ਲੁਧਿਆਣਾ, 1ਦਸੰਬਰ (ਰਣਜੀਤ ਸਿੰਘ ਖ਼ਾਲਸਾ ) ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸਰਾਭਾ ਨਗਰ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋ ਬੀਤੀ ਰਾਤ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਵਿੱਚ ਵਿਸ਼ੇਸ਼ ਤੌਰ ਤੇ ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੀ ਪੰਥ ਦੀ ਪ੍ਰਸਿੱਧ ਕੀਰਤਨੀਏ ਬੀਬੀ ਸੁਰਿੰਦਰ ਕੌਰ ਖਾਲਸਾ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਅਤੇ ਕਿਹਾ ਕਿ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਨੇ ਜਿੱਥੇ ਧਰਮ ਦੀ ਰੱਖਿਆ ਤੇ ਮਨੁੱਖੀ ਅਧਿਕਾਰਾ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ ਉੱਥੇ ਸਾਨੂੰ ਨਿਰਭਉ ਤੇ ਨਿਰਵੈਰਤਾ ਦਾ ਉਪਦੇਸ਼ ਵੀ ਦਿੱਤਾ,ਅੱਜ ਲੋੜ ਹੈ ਗੁਰੂ ਸਾਹਿਬ ਦੀ ਸਿੱਖਿਆਵਾਂ, ਉਪਦੇਸਾ ਨੂੰ ਵੱਧ ਤੋ ਵੱਧ ਸਮੁੱਚੀ ਮਨੁੱਖਤਾ ਤੱਕ ਪਹੁੰਚਣ ਦੀ ਤਾਂ ਹੀ ਸ਼ਹੀਦੀ ਸ਼ਤਾਬਦੀ ਮਨਾਉਣੀ ਸਫਲਾ ਹੋ ਸਕੇਗੀ ਇਸ ਦੌਰਾਨ ਉਨ੍ਹਾਂ ਨੇ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। ਇਸ ਮੌਕੇ ਸੁਸਾਇਟੀ ਦੇ ਮੈਬਰਾਂ ਨੇ ਸਾਂਝੇ ਤੌਰ ਤੇ ਬੀਬੀ ਸੁਰਿੰਦਰ ਕੌਰ ਖਾਲਸਾ ਮੁਰਦਾਬਾਦ ਵਾਲਿਆਂ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ।ਕੀਰਤਨ ਸਮਾਗਮ ਅੰਦਰ ਗੁਰੂਦਵਾਰਾ ਸਾਹਿਬ ਦੇ ਪ੍ਰਧਾਨ ਸ.ਜਸਪਾਲ ਸਿੰਘ ਠੁਕਰਾਲ ਜਰਨਲ ਸੈਕਟਰੀ ਡਾਕਟਰ ਗੁਰਪ੍ਰੀਤ ਸਿੰਘ ਬਜਾਜ, ਬੀਬੀ ਰਵਿੰਦਰ ਕੌਰ ਅਤੇ ਕਮਿੱਕਰ ਸਿੰਘ,ਪ੍ਰਭਜੋਤ ਸਿੰਘ ਜੱਸਲ ਸਮੇਤ ਕਈ ਹੋਰ ਪ੍ਰਮੁੱਖ ਸ਼ਖਸੀਅਤਾਂਵਿਸ਼ੇਸ਼ ਤੌਰ ਤੇ ਹਾਜਰ ਸਨ ।********
ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸਰਾਭਾ ਨਗਰ ਵਿਖੇ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ
