ਤਰਨ ਤਰਨ ਦੇ 2 DSP ਸਸਪੈਂਡ, ਤਰਨ ਤਰਨ ਜਿਮਨੀ ਚੋਣ ਮਾਮਲੇ’ਚ ਹੋਈ ਕਾਰਵਾਈ

ਨਿਊਜ਼ ਪੰਜਾਬ

ਤਰਨਤਾਰਨ: 26 ਨਵੰਬਰ 2025

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਤਰਨ ਤਾਰਨ ਦੇ ਦੋ ਡੀਐਸਪੀਜ਼ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਦੋਵਾਂ ਵਿੱਚ ਡੀਐਸਪੀ (ਆਈ) ਹਰਵਿੰਦਰ ਸਿੰਘ ਅਤੇ ਡੀਐਸਪੀ (ਪੀਬੀਆਈ) ਗੁਲਜ਼ਾਰ ਸਿੰਘ ਸ਼ਾਮਲ ਹਨ।

ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਕੌਰ ਰੰਧਾਵਾ, ਸ਼੍ਰੋਮਣੀ ਅਕਾਲੀ ਦਲ ਦੇ ਆਈਟੀ ਵਿੰਗ ਦੇ ਸੂਬਾ ਪ੍ਰਧਾਨ ਨਛੱਤਰ ਸਿੰਘ ਗਿੱਲ, ਰਾਸ਼ਟਰੀ ਸਕੱਤਰ ਗੁਰਸੇਵਕ ਸਿੰਘ ਸ਼ੇਖ, ਕੌਂਸਲਰ ਸ਼ਾਮ ਸਿੰਘ ਮੁਰਾਦਪੁਰਾ, ਸਰਪੰਚ ਵਰਿੰਦਰ ਸਿੰਘ ਸੋਨੂੰ ਬਰਾੜ (ਡੋਡੇ), ਅਜਮੇਰ ਸਿੰਘ ਕਾਕਾ (ਛਪਾ), ਅਤੇ ਬਲਵਿੰਦਰ ਸਿੰਘ ਬਿੰਦਾ (ਭੁਚਰ) ਸਮੇਤ 30 ਲੋਕਾਂ ਵਿਰੁੱਧ ਕੁੱਲ ਤਿੰਨ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਜ੍ਹਿਨਾਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਨੇ ਸ਼ਕਾਇਤ ਕੀਤੀ ਸੀ ਅਤੇ ਮਾਮਲਾ ਹਾਈ ਕੋਰਟ ਤੱਕ ਪੁੱਜੇ ਹਨ

ਇਨ੍ਹਾਂ ਮਾਮਲਿਆਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਪਟੀਸ਼ਨਾਂ ਨਾਲ ਸਬੰਧਤ ਰਿਕਾਰਡ ਵਿੱਚ ਲਾਪਰਵਾਹੀ ਸਾਹਮਣੇ ਆਈ ਹੈ। ਪੰਜਾਬ ਪੁਲਿਸ ਦੇ ਡੀਜੀਪੀ ਨੇ ਤਰਨਤਾਰਨ ਜ਼ਿਲ੍ਹੇ ਵਿੱਚ ਤਾਇਨਾਤ ਡੀਐਸਪੀ (ਆਈ) ਹਰਿੰਦਰ ਸਿੰਘ ਅਤੇ ਡੀਐਸਪੀ (ਪੀਬੀਆਈ) ਗੁਲਜ਼ਾਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ।