ਨਿਊਜ਼ ਪੰਜਾਬ
27 ਨਵੰਬਰ 2025
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵੀਰਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਅੰਮ੍ਰਿਤਸਰ ਵਿਖੇ ਹੋਵੇਗੀ। ਇਹ ਇਕੱਤਰਤਾ ਤਿੰਨ ਨਵੰਬਰ ਨੂੰ ਚਾਲੂ ਸਾਲ ਲਈ ਚੁਣੀ ਗਈ ਅੰਤ੍ਰਿੰਗ ਕਮੇਟੀ ਦੀ ਪਹਿਲੀ ਇਕੱਤਰਤਾ ਹੋਵੇਗੀ। ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਗੁਰਦੁਆਰਾ ਸੈਕਸ਼ਨ 85, ਗੁਰਦੁਆਰਾ ਸੈਕਸ਼ਨ 87, ਧਰਮ ਪ੍ਰਚਾਰ ਕਮੇਟੀ, ਵਿੱਦਿਅਕ ਅਦਾਰੇ ਆਦਿ ਨਾਲ ਸਬੰਧਤ ਕੰਮ-ਕਾਜ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਚੱਲ ਰਹੀ ਸ਼ਤਾਬਦੀ ਸਮਾਗਮ ਸਬੰਧੀ ਵੀ ਅਹਿਮ ਅਤੇ ਪਾਸ ਹੋਣਗੇ।
