ਨਿਊਜ਼ ਪੰਜਾਬ
6 ਨਵੰਬਰ 2025
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਹੁਣ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਐਨਐਸਏ ਵਧਾਏ ਜਾਣ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਦੇ ਵਕੀਲ ਸੁਪਰੀਮ ਕੋਰਟ ਪਹੁੰਚੇ ਹਨ। ਉਨ੍ਹਾਂ ਦੇ ਵਕੀਲ ਹਰਜੋਤ ਸਿੰਘ ਮਾਨ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਦਰਅਸਲ ਹਰੀਨੋ ਕਤਲ ਮਾਮਲੇ ਨੂੰ ਐਨਐਸਏ ਵਧਾਉਣ ਦਾ ਆਧਾਰ ਬਣਾਇਆ ਗਿਆ ਹੈ। ਇਸ ਮਾਮਲੇ ਦੀ ਪਹਿਲੀ ਸੁਣਵਾਈ 7 ਨਵੰਬਰ ਨੂੰ ਹੋਵੇਗੀ। ਪਹਿਲਾਂ ਹੀ ਹਾਈਕੋਰਟ ਦੇ ਵਿੱਚ ਅੰਮ੍ਰਿਤਪਾਲ ਸਿੰਘ ‘ਤੇ ਐਨਐਸਏ ਵਧਾਏ ਜਾਣ ਨੂੰ ਲੈ ਕੇ ਅੱਜ ਤੱਕ ਸੁਣਵਾਈ ਨਹੀਂ ਹੋਈ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ 23 ਅਪ੍ਰੈਲ 2023 ਤੋਂ ਹਿਰਾਸਤ ਵਿੱਚ ਹੈ। ਗ੍ਰਿਫਤਾਰੀ ਦੇ ਤੁਰੰਤ ਬਾਅਦ ਉਸ ‘ਤੇ NSA ਲਗਾ ਦਿੱਤਾ ਗਿਆ ਸੀ ਅਤੇ ਉਸ ਨੂੰ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਸੀ। ਸਰਕਾਰ ਨੇ ਉਸ ਦੀਆਂ ਗਤੀਵਿਧੀਆਂ ਨੂੰ ਰਾਜ ਦੀ ਸੁਰੱਖਿਆ ਲਈ ਖਤਰਾ ਮੰਨਦੇ ਹੋਏ NSA ਲਗਾਇਆ ਸੀ, ਜੋ ਸਮੇਂ-ਸਮੇਂ ‘ਤੇ ਦੋ ਸਾਲ ਤੱਕ ਵਧਾਇਆ ਜਾਂਦਾ ਰਿਹਾ ਹੈ।
