ਤੁਸੀਂ ਵੀ ਸੁਣੋ – ਫਤਹਿ ਹੋਊ ਪੰਜਾਬੀਓ – – ਫਿਰ ਫਤਹਿ ਹੋਊਗੀ —ਡਿਪਟੀ ਕਮਿਸ਼ਨਰ ਵੱਲੋਂ ਮਿਸ਼ਨ ਫ਼ਤਿਹ ਗੀਤ ਲਾਂਚ –
ਇਸ ਲਿੰਕ ਨੂੰ ਕਲਿਕ ਕਰੋ ਤੇ ਸੁਣੋ
ਨਿਊਜ਼ ਪੰਜਾਬ
ਲੁਧਿਆਣਾ, 4 ਜੂਨ -ਕੋਵਿਡ ਖ਼ਿਲਾਫ਼ ਸੂਬੇ ਦੀ ਲੜਾਈ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਮਿਸ਼ਨ ਫਤਿਹ ਗੀਤ ਨੂੰ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਲਾਂਚ ਕੀਤਾ। ਉਨ•ਾਂ ਵੱਖ-ਵੱਖ ਅਧਿਕਾਰੀਆਂ, ਕਰਮਚਾਰੀਆਂ ਅਤੇ ਜ਼ਿਲ•ਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਗੀਤ ਰਾਹੀਂ ਦਿੱਤੇ ਗਏ ਸੁਨੇਹੇ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਉਪਰਾਲੇ ਕਰਨ। ਤਾਂ ਜੋ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਸੂਬੇ ਨੂੰ ਕੋਵਿਡ 19 ਤੋਂ ਜਲਦ ਤੋਂ ਜਲਦ ਮੁਕਤ ਕਰਵਾਇਆ ਜਾ ਸਕੇ।
ਇਸ ਗੀਤ ਵਿੱਚ ਉੱਘੇ ਅਦਾਕਾਰ ਅਮਿਤਾਭ ਬੱਚਨ, ਕਰੀਨਾ ਕਪੂਰ, ਗੁਰਦਾਸ ਮਾਨ ਅਤੇ ਹਰਭਜਨ ਸਿੰਘ ਤੋਂ ਇਲਾਵਾ ਖੇਡਾਂ ਅਤੇ ਪੰਜਾਬੀ ਸਿਨੇਮਾ ਦੀਆਂ ਸ਼ਖਸੀਅਤਾਂ ਵੱਲੋਂ ਪੇਸ਼ਕਾਰੀ ਦਿੱਤੀ ਗਈ ਹੈ ਜਿਸ ਵਿੱਚ ਵਾਇਰਸ ਨੂੰ ਹਰਾਉਣ ਅਤੇ ਪੰਜਾਬ ਨੂੰ ਬਚਾਉਣ ਲਈ ਸੰਕਲਪ ਅਤੇ ਅਨੁਸ਼ਾਸਨ ਦਾ ਸੁਨੇਹਾ ਦਿੱਤਾ ਗਿਆ ਹੈ।
ਸਾਰਿਆਂ ਨੂੰ ਅੱਗੇ ਆਉਣ ਅਤੇ ਰੋਕਥਾਮ ਉਪਾਵਾਂ ਬਾਰੇ ਜਾਣਕਾਰੀ ਦੇ ਪ੍ਰਸਾਰ ਨਾਲ ਕੀਮਤੀ ਜਾਨਾਂ ਬਚਾਉਣ ਲਈ ਰਾਜ ਦੇ ਯਤਨਾਂ ਨੂੰ ਪੂਰਕ ਬਣਾਉਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਇੱਕ ਦੇ ਸਹਿਯੋਗ ਨਾਲ ਪੰਜਾਬ ਇਸ ਵਾਇਰਸ ਦੇ ਫੈਲਾਅ ਨੂੰ ਕਾਬੂ ਕਰਨ ਵਿੱਚ ਬਹੁਤ ਹੱਦ ਤੱਕ ਸਫਲ ਰਿਹਾ ਹੈ। ਉਨ•ਾਂ ਕਿਹਾ ਕਿ ਜੰਗ ਅਜੇ ਖ਼ਤਮ ਨਹੀਂ ਹੋਈ ਅਤੇ ਲੋਕਾਂ ਨੂੰ ਜਾਗਰੂਕ ਰਹਿਣ ਅਤੇ ਸਮਾਜਿਕ ਦੂਰੀ ਦੇ ਸਾਰੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।
ਇਸ ਗੀਤ ਜਿਸ ਵਿੱਚ ਸਥਾਨਕ ਲੜਕੇ ਸੋਨੂੰ ਸੂਦ ਦੇ ਨਾਲ-ਨਾਲ ਪੰਜਾਬ ਪੁਲਿਸ ਦੇ ਏਐਸਆਈ ਹਰਜੀਤ ਸਿੰਘ ਅਤੇ ਟਿਕਟੌਕ ਸਟਾਰ ਨੂਰ ਵੀ ਸ਼ਾਮਲ ਹਨ, ਪੰਜਾਬੀ ਮਿਊਜ਼ਿਕ ਡਾਇਰੈਕਟਰ ਅਤੇ ਗਾਇਕ ਬੀ. ਪ੍ਰਾਕ ਨੇ ਗਾਇਆ ਹੈ। ਕੋਵਿਡ 19 ਉੱਤੇ ਫਤਹਿ ਪਾਉਣ ਵਾਸਤੇ ਸਮਾਜਿਕ ਦੂਰੀ ਬਣਾਈ ਰੱਖਣ, ਬਾਹਰ ਜਾਣ ਸਮੇਂ ਮਾਸਕ ਪਹਿਨਣ ਅਤੇ ਨਿਯਮਤ ਤੌਰ ਤੇ ਹੱਥ ਧੋਣ ਦਾ ਸੰਦੇਸ਼ ਦੇਣ ਲਈ ਇਹ ਗਾਣਾ ਇਕ ਵਿਲੱਖਣ ਪਹਿਲ ਹੈ।
ਸੋਹਾ ਅਲੀ ਖਾਨ, ਰਣਦੀਪ ਹੁੱਡਾ ਅਤੇ ਰਣਵਿਜੈ ਤੋਂ ਇਲਾਵਾ ਪੰਜਾਬੀ ਫਿਲਮ ਅਤੇ ਸੰਗੀਤ ਉਦਯੋਗ ਦੇ ਸਿਤਾਰੇ ਜਿਵੇਂ ਗਿੱਪੀ ਗਰੇਵਾਲ, ਐਮੀ ਵਿਰਕ, ਜੈਜ਼ੀ ਬੀ, ਬਿੱਨੂੰ ਢਿੱਲੋਂ, ਪੰਮੀ ਬਾਈ, ਜਸਬੀਰ ਜੱਸੀ, ਰਾਜਵੀਰ ਜਵੰਦਾ, ਰੁਬੀਨਾ ਬਾਜਵਾ ਕੁਲਵਿੰਦਰ ਬਿੱਲਾ, ਕਰਮਜੀਤ ਅਨਮੋਲ, ਸਿੰਘਾ, ਤਰਸੇਮ ਜੱਸੜ , ਲਖਵਿੰਦਰ ਵਡਾਲੀ, ਹਰਜੀਤ ਹਰਮਨ, ਗੁਰਨਜ਼ਰ, ਬੱਬਲ ਰਾਏ, ਜਾਨੀ, ਕੁਲਰਾਜ ਰੰਧਾਵਾ, ਸ਼ਿਵਜੋਤ, ਹੈਪੀ ਰਾਏਕੋਟੀ, ਅਫਸਾਨਾ ਖਾਨ, ਨਿੰਜਾ, ਅਤਿਸ਼, ਤਨਿਸ਼ਕ ਕੌਰ ਅਤੇ ਆਰੁਸ਼ੀ ਸ਼ਾਮਲ ਹਨ।
ਪੰਜਾਬ ਸਰਕਾਰ ਅਤੇ ਵੱਖ-ਵੱਖ ਵਿਭਾਗਾਂ ਦੇ ਫੇਸਬੁੱਕ ਪੇਜਾਂ ‘ਤੇ ਅਪਲੋਡ ਕੀਤੇ ਗਏ ਇਸ ਗਾਣੇ’ ਚ ਕ੍ਰਿਕਟਰ ਹਰਭਜਨ ਸਿੰਘ, ਅੰਜੁਮ ਮੌਦਗਿੱਲ ਅਤੇ ਅਵਨੀਤ ਸਿੱਧੂ ਸਣੇ ਕਈ ਪ੍ਰਮੁੱਖ ਖੇਡ ਸ਼ਖਸੀਅਤਾਂ ਅਤੇ ਬੀ ਪ੍ਰਾਕ, ਜਿਸ ਨੇ ਪਹਿਲਾਂ ਹੀ ਆਪਣੇ ਦੇਸ਼ ਭਗਤੀ ਵਾਲੇ ਗੀਤ ਤੇਰੀ ਮਿੱਟੀ ਲਈ ਦੇਸ਼ ਦਾ ਦਿਲ ਜਿੱਤਿਆ ਹੈ,ਨੂੰ ਵੀ ਪੇਸ਼ ਕੀਤਾ ਗਿਆ।
ਇਹ ਗਾਣਾ ਵੱਖ-ਵੱਖ ਟੈਲੀਵਿਜ਼ਨ ਅਤੇ ਰੇਡੀਓ ਚੈਨਲਾਂ ‘ਤੇ ਵੀ ਪ੍ਰਸਾਰਿਤ ਕੀਤਾ ਜਾਵੇਗਾ ਤਾਂ ਕਿ ਕੋਵਿਡ 19 ਵਿਰੁੱਧ ਸਮੂਹਿਕ ਤੌਰ’ ਤੇ ਲੜਨ ਦਾ ਸੰਦੇਸ਼ ਪੰਜਾਬ ਦੇ ਹਰ ਘਰ ਤੱਕ ਪਹੁੰਚੇ। ਇਸ ਤੋਂ ਇਲਾਵਾ ਸਮਾਜਿਕ ਦੂਰੀ ਬਣਾਈ ਰੱਖਣ, ਨਿਯਮਤ ਤੌਰ ‘ਤੇ ਹੱਥ ਧੋਣ ਅਤੇ ਬਾਹਰ ਜਾਣ ਸਮੇਂ ਮਾਸਕ ਪਹਿਨਣ ਦਾ ਸੰਦੇਸ਼ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿਚ ਹੋਰਡਿੰਗਜ਼ ਅਤੇ ਅਖਬਾਰਾਂ ਦੇ ਇਸ਼ਤਿਹਾਰਾਂ ਰਾਹੀਂ ਵੀ ਫੈਲਾਇਆ ਗਿਆ ਹੈ।
ਆਉਣ ਵਾਲੇ ਦਿਨਾਂ ਵਿੱਚ ਜ਼ਿਲ•ਾ ਲੁਧਿਆਣਾ ਵਿੱਚ ਵੱਖ ਵੱਖ ਵਿਭਾਗ ਮਿਸ਼ਨ ਫਤਿਹ ਤਹਿਤ ਪੰਜਾਬ ਦੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਕੰਮ ਕਰਨਗੇ ਕਿ ਕੋਵਿਡ 19 ਅਜੇ ਖਤਮ ਨਹੀਂ ਹੋਇਆ ਹੈ ਅਤੇ ਹਰੇਕ ਨੂੰ ਆਪਣੀ ਅਤੇ ਆਪਣੇ ਪਰਿਵਾਰ ਦੀ ਰੱਖਿਆ ਲਈ ਆਪਣੀ ਜੀਵਨ ਸ਼ੈਲੀ ਵਿੱਚ ਇਹ ਛੋਟੀਆਂ ਤਬਦੀਲੀਆਂ ਕਰਨੀਆਂ ਚਾਹੀਦੀਆਂ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਅਮਰਜੀਤ ਸਿੰਘ ਬੈਂਸ, ਸ੍ਰੀ ਸਾਗਰ ਸੇਤੀਆ, ਸ੍ਰੀ ਵਿਰਾਜ ਤਿੜਕੇ, ਸ੍ਰ. ਅਕਾਸ਼ ਬਾਂਸਲ, ਜ਼ਿਲ•ਾ ਲੋਕ ਸੰਪਰਕ ਅਫ਼ਸਰ ਸ੍ਰ. ਪ੍ਰਭਦੀਪ ਸਿੰਘ ਨੱਥੋਵਾਲ ਵੀ ਹਾਜ਼ਰ ਸਨ।