ਨਿਊਜ਼ ਪੰਜਾਬ
ਲੁਧਿਆਣਾ, 5 ਨਵੰਬਰ – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸ਼ਮਾਗਮ ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸ਼ਹਿਯੋਗ ਸਦਕਾ ਬੜੀ ਸ਼ਰਧਾ ਪੂਰਵਕ ਕਰਵਾਏ ਗਏ ! ਜਿਨ੍ਹਾਂ ਵਿੱਚ ਸਵੇਰੇ ਅਮ੍ਰਿਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ! ਰੋਜ਼ਾਨਾ ਦੀ ਤਰ੍ਹਾਂ ਪਹਿਲਾਂ ਨਿਤਨੇਮ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕਰਵਾਏ ਗਏ! ਗੁਰੂ ਘਰ ਦੇ ਹਜੂਰੀ ਰਾਗੀ ਭਾਈ ਦਿਲਬਾਗ ਸਿੰਘ ਲੁੱਧਿਆਣੇ ਵਾਲੇ ਗੁਰੂ ਘਰ ਦੇ ਹਜ਼ੂਰੀ ਕੀਰਤਨੀ ਜਥੇ ਨੇ ਸੰਗਤਾਂ ਨੂੰ ਆਸਾ ਜੀ ਦੀ ਵਾਰ ਦੇ ਕੀਰਤਨ ਸ੍ਰਵਨ ਕਰਵਾਏ ਅਤੇ ਗੁਰੂ ਜਸ ਨਾਲ ਜੋੜਿਆ ਅਤੇ ਗਿਆਨੀ ਹਰਪ੍ਰੀਤ ਸਿੰਘ ਲੁਧਿਆਣੇ ਵਾਲੀਆ ਨੇ ਸੰਗਤਾਂ ਨਾਲ ਗੁਰਬਾਣੀ ਅਤੇ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ ਗਈ ਅਤੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਊਨਾ ਵੱਲੋਂ ਕੀਤੀਆਂ ਉਦਾਸੀਆਂ ਵਾਰੇ ਸੰਗਤਾਂ ਨਾਲ ਵਿਚਾਰ ਸਾਝੈ ਕੀਤੇ ਅਤੇ ਬਾਅਦ ਵਿੱਚ ਭਾਈ ਸੱਤਾ ਭਾਈ ਬਲਵੰਡ ਸੰਗੀਤ ਅਕੈਡਮੀ ਦੇ ਬੱਚਿਆਂ ਅਤੇ ਗੁਰਦੁਵਾਰਾ ਸਾਹਿਬ ਦੀ ਇਸਤ੍ਰੀ ਸਤਿਸੰਗ ਸਭਾ ਦੀਆਂ ਬੀਬੀਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗਿਆਨੀ ਹੀਰਾ ਸਿੰਘ ਅੰਮ੍ਰਿਤਸਰ ਸਾਹਿਬ ਵਾਲੀਆਂ ਨੇ ਸੰਗਤਾਂ ਨੂੰ ਗੁਰੂ ਨਾਨਕ ਸਾਹਿਬ ਦੇ ਜੀਵਨ ਵਾਰੇ ਜਾਣੂ ਕਰਵਾਇਆ ਅਤੇ ਊਨਾ ਤੋਂ ਬਾਅਦ ਭਾਈ ਗੁਰਿੰਦਰਪਾਲ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲੀਆਂ ਨੇ ਸੰਗਤਾਂ ਨੂੰ ਰਸ ਭਿੰਨਾ ਕੀਰਤਨ ਕਰਕੇ ਨਿਹਾਲ ਕੀਤਾ। ਅਤੇ ਅਰਦਾਸ ਹੁਕਮਨਾਮੇ ਤੋਂ ਬਾਅਦ ਗੁਰੂ ਕਾ ਲੰਗਰ ਅਟੁੱਟ ਵਰਤਾਏ ਗਏ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਹਾਜ਼ਰੀਆਂ ਭਰਕੇ ਆਪਣਾ ਜੀਵਨ ਸਫਲਾਂ ਕੀਤਾ ਅਤੇ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੇਅਰਮੈਨ ਬਲਜੀਤ ਸਿੰਘ ਸੇਠੀ ਅਤੇ ਸੀਨੀਅਰ ਮੇਂਬਰ ਪਰਮਿੰਦਰ ਸਿੰਘ ਨੇ ਗੁਰਿੰਦਰਪਾਲ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲੀਆਂ ਨੂੰ ਸਨਮਾਨਿਤ ਕੀਤਾ ਅਤੇ ਆਈਆ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਟਾਇਮ ਸਿਰ ਗੁਰੂ ਘਰ ਆਕੇ ਕਥਾ ਅਤੇ ਕੀਰਤਨ ਦਾ ਆਨੰਦ ਮਾਣਿਆ ਕਰਨ ਅਤੇ ਆਪਣਾ ਜੀਵਨ ਸਫਲਾ ਕਰਨ !ਸੰਗਤਾਂ ਵਿੱਚ ਹਾਜ਼ਰ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੈਅਰਮੈਨ ਬਲਜੀਤ ਸਿੰਘ ਸੇਠੀ ਸੀਨੀਅਰ ਮੈਂਬਰ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸਪਾਲ ਸ਼ਿੰਘ ਗੁਰਦੀਪ ਸਿੰਘ ਕਾਲੜਾ ਰਜਿੰਦਰ ਸਿੰਘ ਭਾਟੀਆ ਸੁਖਵਿੰਦਰ ਪਾਲ ਸਿੰਘ ਚਰਨਜੀਤ ਸਿੰਘ ਪਾਇਲ ਹਰਨੇਕ ਸਿੰਘ ਮਨਜੀਤ ਸਿੰਘ ਪਾਇਲ ਗੁਰਚਰਨ ਸਿੰਘ ਹਰਨੇਕ ਸਿੰਘ ਪਰਮਜੀਤ ਸਿੰਘ ਅਮਰਜੀਤ ਸਿੰਘ ਬਲਬੀਰ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਤਰਲੋਕ ਸਿੰਘ ਸਚਦੇਵਾ ਜਗਜੀਵਨ ਸਿੰਘ ਸੋਹਨਪਾਲ ਵੀਰਨਜੀਤ ਸਿੰਘ ਸੋਹਨਪਾਲ ਦਰਸਨ ਸਿੰਘ ਸੋਹਨਪਾਲ ਵਰਿੰਦਰ ਮੋਹਨ ਸਿੰਘ ਜਗਜੀਤ ਸਿੰਘ ਤਰਲੋਕ ਸਿੰਘ ਮਨਿੰਦਰ ਸਿੰਘ ਜਸਵਿੰਦਰ ਸਿੰਘ ਹਰਪਾਲ ਸਿੰਘ ਚਮਨ ਸਿੰਘ ਅਤੇ ਕਰਮ ਸਿੰਘ ਤਜਿੰਦਰ ਸਿੰਘ0
