ਜਿਲ੍ਹਾ ਲੁਧਿਆਣਾ ਵਿੱਚ 3 ਹੋਰ ਪਾਜ਼ੀਟਿਵ ਮਾਮਲੇ ਸਾਹਮਣੇ ਆਏ -ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ-ਡਿਪਟੀ ਕਮਿਸ਼ਨਰ
ਨਿਊਜ਼ ਪੰਜਾਬ
ਲੁਧਿਆਣਾ, 3 ਜੂਨ -ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਲੁਧਿਆਣਾ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ 19 ਬਿਮਾਰੀ ਤੋਂ ਪੀੜਤ 3 ਹੋਰ ਮਾਮਲੇ ਸਾਹਮਣੇ ਆਏ ਹਨ। ਉਨ•ਾਂ ਦੱਸਿਆ ਕਿ ਇਨ•ਾਂ ਮਰੀਜ਼ਾਂ ਵਿੱਚ ਸਥਾਨਕ ਮਿਲਰਗੰਜ ਇਲਾਕੇ ਦੀ 27 ਸਾਲਾ ਲੜਕੀ, ਜੋ ਕਿ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ ਵਿੱਚ ਭਰਤੀ ਸੀ, 52 ਸਾਲਾ ਵਿਅਕਤੀ ਜੋ ਈਸ਼ਰ ਨਗਰ ਦਾ ਰਹਿਣ ਵਾਲਾ ਅਤੇ ਸਥਾਨਕ ਡੀ. ਐੱਮ. ਸੀ. ਹਸਪਤਾਲ ਵਿਖੇ ਭਰਤੀ ਸੀ, ਸ਼ਾਮਿਲ ਸਨ। ਇਸ ਤੋਂ ਇਲਾਵਾ ਟੈਗੋਰ ਨਗਰ ਜਲੰਧਰ ਦਾ ਰਹਿਣ ਵਾਲਾ 64 ਸਾਲਾ ਵਿਅਕਤੀ ਸਥਾਨਕ ਡੀ. ਐੱਮ. ਸੀ. ਹਸਪਤਾਲ ਵਿਖੇ ਕਿਸੇ ਹੋਰ ਬਿਮਾਰੀ ਤੋਂ ਜੇਰੇ ਇਲਾਜ਼ ਸੀ। ਇਹ ਮਰੀਜ਼ ਸ਼ੂਗਰ ਅਤੇ ਅਸਥਮਾ ਦੀ ਸਮੱਸਿਆ ਨਾਲ ਅੱਜ ਅਕਾਲ ਚਲਾਣਾ ਕਰ ਗਿਆ।
ਉਨ•ਾਂ ਕਿਹਾ ਕਿ ਜ਼ਿਲ•ਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 8650 ਨਮੂਨੇ ਲਏ ਗਏ ਹਨ, ਜਿਨ•ਾਂ ਵਿੱਚੋਂ 8029 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ•ਾਂ ਵਿੱਚੋਂ 7731 ਨਤੀਜੇ ਨੈਗੇਟਿਵ ਆਏ ਹਨ, ਜਦਕਿ 621 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ•ਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 203 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 95 ਮਰੀਜ਼ ਹੋਰ ਜ਼ਿਲਿ•ਆਂ ਨਾਲ ਸੰਬੰਧਤ ਹਨ। ਉਨ•ਾਂ ਕਿਹਾ ਕਿ ਬਦਕਿਸਮਤੀ ਨਾਲ 9 ਮੌਤਾਂ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ ਅਤੇ 7 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ। ਹੁਣ ਤੱਕ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 150 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।
ਉਨ•ਾਂ ਕਿਹਾ ਕਿ ਹੁਣ 7208 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 1626 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 175 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਜ਼ਿਲ•ਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ•ਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ। ਇਸੇ ਤਰ•ਾਂ ਅੱਜ ਵੀ 550 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਜਿਨ•ਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।
ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ ‘ਤੇ ਪਾਲਣਾ ਕਰਨ। ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।
ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਮਾਸਕ ਨਾ ਪਹਿਨਣ ਵਾਲੇ ਵਿਅਕਤੀ ਨੂੰ ਹੁਣ 500 ਰੁਪਏ, ਜੇਕਰ ਕੋਈ ਬੱਸ ਮਾਲਕ, ਕਾਰ ਮਾਲਕ ਜਾਂ ਆਟੋ ਮਾਲਕ ਜਾਂ ਦੋਪਹੀਆ ਮਾਲਕ ਸਮਾਜਿਕ ਦੂਰੀ ਦੀ ਉਲੰਘਣਾ ਕਰਦਾ ਹੈ ਤਾਂ ਬੱਸ ਮਾਲਕ ਨੂੰ 3000 ਰੁਪਏ, ਕਾਰ ਮਾਲਕ ਨੂੰ 2000 ਰੁਪਏ, ਆਟੋ ਰਿਕਸ਼ਾ ਅਤੇ ਦੋਪਹੀਆ ਚਾਲਕ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ। ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨੂੰ 2000 ਰੁਪਏ ਅਤੇ ਜਨਤਕ ਥਾਵਾਂ ‘ਤੇ ਥੁੱਕਣ ਵਾਲੇ ਲੋਕਾਂ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ।