ਤਰਨਤਾਰਨ ਜਿਮਨੀ ਚੋਣ ਤੋਂ ਪਹਿਲਾ ਤੋ ਵੱਡੀ ਕਾਰਵਾਈ,ਚੋਣ ਕਮਿਸ਼ਨ ਵੱਲੋ SSP ਰਵਜੋਤ ਕੌਰ ਗਰੇਵਾਲ SUSPAND

ਨਿਊਜ਼ ਪੰਜਾਬ

8 ਨਵੰਬਰ 2025

ਤਰਨਤਾਰਨ ਦੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਭਾਰਤੀ ਚੋਣ ਕਮਿਸ਼ਨ ਨੇ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਕਾਰਵਾਈ ਮਗਰੋਂ ਹੁਣ ਅੰਮ੍ਰਿਤਸਰ ਤੋਂ ਕਮਿਸ਼ਨਰ ਆਈਪੀਐਸ ਗੁਰਪ੍ਰੀਤ ਕੌਰ ਭੁੱਲਰ ਨੂੰ ਤੁਰੰਤ ਪ੍ਰਭਾਵ ਨਾਲ ਤਰਨਤਾਰਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਦੱਸ ਦਈਏ ਕਿ ਬੀਤੀ ਦਿਨੀਂ ਸ਼੍ਰੋਮਣੀ ਅਕਾਲੀ ਦਲ ਨੇ ਐਸਐਸਪੀ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ। ਇਸ ਤੋਂ ਬਾਅਦ ਚੋਣ ਕਮਿਸ਼ਨ ਨੂੰ ਐਸਐਸਪੀ ਦੀਆਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸੀ। ਜਿਸ ਤੋਂ ਬਾਅਦ ਹੁਣ ਚੋਣ ਕਮਿਸ਼ਨ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।

ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਜਿਸ ਮੁਤਾਬਿਕ ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ (ਪੰਜਾਬ) ਦੀ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਤੁਰੰਤ ਮੁਅੱਤਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੀਪੀ, ਅੰਮ੍ਰਿਤਸਰ, ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈਪੀਐਸ ਨੂੰ ਤੁਰੰਤ ਪ੍ਰਭਾਵ ਨਾਲ ਐਸਐਸਪੀ, ਤਰਨਤਾਰਨ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ