ਨਿਊਜ਼ ਪੰਜਾਬ
22 ਨਵੰਬਰ 2025
ਚੰਡੀਗੜ੍ਹ ’ਚ ਆਮ ਆਦਮੀ ਪਾਰਟੀ ਦੇ ਖਿਲਾਫ ਭਾਜਪਾ ਮਹਿਲਾ ਮੋਰਚਾ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕਰ ਰਹੀ ਹੈ, ਜਿਸ ਵਿੱਚ ਪੰਜਾਬ ਦੀਆਂ ਔਰਤਾਂ ਨੂੰ 1100 ਰੁਪਏ ਪ੍ਰਤੀ ਮਹੀਨਾ ਦੇਣ ਦੀ ਗਰੰਟੀ ਨੂੰ ਪੂਰਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਜਿਵੇਂ ਹੀ ਪ੍ਰਦਰਸ਼ਨਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕਰਨ ਲਈ ਅੱਗੇ ਵਧੇ। ਉਨ੍ਹਾਂ ਨੂੰ 200 ਮੀਟਰ ਦੂਰ ਬੈਰੀਕੇਡਾਂ ‘ਤੇ ਪੁਲਿਸ ਨੇ ਰੋਕ ਲਿਆ। ਇੱਥੇ ਮਹਿਲਾ ਮੋਰਚਾ ਦੇ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਪੁਲਿਸ ਨਾਲ ਝੜਪ ਹੋਈ। ਜਿਸ ਤੋਂ ਬਾਅਦ ਕੁਝ ਪ੍ਰਦਰਸ਼ਨਕਾਰੀ ਗੇਟ ‘ਤੇ ਚੜ੍ਹ ਗਏ।ਇਸ ਦੌਰਾਨ ਪੁਲਿਸ ਨੇ ਭਾਜਪਾ ਦੀਆਂ ਮਹਿਲਾ ਆਗੂਆਂ ਨੂੰ ਧੱਕਾ ਦਿੱਤਾ। ਇਸ ਦੌਰਾਨ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈ ਇੰਦਰ ਕੌਰ ਨਾਲ ਵੀ ਝੜਪ ਹੋਈ। ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
