ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ: ਅਨੰਦਪੁਰ ਸਾਹਿਬ ਬਲਾਕ ਦੇ ਸਕੂਲ 22 ਤੋਂ 26 ਨਵੰਬਰ ਤੱਕ ਬੰਦ

ਨਿਊਜ਼ ਪੰਜਾਬ

22 ਨਵੰਬਰ 2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਤਾਬਦੀ ਸਮਾਗਮ ਕਰਵਾਏ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਇੱਕ ਵੱਡਾ ਫ਼ੈਸਲਾ ਲਿਆ ਹੈ। ਜਿਸ ਦੇ ਮੁਤਾਬਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਬਲਾਕ ਦੇ ਸਾਰੇ ਸਕੂਲ 22 ਤੋਂ 26 ਨਵੰਬਰ ਤੱਕ ਬੰਦ ਰਹਿਣਗੇ। ਇਸ ਦੇ ਬਾਰੇ ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜਾਣਕਾਰੀ ਦਿੱਤੀ ਗਈ ਹੈ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਭਾਰੀ ਗਿਣਤੀ ਵਿੱਚ ਸੰਗਤ ਆਉਣ ਦੀ ਸੰਭਾਵਨਾ ਹੈ ਅਤੇ ਹੁਣ ਵੀ ਭਾਰੀ ਸੰਖਿਆ ਵਿੱਚ ਸੰਗਤ ਆ ਰਹੀ ਹੈ, ਇਸ ਲਈ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਸਾਰੇ ਸਕੂਲ 22 ਨਵੰਬਰ ਤੋਂ 26 ਨਵੰਬਰ ਤੱਕ ਬੰਦ ਰਹਿਣਗੇ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਵਿਦਿਆਰਥੀਆਂ, ਮਾਪਿਆਂ ਅਤੇ ਸਕੂਲ ਸਟਾਫ਼ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਕਦਮ ਜ਼ਰੂਰੀ ਸੀ।