ਨਿਊਜ਼ ਪੰਜਾਬ
23 ਨਵੰਬਰ 2025
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਵਿੱਤਰ ਜੀਵਨ ਤੇ ਮਹਾਨ ਬਲਿਦਾਨ ਨੂੰ ਸਮਰਪਿਤ ਵਿਸ਼ੇਸ਼ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ।

ਇਸ ਪ੍ਰਦਰਸ਼ਨੀ ਰਾਹੀਂ ਗੁਰੂ ਸਾਹਿਬ ਦੇ ਆਦਰਸ਼ਾਂ, ਤਿਆਗ, ਅਤੇ ਮਨੁੱਖਤਾ ਦੀ ਰੱਖਿਆ ਲਈ ਕੀਤੇ ਮਹਾਨ ਯੋਗਦਾਨ ਨੂੰ ਰੋਸ਼ਨ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਐਸੀਆਂ ਪ੍ਰਦਰਸ਼ਨੀਆਂ ਨਵੀਂ ਪੀੜੀ ਨੂੰ ਆਪਣੀ ਵਿਰਾਸਤ ਅਤੇ ਇਤਿਹਾਸ ਨਾਲ ਜੋੜਨ ਦਾ ਮੌਕਾ ਦਿੰਦੀਆਂ ਹਨ।

ਇਹ ਸਮਾਗਮ ਸਿੱਖ ਇਤਿਹਾਸ ਦੇ ਸੋਨਿਆਂ ਪੰਨਾਂ ਨੂੰ ਸੰਜੋਣ ਅਤੇ ਸਮਾਜ ਤੱਕ ਪਹੁੰਚਾਉਣ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।
