ਭਾਈ ਜੈਤਾ ਜੀ…..ਵਿਚਾਰ ਭਾਈ ਰਣਜੀਤ ਸਿੰਘ ਜੀ ਢੱਡਰੀਆ ਵਾਲੇ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 27 ਨਵੰਬਰ 2025

ਨਿਊਜ਼ ਪੰਜਾਬ 

ਭਾਈ ਜੈਤਾ ਜੀ…..ਵਿਚਾਰ ਭਾਈ ਰਣਜੀਤ ਸਿੰਘ ਜੀ ਢੱਡਰੀਆ ਵਾਲੇ 

*🙏 ☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ**੧੨ ਮੱਘਰ ੫੫੭,੨੭ ਨਵੰਬਰ ੨੦੨੫ ੴ* ☬

*ਬਿਲਾਵਲੁ ਮਹਲਾ ੧ ਛੰਤ ਦਖਣੀ*

*ੴ ਸਤਿਗੁਰ ਪ੍ਰਸਾਦਿ ॥*

ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥ ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥ ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥ ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥ ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ ॥੧॥ ਸਚਿ ਨਵੇਲੜੀਏ ਜੋਬਨਿ ਬਾਲੀ ਰਾਮ ॥ ਆਉ ਨ ਜਾਉ ਕਹੀ ਅਪਨੇ ਸਹ ਨਾਲੀ ਰਾਮ ॥ ਨਾਹ ਅਪਨੇ ਸੰਗਿ ਦਾਸੀ ਮੈ ਭਗਤਿ ਹਰਿ ਕੀ ਭਾਵਏ ॥ ਅਗਾਧਿ ਬੋਧਿ ਅਕਥੁ ਕਥੀਐ ਸਹਜਿ ਪ੍ਰਭ ਗੁਣ ਗਾਵਏ ॥ ਰਾਮ ਨਾਮ ਰਸਾਲ ਰਸੀਆ ਰਵੈ ਸਾਚਿ ਪਿਆਰੀਆ ॥ ਗੁਰਿ ਸਬਦੁ ਦੀਆ ਦਾਨੁ ਕੀਆ ਨਾਨਕਾ ਵੀਚਾਰੀਆ ॥੨॥ ਸ੍ਰੀਧਰ ਮੋਹਿਅੜੀ ਪਿਰ ਸੰਗਿ ਸੂਤੀ ਰਾਮ ॥ ਗੁਰ ਕੈ ਭਾਇ ਚਲੋ ਸਾਚਿ ਸੰਗੂਤੀ ਰਾਮ ॥ ਧਨ ਸਾਚਿ ਸੰਗੂਤੀ ਹਰਿ ਸੰਗਿ ਸੂਤੀ ਸੰਗਿ ਸਖੀ ਸਹੇਲੀਆ ॥ ਇਕ ਭਾਇ ਇਕ ਮਨਿ ਨਾਮੁ ਵਸਿਆ ਸਤਿਗੁਰੂ ਹਮ ਮੇਲੀਆ ॥ ਦਿਨੁ ਰੈਣਿ ਘੜੀ ਨ ਚਸਾ ਵਿਸਰੈ ਸਾਸਿ ਸਾਸਿ ਨਿਰੰਜਨੋ ॥ ਸਬਦਿ ਜੋਤਿ ਜਗਾਇ ਦੀਪਕੁ ਨਾਨਕਾ ਭਉ ਭੰਜਨੋ ॥੩॥ ਜੋਤਿ ਸਬਾਇੜੀਏ ਤ੍ਰਿਭਵਣ ਸਾਰੇ ਰਾਮ ॥ ਘਟਿ ਘਟਿ ਰਵਿ ਰਹਿਆ ਅਲਖ ਅਪਾਰੇ ਰਾਮ ॥ ਅਲਖ ਅਪਾਰ ਅਪਾਰੁ ਸਾਚਾ ਆਪੁ ਮਾਰਿ ਮਿਲਾਈਐ ॥ ਹਉਮੈ ਮਮਤਾ ਲੋਭੁ ਜਾਲਹੁ ਸਬਦਿ ਮੈਲੁ ਚੁਕਾਈਐ ॥ ਦਰਿ ਜਾਇ ਦਰਸਨੁ ਕਰੀ ਭਾਣੈ ਤਾਰਿ ਤਾਰਣਹਾਰਿਆ ॥ ਹਰਿ ਨਾਮੁ ਅੰਮ੍ਰਿਤੁ ਚਾਖਿ ਤ੍ਰਿਪਤੀ ਨਾਨਕਾ ਉਰ ਧਾਰਿਆ ॥੪॥੧॥*

*☬ ਵਿਆਖਿਆ ☬*

*ਰਾਗ ਬਿਲਾਵਲੁ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ ‘ਛੰਤ-ਦਖਣੀ’।*

*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*

*ਥੋੜ੍ਹੇ ਦਿਨਾਂ ਦੇ ਵਸੇਬੇ ਵਾਲੇ ਇਸ ਜਗਤ ਵਿਚ ਆ ਕੇ ਜਿਹੜੀ ਜੀਵ-ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ, ਜਿਸ ਨੇ ਪਰਮਾਤਮਾ (ਦੇ ਚਰਨਾਂ) ਵਿਚ ਸੁਰਤ ਜੋੜੀ ਹੋਈ ਹੈ ਤੇ ਸਰੀਰ ਦਾ ਮੋਹ ਤਿਆਗ ਦਿੱਤਾ ਹੈ, ਜਿਹੜੀ ਪ੍ਰਭੂ-ਚਰਨਾਂ ਵਿਚ ਪ੍ਰੀਤ ਜੋੜ ਕੇ ਇਸ ਜਗਤ ਵਿਚ ਜੀਵਨ ਬਿਤਾਂਦੀ ਹੈ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਆਪਣਾ ਜੀਵਨ ਸੋਹਣਾ ਬਣਾ ਲੈਂਦੀ ਹੈ। ਉਹ (ਸਦਾ ਦੋਵੇਂ) ਹੱਥ ਜੋੜ ਕੇ ਗੁਰੂ ਦੇ ਪਾਸ ਬੇਨਤੀ ਕਰਦੀ ਰਹਿੰਦੀ ਹੈ (ਕਿ, ਹੇ ਗੁਰੂ! ਮੈਨੂੰ) ਮਿਲ (ਤਾ ਕਿ ਮੈਂ ਤੇਰੀ ਕਿਰਪਾ ਨਾਲ) ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜ ਕੇ ਉਸ ਨੂੰ ਪਿਆਰ ਕਰ ਸਕਾਂ। ਅਜਿਹੀ ਜੀਵ-ਇਸਤ੍ਰੀ ਪ੍ਰੀਤਮ-ਪ੍ਰਭੂ ਦੀ ਭਗਤੀ ਦੀ ਰਾਹੀਂ ਪ੍ਰੀਤਮ-ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ ਉਸ ਦਾ ਦਰਸਨ ਕਰ ਕੇ ਕਾਮ ਕ੍ਰੋਧ (ਆਦਿਕ ਵਿਕਾਰਾਂ ਨੂੰ ਆਪਣੇ ਅੰਦਰੋਂ) ਦੂਰ ਕਰ ਲੈਂਦੀ ਹੈ। ਹੇ ਨਾਨਕ ਜੀ! ਪਵਿਤ੍ਰ ਤੇ ਸੋਹਣੇ ਜੀਵਨ ਵਾਲੀ ਉਹ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਦੀਦਾਰ ਕਰ ਕੇ (ਉਸ ਦੀ ਯਾਦ ਨੂੰ) ਆਪਣੇ ਹਿਰਦੇ ਦਾ ਆਸਰਾ ਬਣਾ ਲੈਂਦੀ ਹੈ ॥੧॥ ਹੇ ਸਦਾ-ਥਿਰ ਪ੍ਰਭੂ ਵਿਚ ਜੁੜ ਕੇ ਵਿਕਾਰਾਂ ਤੋਂ ਬਚੀ ਜੀਵ-ਇਸਤ੍ਰੀਏ! ਜਵਾਨੀ ਵਿਚ ਭੀ ਭੋਲੇ ਸੁਭਾਉ ਵਾਲੀ (ਬਣੀ ਰਹੁ) (ਅਹੰਕਾਰ ਛੱਡ ਕੇ) ਆਪਣੇ ਖਸਮ-ਪ੍ਰਭੂ (ਦੇ ਚਰਨਾਂ) ਵਿਚ ਟਿਕੀ ਰਹੁ (ਵੇਖੀਂ, ਉਸ ਦਾ ਪੱਲਾ ਛੱਡ ਕੇ) ਕਿਸੇ ਹੋਰ ਥਾਂ ਨਾਹ ਭਟਕਦੀ ਫਿਰੀਂ। ਉਹੀ ਦਾਸੀ (ਸੁਭਾਗ ਹੈ ਜੋ) ਆਪਣੇ ਖਸਮ ਦੀ ਸੰਗਤਿ ਵਿਚ ਰਹਿੰਦੀ ਹੈ। (ਹੇ ਸਹੇਲੀਏ!) ਮੈਨੂੰ ਭੀ ਪ੍ਰਭੂ-ਪਤੀ ਦੀ ਭਗਤੀ ਹੀ ਪਿਆਰੀ ਲਗਦੀ ਹੈ। (ਜੇਹੜੀ ਜੀਵ-ਇਸਤ੍ਰੀ) ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ ਦੇ ਗੁਣ ਗਾਂਦੀ ਹੈ (ਉਹ ਦਾਸੀ ਆਪਣੇ ਖਸਮ-ਪ੍ਰਭੂ ਦੀ ਸੰਗਤਿ ਵਿਚ ਸੋਭਦੀ ਹੈ)। (ਸੋ, ਸਹੇਲੀਏ! ਗੁਰੂ ਦੇ ਬਖ਼ਸ਼ੇ) ਗਿਆਨ ਦੀ ਰਾਹੀਂ (ਗੁਣਾਂ ਦੇ) ਅਥਾਹ (ਸਮੁੰਦਰ-) ਪ੍ਰਭੂ ਵਿਚ (ਚੁੱਭੀ ਲਾ ਕੇ) ਉਸ ਪ੍ਰਭੂ ਦਾ ਗੁਣਾਨੁਵਾਦ ਕਰਨਾ ਚਾਹੀਦਾ ਹੈ। ਉਹ ਪ੍ਰਭੂ ਐਸੇ ਸਰੂਪ ਵਾਲਾ ਹੈ ਜਿਸ ਦਾ ਬਿਆਨ ਨਹੀਂ ਹੋ ਸਕਦਾ। ਰਸਾਂ ਦਾ ਸੋਮਾ ਰਸਾਂ ਦਾ ਮਾਲਕ ਪ੍ਰਭੂ ਉਸ ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਦਾ ਹੈ ਜੋ ਉਸ ਦੇ ਸਦਾ-ਥਿਰ ਨਾਮ ਵਿਚ ਪਿਆਰ ਪਾਂਦੀ ਹੈ। ਹੇ ਨਾਨਕ ਜੀ! ਜਿਸ ਸੁਭਾਗ ਜੀਵ-ਇਸਤ੍ਰੀ ਨੂੰ ਗੁਰੂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਦਿੱਤਾ, ਜਿਸ ਨੂੰ ਇਹ ਉੱਚੀ ਦਾਤ ਬਖ਼ਸ਼ੀ, ਉਹ ਉੱਚੀ ਵਿਚਾਰ ਦੀ ਮਾਲਕ ਬਣ ਜਾਂਦੀ ਹੈ ॥੨॥ (ਹੇ ਭਾਈ!) (ਉਹ ਜੀਵ-ਇਸਤ੍ਰੀ) ਮਾਇਆ ਦੇ ਪਤੀ-ਪ੍ਰਭੂ ਦੇ ਪਿਆਰ-ਵੱਸ ਹੋ ਜਾਂਦੀ ਹੈ ਉਹ ਜੀਵ-ਇਸਤ੍ਰੀ ਪਤੀ-ਪ੍ਰਭੂ ਦੇ ਚਰਨਾਂ ਵਿੱਚ ਜੁੜੀ ਰਹਿੰਦੀ ਹੈ, (ਜਿਹੜੀ ਜੀਵ-ਇਸਤ੍ਰੀ ਦੀ) ਜੀਵਨ-ਚਾਲ ਗੁਰੂ ਦੇ ਅਨੁਸਾਰ ਰਹਿੰਦੀ ਹੈ ਜਿਹੜੀ ਜੀਵ-ਇਸਤ੍ਰੀ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦੀ ਹੈ। ਹੇ ਭਾਈ! ਸਤ-ਸੰਗਣ ਸਹੇਲੀਆਂ ਨਾਲ ਮਿਲ ਕੇ ਜਿਹੜੀ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਲੀਨ ਹੁੰਦੀ ਹੈ, ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜਦੀ ਹੈ, ਪਰਮਾਤਮਾ ਦੇ ਪਿਆਰ ਵਿਚ ਇਕਾਗਰ-ਮਨ ਟਿਕਣ ਦੇ ਕਾਰਨ (ਉਸ ਦੇ ਅੰਦਰ ਪਰਮਾਤਮਾ ਦਾ) ਨਾਮ ਆ ਵੱਸਦਾ ਹੈ (ਉਸ ਦੇ ਅੰਦਰ ਇਹ ਸਰਧਾ ਬਣ ਜਾਂਦੀ ਹੈ ਕਿ) ਗੁਰੂ ਨੇ (ਮੈਨੂੰ) ਪ੍ਰਭੂ ਦੇ ਚਰਨਾਂ ਵਿਚ ਮਿਲਾਇਆ ਹੈ। (ਉਸ ਜੀਵ-ਇਸਤ੍ਰੀ ਨੂੰ) ਦਿਨ ਰਾਤ ਘੜੀ ਪਲ (ਕਿਸੇ ਵੇਲੇ ਭੀ ਪਰਮਾਤਮਾ ਦੀ ਯਾਦ) ਨਹੀਂ ਭੁੱਲਦੀ, (ਉਹ ਜੀਵ-ਇਸਤ੍ਰੀ) ਹਰੇਕ ਸਾਹ ਦੇ ਨਾਲ ਨਿਰੰਜਨ-ਪ੍ਰਭੂ (ਨੂੰ ਚੇਤੇ ਰੱਖਦੀ ਹੈ)। ਹੇ ਨਾਨਕ ਜੀ! (ਆਖੋ-ਹੇ ਭਾਈ!) ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰ ਰੱਬੀ) ਜੋਤਿ ਜਗਾ ਕੇ ਦੀਵਾ ਜਗਾ ਕੇ (ਉਹ ਜੀਵ-ਇਸਤ੍ਰੀ ਆਪਣੇ ਅੰਦਰੋਂ ਹਰੇਕ) ਡਰ-ਸਹਿਮ ਨਾਸ ਕਰ ਲੈਂਦੀ ਹੈ ॥੩॥ ਹੇ ਸਹੇਲੀਏ! (ਪਰਮਾਤਮਾ ਦੀ) ਜੋਤਿ ਹਰ ਥਾਂ (ਪਸਰੀ ਹੋਈ) ਹੈ, ਉਹ ਪ੍ਰਭੂ ਸਾਰੇ ਜਗਤ ਦੀ ਸੰਭਾਲ ਕਰਦਾ ਹੈ। ਉਹ ਅਦ੍ਰਿਸ਼ਟ ਤੇ ਬੇਅੰਤ ਪ੍ਰਭੂ ਹਰੇਕ ਸਰੀਰ ਵਿਚ ਮੌਜੂਦ ਹੈ। ਹੇ ਸਹੇਲੀਏ! ਉਹ ਪਰਮਾਤਮਾ ਅਦ੍ਰਿਸ਼ਟ ਹੈ, ਬੇਅੰਤ ਹੈ, ਬੇਅੰਤ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹੈ। ਆਪਾ-ਭਾਵ ਮਾਰ ਕੇ (ਹੀ ਉਸ ਨੂੰ) ਮਿਲ ਸਕੀਦਾ ਹੈ। ਹੇ ਸਹੇਲੀਏ! (ਅਪਣੇ ਅੰਦਰੋਂ) ਹਉਮੈ, ਮਾਇਆ ਜੋੜਨ ਦੀ ਖਿੱਚ ਤੇ ਲਾਲਚ ਸਾੜ ਦੇਹ (ਸਹੇਲੀਏ! ਹਉਮੈ ਮਮਤਾ ਲੋਭ ਆਦਿਕ ਦੀ) ਮੈਲ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮੁਕਾਈ ਜਾ ਸਕਦੀ ਹੈ। (ਸੋ, ਹੇ ਸਹੇਲੀਏ! ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦੀ) ਰਜ਼ਾ ਵਿਚ (ਤੁਰ ਕੇ ਜੀਵਨ ਬਿਤੀਤ ਕਰ, ਤੇ ਅਰਦਾਸ ਕਰਿਆ ਕਰ-) ਹੇ ਤਾਰਨਹਾਰ ਪ੍ਰਭੂ! (ਮੈਨੂੰ ਵਿਕਾਰਾਂ ਦੇ ਸਮੁੰਦਰ ਤੋਂ) ਪਾਰ ਲੰਘਾ ਲੈ (ਇਸ ਤਰ੍ਹਾਂ, ਹੇ ਸਹੇਲੀਏ! ਗੁਰੂ ਦੇ) ਦਰ ਤੇ ਜਾ ਕੇ (ਪਰਮਾਤਮਾ ਦਾ) ਦਰਸਨ ਕਰ ਲਏਂਗੀ। ਹੇ ਨਾਨਕ ਜੀ! (ਆਖੋ-ਹੇ ਸਹੇਲੀਏ! ਜਿਹੜੀ ਜੀਵ-ਇਸਤ੍ਰੀ ਪ੍ਰਭੂ ਦਾ ਨਾਮ ਆਪਣੇ) ਹਿਰਦੇ ਵਿਚ ਵਸਾਂਦੀ ਹੈ ਉਹ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਚੱਖ ਕੇ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦੀ ਹੈ ॥੪॥੧॥*

*बिलावलु महला १ छंत दखणी*

*ੴ सतिगुर प्रसादि ॥*

*मुंध नवेलड़ीआ गोइलि आई राम ॥ मटुकी डारि धरी हरि लिव लाई राम ॥ लिव लाइ हरि सिउ रही गोइलि सहजि सबदि सीगारीआ ॥ कर जोड़ि गुर पहि करि बिनंती मिलहु साचि पिआरीआ ॥ धन भाइ भगती देखि प्रीतम काम क्रोधु निवारिआ ॥ नानक मुंध नवेल सुंदरि देखि पिरु साधारिआ ॥१॥ सचि नवेलड़ीए जोबनि बाली राम ॥ आउ न जाउ कही अपने सह नाली राम ॥ नाह अपने संगि दासी मै भगति हरि की भावए ॥ अगाधि बोधि अकथु कथीऐ सहजि प्रभ गुण गावए ॥ राम नाम रसाल रसीआ रवै साचि पिआरीआ ॥ गुरि सबदु दीआ दानु कीआ नानका वीचारीआ ॥२॥ स्रीधर मोहिअड़ी पिर संगि सूती राम ॥ गुर कै भाइ चलो साचि संगूती राम ॥ धन साचि संगूती हरि संगि सूती संगि सखी सहेलीआ ॥ इक भाइ इक मनि नामु वसिआ सतिगुरू हम मेलीआ ॥ दिनु रैणि घड़ी न चसा विसरै सासि सासि निरंजनो ॥ सबदि जोति जगाइ दीपकु नानका भउ भंजनो ॥३॥ जोति सबाइड़ीए त्रिभवण सारे राम ॥ घटि घटि रवि रहिआ अलख अपारे राम ॥ अलख अपार अपारु साचा आपु मारि मिलाईऐ ॥ हउमै ममता लोभु जालहु सबदि मैलु चुकाईऐ ॥ दरि जाइ दरसनु करी भाणै तारि तारणहारिआ ॥ हरि नामु अम्रितु चाखि त्रिपती नानका उर धारिआ ॥४॥१॥*

*☬ अर्थ ☬*

*जीव रूपी नववधू मुग्धा इस जगत् रूपी चरागाह में थोड़े दिनों के लिए आई है।उसने दूध से भरी हुई मटकीं को सिर से उतार कर परमात्मा में लगन लगा ली है।उसने परमात्मा में लगन लगाकर सहज ही शब्द का श्रृंगार कर लिया है।वह हाथ जोड़ कर गुरु से विनती करती है कि मुझे सच्चे प्रियतम से मिला दो।उसने भक्ति भावना द्वारा प्रियतम को देखकर काम-क्रोध को दूर कर दिया है।हे नानक ! उस सुन्दर नववधू मुग्धा ने प्रेियतम को देखकर श्रद्धा धारण कर ली है॥ १॥ हे नववधू जीव-स्त्री ! सत्य द्वारा यौवन में भी भोलीभाली बनी रहो।अपने पति के संग बनी रहो और कहीं ओर न आओ और न जाओं।अपने प्रभु की दासी बनकर उसके साथ ही रहो। मुझे तो हरि की भक्ति अच्छी लगती है।मैं उसका कथन करती हूँ, जिसका ज्ञान अथाह एवं अकथनीय है, मैं सहज ही प्रभु का गुणगान करती रहती हूँ।राम का नाम रसों का सागर है। वह रसिया उससे ही रमण करता है, जो सत्य से प्रेम करती है।हे नानक ! जिसे गुरु ने शब्द दान किया है, वही विचारवान् बना है॥ २॥ प्रभु के मोह में मुग्ध हुई जीव-स्त्री उसका ही संग प्राप्त करती है।गुरु की रज़ानुसार चलने वाली जीव-स्त्री सत्य के संग ही मिल जाती है।अपनी सखी-सहेलियों के साथ वह सत्य में ही लीन रहती है और परमात्मा का ही संयोग प्राप्त करती है।एक मन होने से प्रेम द्वारा प्रभु का नाम मन में बस गया है और सतगुरु ने परमात्मा से मिला दिया है।उस निरंजन को हर धड़कन से स्मरण करती हूँ और वह दिन-रात एक घड़ी और एक पल के लिए भी नहीं भूलता।हे नानक ! मन रूपी दीपक में शब्द की ज्योति प्रज्वलित की है, जो सारे भय नाश करने वाली है॥ ३॥ हे सखी! जिसकी ज्योति तीनों लोकों में फैली हुई है।वह अदृष्ट, अपार परमात्मा हरेक शरीर में बसा हुआ है।उस अदृष्ट, अपरंपार, सच्चे परमेश्वर से अहंत्व का नाश करके ही मिला जाता है।अपने अहम्, ममता एवं लोभ को जला दो और शब्द द्वारा मन की मैल दूर कर दी।श्रद्धा से उसके द्वार जाकर उसके दर्शन करो। हे तारणहार ! इस संसार-सागर से तार दो। हे नानक ! जिसने हरेि को हृदय में बसा लिया है, वह हरि का नामामृत चखकर तृप्त हो गया है॥ ४॥ १ ॥*

🙏🙏🙏🙏🙏