ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਵਿਖ਼ੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਹੋਇਆ – ਕੁਲਵਿੰਦਰ ਸਿੰਘ ਬੈਨੀਪਾਲ   

ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖ਼ੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਕਥਾ ਅਤੇ ਮਹਾਨ ਕਵੀ ਦਰਬਾਰ ਗੁਰਦੁਵਾਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਸਦਕਾ ਕਰਵਾਏ ਗਏ। ਜਿਸ ਵਿੱਚ ਪੰਥ ਦੇ ਮਹਾਨ ਕਵੀ ਪੰਜਾਬ ਦੇ ਰਫੀ ਵਜੋਂ ਜਾਣੇ ਜਾਂਦੇ ਕਵੀ ਰਛਪਾਲ ਸਿੰਘ ਜੀ ਪਾਲ ਜਲੰਧਰ ਵਾਲੇ ਜ਼ਮੀਰ ਅਲੀ ਜ਼ਮੀਰ ਮਾਲੇਰਕੋਟਲਾ ਵਾਲੇ ਕਰਮਜੀਤ ਸਿੰਘ ਜੀ ਨੂਰ ਅਤੇ ਕਵੀ ਚੈਨ ਸਿੰਘ ਜੀ ਚੱਕਰਵਰਤੀ ਜੀ ਨੇ ਹਾਜ਼ਰੀ ਲਵਾਈ। ਅੱਜ ਸਵੇਰ ਅੰਮ੍ਰਿਤ ਵੇਲੇ ਤੋਂ ਗੁਰਵਾਣੀ ਦਾ ਪ੍ਰਚਾਰ ਪ੍ਰਸਾਰ ਸ਼ੁਰੂ ਹੋਇਆਂ ਜਿਸ ਵਿੱਚ ਰੋਜਾਨਾ ਦੀ ਤਰਾਂ ਸੁੱਖਮਨੀ ਸਾਹਿਬ ਜੀ ਦੇ ਪਾਠ ਅਤੇ ਨਿਤਨੇਮ ਸੰਗਤੀ ਰੂਪ ਵਿੱਚ ਕੀਤੇ ਗਏ ਅਤੇ ਭਾਈ ਦਿਲਬਾਗ ਸਿੰਘ ਹਜ਼ੂਰੀ ਰਾਗੀ ਗੁਰਦੁਵਾਰਾ ਸਾਹਿਬ ਵਾਲੀਆਂ ਨੇ ਸੰਗਤਾਂ ਨੂੰ ਆਸਾ ਜੀ ਦੀ ਵਾਰ ਦੇ ਕੀਰਤਨ ਸੰਗਤਾਂ ਨੂੰ ਸ੍ਰਵਨ ਕਰਵਾਏ ਸ਼ਾਮ ਦੇ ਸਮਾਗਮਾਂ ਵਿੱਚ ਸੋਧਰ ਰਹਿਰਾਸ ਦੀ ਚੌਕੀ ਤੋਂ ਬਾਅਦ ਗਿਆਨੀ ਹਰਜੀਤ ਸਿੰਘ ਜੀ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਿਆਈ ਦਿਵਸ ਵਾਰੇ ਸੰਗਤਾਂ ਨਾਲ ਵਿਚਾਰ ਸਾਝੈ ਕੀਤੇ ਅਤੇ ਗੁਰੂ ਸਾਹਿਬ ਦੇ ਜੀਵਨ ਵਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਦੱਸਿਆ ਕੀ ਜਦੋ ਗੁਰੂ ਗੋਬਿੰਦ ਸਿੰਘ ਜੀ ਦੀ ਉਮਰ 9 ਸਾਲ ਦੀ ਸੀ ਉਦੋਂ ਗੁਰੂ ਤੇਗ ਬਹਾਦਰ ਜੀ ਕਸ਼ਮੀਰ ਪੰਡਿਤਾਂ ਦੀ ਫ਼ਰਿਆਦ ਸੁਣ ਕੇ ਦਿੱਲੀ ਜਾ ਕੇ ਸ਼ਹੀਦੀ ਦੇਣ ਤੋਂ ਪਹਿਲਾਂ ਆਪਣੇ ਸਾਹਿਬਜ਼ਾਦੇ ਗੋਬਿੰਦ ਰਾਏ ਨੂੰ ਗੁਰਗੱਦੀ ਦੇਣ ਦਾ ਹੁਕਮ ਕਰ ਕੇ ਗਏ ਸਨ ਸ਼ਹੀਦੀ ਤੋਂ ਬਾਅਦ ਬਾਬਾ ਬੁੱਢਾ ਜੀ ਦੀ ਅੰਸ਼ ਵੰਸ਼ ਵਿਚੋਂ ਬਾਬਾ ਰਾਮ ਕੁੰਵਰ ਜੀ ਨੇ ਮਰਿਆਦਾ ਅਨੁਸਾਰ ਤਿਲਕ ਅਤੇ ਗੁਰਿਆਈ ਦੀ ਰਸਮ ਅਦਾ ਕੀਤੀ ਸੀ। ਅਤੇ ਬਾਅਦ ਵਿੱਚ ਪੰਥ ਦੇ ਮਹਾਨ ਕਵੀਆਂ ਨੇ ਆਪੋ ਆਪਣੀਆਂ ਲਿਖੀਆਂ ਕਵਿਤਾਵਾਂ ਦੀ ਪੇਸ਼ਕਾਰੀ ਕੀਤੀ ਗੁਰੂ ਸਾਹਿਬ ਦੀਆਂ ਰਚਨਾਵਾਂ ਸੰਗਤਾਂ ਨੂੰ ਸ੍ਰਵਨ ਕਰਵਾਈਆ ਅਤੇ ਸੰਗਤਾਂ ਨੇ ਜੈਕਾਰਿਆਂ ਨਾਲ ਕਵੀਆਂ ਦਾ ਉਤਸ਼ਾਹ ਵਧਾਇਆਂ।

ਕਵੀ ਰਛਪਾਲ ਸਿੰਘ ਪਾਲ ਨੇ ਕਿਹਾ ਕੀ ਗੁਰੂ ਗੋਬਿੰਦ ਸਿੰਘ ਜੀ ਨੇ ਜਿੱਥੇ ਜਬਰ ਅਤੇ ਜ਼ੁਲਮ ਦੇ ਖਿਲਾਫ ਆਪਣੀ ਆਵਾਜ਼ ਬੁਲੰਦ ਕੀਤੀ ਉਥੇ ਆਪਣੀ ਕਲਮ ਰਾਹੀਂ ਨਵੀ ਸਮਾਜਿਕ ਕ੍ਰਾਂਤੀ ਲਿਆਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਅਤੇ ਖਾਲਸਾ ਪੰਥ ਦੀ ਸਿਰਜਣਾ ਕਰਕੈ ਇਕ ਨਵਾਂ ਇਤਿਹਾਸ ਦੀ ਰਚਨਾ ਕੀਤੀ ਅਤੇ ਕਿਹਾ ਕੀ ਦਸ਼ਮੇਸ਼ ਪਿਤਾ ਵੱਲੋਂ ਬਖਸ਼ੀ ਇਤਿਹਾਸਕ ਕਵੀ ਦਰਬਾਰ ਕਰਵਾਉਣ ਦੀ ਪ੍ਰੰਪਰਾ ਨੂੰ ਹੋਰ ਪ੍ਰਫੁਲਤ ਕਰਨ ਦੀ ਲੋੜ ਹੈ।

ਕਵੀ ਜ਼ਮੀਰ ਅਲੀ ਜ਼ਮੀਰ ਨੇ ਗੁਰੂ ਘਰ ਦੇ ਮੁੱਖ ਸੇਵਾਦਾਰ ਦਾ ਧੰਨਵਾਦ ਕਰਦੀਆਂ ਕਿਹਾ ਕੀ ਬੈਨੀਪਾਲ ਜੀ ਸਮੇ ਸਮੇ ਸਿਰ ਕਵੀ ਦਰਬਾਰ ਕਰਵਾਉਂਦੇ ਰਹਿਣਗੇ ਅਤੇ ਵੇਸਾਖੀ ਦੇ ਦਿਹਾੜੇ ਤੇ ਅਸੀ ਫਿਰ ਸੰਗਤਾਂ ਦੇ ਦਰਸ਼ਨ ਕਰਾਂਗੇ।

ਕਵੀ ਦਰਬਾਰ ਦੀ ਸਮਾਪਤੀ ਉਪਰੰਤ ਗੁਰਦੁਵਾਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਗੁਰੂ ਸਾਹਿਬ ਨੇ ਜੋ ਉਪਦੇਸ਼ ਤੇ ਸਿੱਖਿਆਵਾਂ ਸਾਨੂੰ ਦਿੱਤੀਆਂ ਹਨ ਊਨਾ ਦੇ ਧਾਰਨੀ ਬਣੀਏ ਅਤੇ ਆਪਣਾ ਜੀਵਨ ਸਫਲਾਂ ਕਰੀਏ। ਕਵੀ ਦਰਬਾਰ ਵਿੱਚ ਭਾਗ ਲੈਣ ਵਾਲੇ ਸਮੂਹ ਕਵੀਆਂ ਨੂੰ ਜੈਕਾਰਿਆਂ ਦੀ ਗੂੰਜ ਵਿੱਚ ਸਿਰੋਪਾਓ ਅਤੇ ਵਿਸੇਸ ਸਨਮਾਨ ਚਿੰਨ ਭੇਟ ਕਰਕੇ ਸਨਮਾਨਿਤ ਵੀ ਕੀਤਾ।

ਇਸ ਮੌਕੇ ਗੁਰਦੁਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਚੇਅਰਮੈਨ ਬਲਜੀਤ ਸਿੰਘ ਸੇਠੀ ਸੀਨੀਅਰ ਮੈਂਬਰ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਗੁਰਦੀਪ ਸਿੰਘ ਕਾਲੜਾ, ਡਾਕਟਰ ਪ੍ਰੇਮ ਸਿੰਘ,ਚਾਵਲਾ ਯਸ਼ਪਾਲ ਸਿੰਘ ਤਰਲੋਕ ਸਿੰਘ ਸੱਚਦੇਵਾ ਰਾਜਿੰਦਰ ਸਿੰਘ ਭਾਟੀਆ,ਦਰਸ਼ਨ ਸਿੰਘ ਪਲਾਈ ਕਿੰਗ ਐਡਵੋਕੇਟ ਰਾਜਿੰਦਰ ਪਾਲ ਸਿੰਘ ਬਲਬੀਰ ਸਿੰਘ ਵੀਰਨਜੀਤ ਸਿੰਘ ਸੋਨਪਾਲ, ਹਰਮੀਤ ਸਿੰਘ ਸਰਬਜੀਤ ਸਿੰਘ ਚਗਰ, ਜਗਮੋਹਨ ਸਿੰਘ ਤਰਲੋਕ ਸਿੰਘ ਪਰਮਜੀਤ ਸਿੰਘ ਅਮਰਜੀਤ ਸਿੰਘ ਵਿਸ਼ੇਸ਼ ਤੋਰ ਤੇ ਹਾਜ਼ਰ ਸਨ।