ਲੁਧਿਆਣਾ, 3 ਨਵੰਬਰ (ਆਰ ਐਸ ਖ਼ਾਲਸਾ) ਮਨੁੱਖਤਾ ਦੇ ਰਹਿਬਰ ,ਜਗਤ ਗੁਰੂ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਉਦਿਆ ਹੋਇਆ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਵੱਲੋ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਜੈਕਾਰਿਆਂ ਦੀ ਗੂੰਜ ਵਿੱਚ ਮਹਾਨ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਇਲਾਕੇ ਦੀਆਂ ਸੰਗਤਾਂ ਸਮੇਤ ਵੱਖ ਵੱਖ ਧਾਰਮਿਕ, ਸਮਾਜਿਕ ਤੇ ਰਾਜਨੀਤਕ ਆਗੂਆਂ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਗੁਰੂ ਸਾਹਿਬ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕੀਤਾ। ਜੁਗੋ ਜੁੱਗ ਅਟੱਲ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਤੋ ਆਰੰਭ ਹੋਏ ਮਹਾਨ ਨਗਰ ਕੀਰਤਨ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਆਪਣੀਆਂ ਹਾਜ਼ਰੀਆਂ ਭਰੀਆਂ ਤੇ ਫੁੱਲਾਂ ਨਾਲ ਸੱਜੀ ਪਾਲਕੀ ਅੰਦਰ ਸ਼ਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਪਵਿੱਤਰ ਸਰੂਪ ਨੂੰ ਆਪਣਾ ਸਤਿਕਾਰ ਸਹਿਤ ਸਿੱਜਦਾ ਭੇਟ ਕੀਤਾ। ਨਗਰ ਕੀਰਤਨ ਵਿੱਚ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਦੇ ਕੀਰਤਨੀ ਜੱਥੇ ਜਿੱਥੇ ਗੁਰੂ ਸਾਹਿਬ ਵੱਲੋ ਉਚਰੀ ਇਲਾਹੀ ਬਾਣੀ ਦਾ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕਰ ਰਹੇ ਸਨ ਉੱਥੇ ਬੈਡ ਪਾਰਟੀਆਂ ਗੁਰਬਾਣੀ ਦੇ ਸ਼ਬਦਾਂ ਦੀਆਂ ਆਨੰਦਮਈ ਧੁੰਨਾਂ ਵੱਜਾ ਕੇ ਸਮੁੱਚੇ ਮਹੌਲ ਨੂੰ ਅਧਿਆਤਮਕ ਤੇ ਰੁਹਾਨੀਅਤ ਦੀ ਰੰਗਤ ਪ੍ਰਦਾਨ ਕਰ ਰਹੇ ਸਨ।ਇਸੇ ਤਰ੍ਹਾਂ ਨਗਰ ਕੀਰਤਨ ਵਿੱਚ ਸ਼ਾਮਲ ਗੱਤਕਾ ਪਾਰਟੀ ਦੇ ਨੌਜਵਾਨ ਬੜੀ ਸੂਰਬੀਰਤਾ ਦੇ ਨਾਲ ਗੱਤਕੇ ਦੀ ਖੇਡ ਦੇ ਜ਼ੌਹਰ ਦਿਖਾ ਕੇ ਸੰਗਤਾਂ ਨੂੰ ਮੰਤਰ ਮੂੰਗਧ ਕਰ ਰਹੇ ਸਨ!ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਮੱਕੜ ਅਤੇ ਕਮੇਟੀ ਦੇ ਸਮੂਹ ਮੈਬਰਾਂ ਦੇ ਸੁਹਿਰਦ ਉੱਦਮਾਂ ਸਦਕਾ ਸਜਾਏ ਗਏ ਉਕਤ ਮਹਾਨ ਨਗਰ ਕੀਰਤਨ ਦਾ ਮਾਡਲ ਟਾਊਨ ਐਕਸਟੈਨਸ਼ਨ ਦੇ ਵੱਖ- ਵੱਖ ਬਲਾਕਾਂ ਦੀਆਂ ਐਸੋਸਿਏਸ਼ਨਾ ਦੇ ਅਹੁਦੇਦਾਰਾਂ ਖਾਸ ਕਰਕੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰਾਂ ਵੱਲੋ ਨਿੱਘਾ ਸਵਾਗਤ ਕੀਤਾ ਗਿਆ ਅਤੇ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਲਈ ਗੁਰੂ ਦੇ ਅਟੁੱਟ ਲੰਗਰ ਵੀ ਲਗਾਏ ਗਏ। ਗੁਰਦੁਆਰਾ ਸਾਹਿਬ ਤੋ ਆਰੰਭ ਹੋ ਕੇ
ਨਗਰ ਕੀਰਤਨ ਚਾਰ ਖੰਬਾ ਰੋਡ, ਮਿੰਟਗੁਮਰੀ ਚੌਂਕ ਅਤੇ ਦੇ ਮਾਡਲ ਟਾਊ ਦੇ ਵੱਖ ਵੱਖ ਬਲਾਕਾਂ , ਦੀ ਪ੍ਰਕਰਮਾ ਕਰਦਾ ਹੋਇਆ ਵਾਪਸ ਇਸੇ ਅਸਥਾਨ ਤੇ ਜੈਕਾਰਿਆਂ ਦੀ ਗੂੰਜ ਵਿੱਚ ਸਮਾਪਤ ਹੋਇਆ। ਨਗਰ ਕੀਰਤਨ ਦੀ ਸਮਾਪਤੀ ਉਪਰੰਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮਕੱੜ,ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰਾ ਸ. ਅਤੱਰ ਸਿੰਘ ਮਕੱੜ , ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ, ਸੁਖਵਿੰਦਰ ਸਿੰਘ ਹੈਪੀ ਕੋਚਰ,ਹਰਬੰਸ ਸਿੰਘ ਰਾਜਾ, ਪਰਮਜੀਤ ਸਿੰਘ ਸੇਠੀ,ਅਵਤਾਰ ਸਿੰਘ ਬੀ਼.ਕੇ ਹਰਮੀਤ ਸਿੰਘ ਡੰਗ, ਜੋਗਿੰਦਰ ਸਿੰਘ ਸਲੂਜਾ ਵੱਲੋ ਸਮੂਹ ਸੰਗਤਾਂ,ਸ਼ਬਦੀ ਜੱਥਿਆਂ, ਇਸਤਰੀ ਸਤਿਸੰਗ ਸਭਾਵਾਂ,ਸੇਵਾ ਸੁਸਾਇਟੀਆਂ ਦੇ ਮੈਬਰਾਂ ਦਾ ਧੰਨਵਾਦ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ।
********************
