ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ‘ਤੇ ਛੁੱਟੀ ਦਾ ਐਲਾਨ

ਨਿਊਜ਼ ਪੰਜਾਬ

22 ਨਵੰਬਰ 2025

ਚੰਡੀਗੜ੍ਹ ਪ੍ਰਸ਼ਾਸਨ ਨੇ ਇੱਕ ਅਹਿਮ ਫੈਸਲਾ ਲੈਂਦਿਆਂ 25 ਨਵੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਦੇ ਸਬੰਧ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।ਇਸ ਵਿਸ਼ੇਸ਼ ਦਿਹਾੜੇ ‘ਤੇ, ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਅਧੀਨ ਆਉਂਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ, ਵਿੱਦਿਅਕ ਸੰਸਥਾਵਾਂ ਅਤੇ ਉਦਯੋਗਿਕ ਅਦਾਰੇ ਬੰਦ ਰਹਿਣਗੇ।

ਇਹ ਹੁਕਮ ਚੰਡੀਗੜ੍ਹ ਪ੍ਰਸ਼ਾਸਨ ਦੇ ਗ੍ਰਹਿ ਸਕੱਤਰ, ਮਨਦੀਪ ਸਿੰਘ ਬਰਾੜ ਵੱਲੋਂ ਜਾਰੀ ਕੀਤੇ ਗਏ ਹਨ। ਸਬੰਧਤ ਅਧਿਕਾਰੀਆਂ ਅਤੇ ਸੰਸਥਾਵਾਂ ਨੂੰ ਇਨ੍ਹਾਂ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ।