ਸਫਰ-ਏ-ਸ਼ਹਾਦਤ ਗੁਰੂ ਤੇਗ ਬਹਾਦਰ ਜੀ….ਵਿਚਾਰ ਭਾਈ ਪਿੰਦਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 25 ਨਵੰਬਰ 2025

ਨਿਊਜ਼ ਪੰਜਾਬ 

ਸਫਰ-ਏ-ਸ਼ਹਾਦਤ ਗੁਰੂ ਤੇਗ ਬਹਾਦਰ ਜੀ….ਵਿਚਾਰ ਭਾਈ ਪਿੰਦਰਪਾਲ ਸਿੰਘ ਜੀ 

Amrit wele da mukhwakh shri Harmandar sahib,Amritsar sahib ji,Ang-804,25-November-2025

ਰਾਗੁ ਬਿਲਾਵਲੁ – ਗੁਰੂ ਅਰਜਨ ਦੇਵ ਜੀ

ਬਿਲਾਵਲੁ ਮਹਲਾ ੫ ॥

ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥ ਕਰਿ ਆਸਾ ਆਇਓ ਪ੍ਰਭ ਮਾਗਨਿ ॥ ਤੁਮੑ ਪੇਖਤ ਸੋਭਾ ਮੇਰੈ ਆਗਨਿ ॥੧॥ ਰਹਾਉ ॥ ਅਨਿਕ ਜੁਗਤਿ ਕਰਿ ਬਹੁਤੁ ਬੀਚਾਰਉ ॥ ਸਾਧਸੰਗਿ ਇਸੁ ਮਨਹਿ ਉਧਾਰਉ ॥੨॥ ਮਤਿ ਬੁਧਿ ਸੁਰਤਿ ਨਾਹੀ ਚਤੁਰਾਈ ॥ ਤਾ ਮਿਲੀਐ ਜਾ ਲਏ ਮਿਲਾਈ ॥੩॥ ਨੈਨ ਸੰਤੋਖੇ ਪ੍ਰਭ ਦਰਸਨੁ ਪਾਇਆ ॥ ਕਹੁ ਨਾਨਕ ਸਫਲੁ ਸੋ ਆਇਆ ॥੪॥੪॥੯॥

बिलावलु महला ५ ॥ तनु मनु धनु अरपउ सभु अपना ॥ कवन सु मति जितु हरि हरि जपना ॥१॥ करि आसा आइओ प्रभ मागनि ॥ तुम पेखत सोभा मेरै आगनि ॥१॥ रहाउ ॥ अनिक जुगति करि बहुतु बीचारउ ॥ साधसंगि इसु मनहि उधारउ ॥२॥ मति बुधि सुरति नाही चतुराई ॥ ता मिलीऐ जा लए मिलाई ॥३॥ नैन संतोखे प्रभ दरसनु पाइआ ॥ कहु नानक सफलु सो आइआ ॥४॥४॥९॥

(ਜੇ ਕੋਈ ਗੁਰਮੁਖਿ ਮੈਨੂੰ ਸਿਮਰਨ ਦੀ ਬਰਕਤ ਵਾਲੀ ਸੁਮਤਿ ਦੇ ਦੇਵੇ, ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਆਪਣਾ ਧਨ ਸਭ ਕੁਝ ਭੇਟਾ ਕਰਨ ਨੂੰ ਤਿਆਰ ਹਾਂ। ਹੇ ਭਾਈ! ਉਹ ਕੇਹੜੀ ਚੰਗੀ ਸਿੱਖਿਆ ਹੈ ਜਿਸ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਸਿਮਰਿਆ ਜਾ ਸਕਦਾ ਹੈ? ॥੧॥ ਹੇ ਪ੍ਰਭੂ! ਆਸਾ ਧਾਰ ਕੇ ਮੈਂ (ਤੇਰੇ ਦਰ ਤੇ ਤੇਰੇ ਨਾਮ ਦੀ ਦਾਤਿ) ਮੰਗਣ ਆਇਆ ਹਾਂ। ਤੇਰਾ ਦਰਸਨ ਕੀਤਿਆਂ ਮੇਰੇ (ਹਿਰਦੇ-) ਵੇਹੜੇ ਵਿਚ ਉਤਸ਼ਾਹ ਪੈਦਾ ਹੋ ਜਾਂਦਾ ਹੈ ॥੧॥ ਰਹਾਉ ॥ ਹੇ ਭਾਈ! ਮੈਂ ਅਨੇਕਾਂ ਢੰਗ (ਆਪਣੇ ਸਾਹਮਣੇ) ਰੱਖ ਕੇ ਬੜਾ ਵਿਚਾਰਦਾ ਹਾਂ (ਕਿ ਕਿਸ ਢੰਗ ਨਾਲ ਇਸ ਨੂੰ ਵਿਕਾਰਾਂ ਤੋਂ ਬਚਾਇਆ ਜਾਏ। ਅਖ਼ੀਰ ਤੇ ਇਹੀ ਸਮਝ ਆਉਂਦੀ ਹੈ ਕਿ) ਗੁਰਮੁਖਾਂ ਦੀ ਸੰਗਤਿ ਵਿਚ (ਹੀ) ਇਸ ਮਨ ਨੂੰ (ਵਿਕਾਰਾਂ ਤੋਂ) ਮੈਂ ਬਚਾ ਸਕਦਾ ਹਾਂ ॥੨॥ ਹੇ ਭਾਈ! ਕਿਸੇ ਮਤਿ, ਕਿਸੇ ਅਕਲ, ਕਿਸੇ ਧਿਆਨ, ਕਿਸੇ ਭੀ ਚਤੁਰਾਈ ਨਾਲ ਪਰਮਾਤਮਾ ਨਹੀਂ ਮਿਲ ਸਕਦਾ। ਜਦੋਂ ਉਹ ਪ੍ਰਭੂ ਆਪ ਹੀ ਜੀਵ ਨੂੰ ਮਿਲਾਂਦਾ ਹੈ ਤਦੋਂ ਹੀ ਉਸ ਨੂੰ ਮਿਲ ਸਕੀਦਾ ਹੈ ॥੩॥ (ਦਰਸਨ ਦੀ ਬਰਕਤਿ ਨਾਲ) ਜਿਸ ਦੀਆਂ ਅੱਖਾਂ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਗਈਆਂ ਹਨ, ਨਾਨਕ ਆਖਦਾ ਹੈ- ਉਸ ਮਨੁੱਖ ਦਾ ਜਗਤ ਵਿਚ ਆਉਣਾ ਮੁਬਾਰਿਕ ਹੈ, ਜਿਸ ਨੇ ਪਰਮਾਤਮਾ ਦਾ ਦਰਸਨ ਕਰ ਲਿਆ ਹੈ ॥੪॥੪॥੯॥

bilaaval mahalaa 5 |tan man dhan arpau sabh apanaa |kavan su mat jit har har japanaa |1|kar aasaa aaeo prabh maagan |tuma pekhat sobhaa merai aagan |1| rahaau |anik jugat kar bahut beechaarau |saadhasang is maneh udhaarau |2|mat budh surat naahee chaturaaee |taa mileeai jaa le milaaee |3|nain santokhe prabh darasan paaeaa |kahu naanak safal so aaeaa |4|4|9|

Bilaaval, Fifth Mehl: Body, mind, wealth and everything, I surrender to my Lord. What is that wisdom, by which I may come to chant the Name of the Lord, Har, Har? ||1|| Nurturing hope, I have come to beg from God. Gazing upon You, the courtyard of my heart is embellished. ||1||Pause|| Trying several methods, I reflect deeply upon the Lord. In the Saadh Sangat, the Company of the Holy, this mind is saved. ||2|| I have neither intelligence, wisdom, common sense nor cleverness. I meet You, only if You lead me to meet You. ||3|| My eyes are content, gazing upon the Blessed Vision of God’s Darshan. Says Nanak, such a life is fruitful and rewarding. ||4||4||9||

-🙏ਵਾਹਿਗੁਰੂ ਜੀ ਕਾ ਖਾਲਸਾ

ਵਾਹਿਗੁਰੂ ਜੀ ਕੀ ਫਤਿਹ🙏