ਪ੍ਰਿਤਪਾਲ ਸਿੰਘ ਪਾਲੀ
ਲੁਧਿਆਣਾ 22 ਨਵੰਬਰ – ਤਿਲਕ ਜੰਜੂ ਦੀ ਰੱਖਿਆ ਲਈ ਦਿੱਲੀ ਦੇ ਚਾਂਦਨੀ ਚੌਂਕ ਵਿੱਚ ਆਪਣੇ ਸੀਸ ਦਾ ਵਲਿਦਾਨ ਦੇਣ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਹਨਾਂ ਦੇ ਨਾਲ ਸ਼ਹੀਦ ਹੋਏ ਭਾਈ ਮਤੀ ਦਾਸ ਜੀ ਭਾਈ ਸਤੀ ਦਾਸ ਜੀ ਭਾਈ ਦਇਆਲਾ ਜੀ ਦੀ 350 ਸਾਲਾ ਸ਼ਹਾਦਤ ਦੇ ਸਬੰਧ ਵਿੱਚ ਗੁਰਦੁਆਰਾ ਸਿੰਘ ਸਭਾ ਈ ਬਲਾਕ ਭਾਈ ਰਣਧੀਰ ਸਿੰਘ ਨਗਰ ਤੋਂ 23 ਨਵੰਬਰ ਦੁਪਹਿਰ 2 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇੱਕ ਵਿਸ਼ਾਲ ਨਗਰ ਕੀਰਤਨ ਕੀਤਾ ਜਾਵੇਗਾ
ਇਹ ਨਗਰ ਕੀਰਤਨ ਭਾਈ ਰਣਧੀਰ ਸਿੰਘ ਨਗਰ ਦੇ ਵੱਖ-ਵੱਖ ਬਲਾਕਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਏਗਾ ਜਿਸ ਵਿੱਚ ਸ਼ਬਦੀ ਜੱਥੇ, ਬੈਂਡ ਵਾਜੇ, ਸਭਾ ਸੁਸਾਇਟੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਅਤੇ ਗਤਕਾ ਪਾਰਟੀਆਂ ਆਦਿ ਸ਼ਾਮਿਲ ਹੋਣਗੀਆਂ
ਭਾਈ ਰਣਧੀਰ ਸਿੰਘ ਨਗਰ ਦੇ ਵੱਖ ਵਖ ਬਲਾਕਾਂ ਵਿੱਚ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਨੂੰ ਜੀ ਆਇਆ ਆਖਣ ਲਈ ਤਿਆਰੀਆਂ ਕੀਤੀਆਂ ਗਈਆਂ ਹਨ ਅਤੇ ਵੱਖ ਵੱਖ ਥਾਵਾਂ ਤੇ ਲੰਗਰਾਂ ਦੇ ਪ੍ਰਬੰਧ ਕੀਤੇ ਗਏ ਹਨ
