ਜਿਲ੍ਹਾ ਪੱਧਰੀ ਹੜ• ਕੰਟਰੋਲ ਰੂਮ ਸਥਾਪਤ -ਸਬ ਡਵੀਜਨ/ਤਹਿਸੀਲ ਪੱਧਰ ‘ਤੇ ਵੀ ਹੋਣਗੇ ਸਥਾਪਤ

-ਡਿਪਟੀ ਕਮਿਸ਼ਨਰ ਵੱਲੋਂ ਸੰਬੰਧਤ ਅਧਿਕਾਰੀਆਂ ਨੂੰ ਰੋਜ਼ਾਨਾ ਸਵੇਰੇ 9.30 ਵਜੇ ਤੱਕ ਰਿਪੋਰਟ ਭੇਜਣ ਦੀ ਹਦਾਇਤ
-ਬਿਨ•ਾ ਅਗਾਊਂ ਪ੍ਰਵਾਨਗੀ ਲਿਆਂ ਸਟੇਸ਼ਨ ਨਾ ਛੱਡਣ ਦੀ ਹਦਾਇਤ

ਨਿਊਜ਼ ਪੰਜਾਬ

ਲੁਧਿਆਣਾ, 3 ਜੂਨ -ਆਗਾਮੀ ਮੌਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ•ਾ ਪ੍ਰਸਾਸ਼ਨ ਨੇ ਜਿੱਥੇ ਜ਼ਿਲ•ਾ ਪੱਧਰੀ ਹੜ• ਕੰਟਰੋਲ ਰੂਮ ਸਥਾਪਤ ਕਰ ਦਿੱਤਾ ਹੈ, ਉਥੇ ਨਾਲ ਹੀ ਸਬ ਡਵੀਜਨ/ਤਹਿਸੀਲ ਪੱਧਰ ‘ਤੇ ਵੀ ਅਜਿਹੇ ਕੰਟਰੋਲ ਰੂਮ ਸਥਾਪਤ ਕਰਨ ਦੀ ਹਦਾਇਤ ਕਰ ਦਿੱਤੀ ਗਈ ਹੈ।
ਇਸ ਸੰਬੰਧੀ ਸਮੂਹ ਉੱਪ ਮੰਡਲ ਮੈਜਿਸਟ੍ਰੇਟਾਂ ਅਤੇ ਕਾਰਜਕਾਰੀ ਇੰਜੀਨੀਅਰ ਜਲ ਨਿਕਾਸ ਮੰਡਲ ਲੁਧਿਆਣਾ ਨੂੰ ਲਿਖੇ ਪੱਤਰ ਦਾ ਹਵਾਲਾ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਜ਼ਿਲ•ਾ ਪੱਧਰੀ ਹੜ• ਕੰਟਰੋਲ ਰੂਮ ਮਿਤੀ 15 ਜੂਨ, 2020 ਤੋਂ 24 ਘੰਟੇ (ਰਾਊਂਡ ਦਾ ਕਲਾਕ) ਲਈ ਕਾਰਜਸ਼ੀਲ ਹੋ ਜਾਵੇਗਾ। ਇਹ ਕੰਟਰੋਲ ਰੂਮ ਛੁੱਟੀਆਂ ਦੇ ਸਮੇਂ ਦੌਰਾਨ ਵੀ ਆਮ ਵਾਂਗ ਕੰਮ ਕਰੇਗਾ। ਇਸ ਕੰਟਰੋਲ ਰੂਮ ਦਾ ਨੰਬਰ 0161-2433100 ਹੈ।
ਉਨ•ਾਂ ਉਪਰੋਕਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਰੋਜ਼ਾਨਾ ਰਿਪੋਰਟਾਂ ਭਾਰਤ ਸਰਕਾਰ ਵੱਲੋਂ ਨਿਰਧਾਰਤ ਪ੍ਰਫਾਰਮੇ ਵਿੱਚ ਭਰ ਕੇ ਲਗਾਤਾਰ ਨਿਯਮਤ ਰੂਪ ਵਿੱਚ ਸਵੇਰੇ 9.30 ਵਜੇ ਤੱਕ ਜ਼ਿਲ•ਾ ਦਫ਼ਤਰ ਦੀ ਈਮੇਲ drabranch115@yahoo.com ‘ਤੇ ਭੇਜਣੀ ਯਕੀਨੀ ਬਣਾਉਣ। ਇਸ ਤੋਂ ਇਲਾਵਾ ਜੋ ਵੀ ਅਧਿਕਾਰੀ ਕਿਸੇ ਵੀ ਪੱਧਰ ‘ਤੇ ਹੜ• ਰੋਕੂ ਕਾਰਜਾਂ ਵਿੱਚ ਲੱਗੇ ਹੁੰਦੇ ਹਨ, ਉਹ ਅਗਾਂਊਂ ਪ੍ਰਵਾਨਗੀ ਲਏ ਬਿਨਾਂ ਡਿਊਟੀ ਸਥਾਨ ਨਹੀਂ ਛੱਡਣਗੇ।
ਸ੍ਰੀ ਅਗਰਵਾਲ ਨੇ ਸਾਰੇ ਉੱਪ ਮੰਡਲ ਮੈਜਿਸਟ੍ਰੇਟਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਖੇਤਰ ਵਿੱਚ ਵੀ ਹੜ• ਕੰਟਰੋਲ ਰੂਮ ਸਥਾਪਤ ਕਰਕੇ ਉਨ•ਾਂ ਦੇ ਸੰਪਰਕ ਨੰਬਰ ਅਤੇ ਫੈਕਸ ਨੰਬਰ ਜ਼ਿਲ•ਾ ਦਫ਼ਤਰ ਨੂੰ ਭੇਜਣੇ ਯਕੀਨੀ ਬਣਾਉਣ ਤਾਂ ਜੋ ਕਿਸੇ ਵੀ ਸੰਕਟਮਈ ਸਥਿਤੀ ਵਿੱਚ ਤੁਰੰਤ ਲੋਕਾਂ ਦਾ ਜਾਂ ਆਪਸੀ ਸੰਪਰਕ ਹੋ ਸਕੇ।