ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਵਿਸ਼ੇਸ਼ ਕੀਰਤਨ ਸਮਾਗ਼ਮ ਹੋਇਆ 

ਨਿਊਜ਼ ਪੰਜਾਬ

ਲੁਧਿਆਣਾ, 21 ਨਵੰਬਰ – ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ, ਲੁਧਿਆਣਾ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਪਿਛਲੇ ਦਿਨਾਂ ਤੋਂ ਚੱਲ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਦੌਰਾਨ

ਬੀਤੀ ਰਾਤ 20 ਨਵੰਬਰ ਵੀਰਵਾਰ ਨੂੰ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਕੀਰਤਨੀਏ ਭਾਈ ਕਰਨੈਲ ਸਿੰਘ ਜੀ ਅਤੇ ਭਾਈ ਤਰਨਵੀਰ ਸਿੰਘ ਜੀ ਰੱਬੀ (ਲੁਧਿਆਣਾ ਵਾਲੇ) ਦੇ ਜੱਥੀਆਂ ਵੱਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ