ਲੁਧਿਆਣਾ ਦੇ ਘੁਮਾਰ ਮੰਡੀ ਚੌਕ ‘ਚ ਰੈਡੀਮੇਡ ਬੈਗਾਂ ਦੀ ਦੁਕਾਨ ਨੂੰ ਅੱਗ,ਸਾਰਾ ਸਾਮਾਨ ਸੜ ਕੇ ਹੋਇਆ ਸੁਆਹ

ਨਿਊਜ਼ ਪੰਜਾਬ

23 ਨਵੰਬਰ 2025

ਲੁਧਿਆਣਾ ਦੇ ਘੁਮਾਰ ਮੰਡੀ ਚੌਕ ‘ਤੇ ਸਥਿਤ ਇੱਕ ਰੈਡੀਮੇਡ ਬੈਗਾਂ ਦੀ ਦੁਕਾਨ ਵਿੱਚ ਰਾਤ 9 ਵਜੇ ਅਚਾਨਕ ਅੱਗ ਲੱਗ ਗਈ। ਹਾਦਸੇ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ ਪਰ ਸ਼ੋਅਰੂਮ ਵਿੱਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਅਚਾਨਕ ਲੱਗੀ ਅੱਗ ਕਾਰਨ ਪੂਰੇ ਬਾਜ਼ਾਰ ਵਿੱਚ ਹੜਕੰਪ ਮਚ ਗਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਇਆ ਗਿਆ।

ਦੁਕਾਨ ਮਾਲਕ ਵਿਜੇ ਕੁਮਾਰ ਨੇ ਦੱਸਿਆ ਕਿ ਇਸ ਵੇਲੇ ਬਾਜ਼ਾਰ ਵਿੱਚ ਨਵੀਆਂ ਬਿਜਲੀ ਦੀਆਂ ਤਾਰਾਂ ਪਾਉਣ ਦਾ ਕੰਮ ਚੱਲ ਰਿਹਾ ਹੈ, ਜਿਸ ਕਾਰਨ ਦਿਨ ਭਰ ਅਕਸਰ ਬਿਜਲੀ ਬੰਦ ਰਹਿੰਦੀ ਹੈ। ਦੁਪਹਿਰ ਵੇਲੇ ਦੁਕਾਨਾਂ ਦੀਆਂ ਲਾਈਟਾਂ ਅਤੇ ਤਾਰਾਂ ਬੰਦ ਸਨ। ਜਦੋਂ ਸ਼ਾਮ ਨੂੰ ਕਰਮਚਾਰੀ ਸ਼ੋਅਰੂਮ ਬੰਦ ਕਰ ਰਹੇ ਸੀ ਤਾਂ ਅਚਾਨਕ ਹੀ ਸ਼ਾਰਟ ਸਰਕਟ ਹੋਇਆ, ਜਿਸ ਨਾਲ ਅੱਗ ਲੱਗ ਗਈ। ਕੁਝ ਹੀ ਮਿੰਟਾ ਵਿੱਚ ਪੂਰਾ ਸ਼ੋਅਰੂਮ ਅੱਗ ਦੀ ਚਪੇਟ ਵਿੱਚ ਆ ਗਿਆ।