ ‘ਤੇ ਕਾਲੀਆਂ ਫਿਲਮਾਂ ਦੀ ਵਰਤੋਂ ‘ਤੇ ਪਾਬੰਦੀ ਲਗਾਈ ਹੈ। ਉਹਨਾਂ ਕਿਹਾ ਕਿ ਕਾਲੇ ਸ਼ੀਸ਼ਿਆਂ ਵਾਲੀਆਂ ਗੱਡੀਆਂ ਵਿੱਚ ਬੈਠੇ ਵਿਅਕਤੀ ਦੀ ਪਹਿਚਾਣ ਕੀਤੀ ਜਾਣੀ ਮੁਸ਼ਕਿਲ ਹੋ ਜਾਂਦੀ ਹੈ ਅਤੇ ਕਈ ਵਾਰ ਅਜਿਹੀਆਂ ਕਾਲੇ ਸ਼ੀਸ਼ਿਆਂ ਵਾਲੀਆਂ ਗੱਡੀਆਂ ਦੀ ਵਰਤੋਂ ਕਰਕੇ ਸੰਗੀਨ ਜ਼ੁਰਮਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਆਮ ਜਨਤਾ ਦੀ ਜਾਨ-ਮਾਲ ਦੀ ਰਾਖੀ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ।
ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਸਮੂਹ ਸ਼ਰਾਬ ਦੇ ਠੇਕਿਆਂ, ਰੇਹੜੀਆਂ, ਫੜੀਆਂ, ਢਾਬਿਆਂ ਅਤੇ ਆਮ ਦੁਕਾਨਾਂ ਦੇ ਬਾਹਰ ਖੁਲੇਆਮ ਜਨਤਕ ਥਾਵਾਂ ‘ਤੇ ਸ਼ਰਾਬ ਪੀਣ ਉਤੇ ਪਾਬੰਦੀ ਲਗਾਉਣ ਦੇ ਹੁਕਮ ਵੀ ਜਾਰੀ ਕੀਤੇ ਹਨ, ਤਾਂ ਜੋ ਕਾਨੂੰਨ ਵਿਵਸਥਾ ਭੰਗ ਨਾ ਹੋਵੇ।
ਇਕ ਹੋਰ ਹੁਕਮ ਰਾਹੀਂ ਸੜਕਾਂ ਫੁੱਟਪਾਥਾਂ ਉੱਪਰ ਰੇਹੜੀ ਫੜ•ੀਆਂ ਲਾਉਣ, ਖਾਣ ਪੀਣ ਦੀਆਂ ਵਸਤਾਂ ਵੇਚਣ ਅਤੇ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਸੜਕਾਂ ਉਪਰ ਸਮਾਨ ਰੱਖਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਤਰ•ਾਂ ਕਰਨ ਨਾਲ ਆਮ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਆਮ ਲੋਕਾਂ ਨੂੰ ਜਾਨੀ ਮਾਲੀ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ। ਇਹ ਸਾਰੇ ਪਾਬੰਦੀ ਹੁਕਮ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ।