ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 255 ਗ੍ਰਾਮ ਹੈਰੋਇਨ ਬਰਾਮਦ, ਤਿੰਨ ਦੋਸ਼ੀ ਗ੍ਰਿਫ਼ਤਾਰ

ਨਿਊਜ਼ ਪੰਜਾਬ

2 ਦਸੰਬਰ 2025

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵੱਡੀ ਕਾਰਵਾਈ ਕਰਦਿਆਂ 255 ਗ੍ਰਾਮ ਹੈਰੋਇਨ ਸਮੇਤ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਕਪਤਾਨ ਪੁਲਿਸ ਸੁਹੇਲ ਮੀਰ ਅਤੇ ਡੀ.ਐਸ.ਪੀ. (ਡੀ) ਗੁਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਸਪੈਸ਼ਲ ਸੈੱਲ ਨੇ ਪਿੰਡ ਖਾਸਾ ਨੇੜੇ ਪ੍ਰਦੀਪ ਸਿੰਘ ਨੂੰ ਕਾਬੂ ਕੀਤਾ, ਜਿਸ ਤੋਂ 255 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਉਸ ਨੇ ਆਪਣੇ ਸਾਥੀਆਂ ਜਗਰੂਪ ਸਿੰਘ ਅਤੇ ਕਰਨਬੀਰ ਸਿੰਘ ਬਾਰੇ ਖੁਲਾਸਾ ਕੀਤਾ, ਜਿਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ। ਤਿੰਨਾਂ ਖ਼ਿਲਾਫ਼ ਥਾਣਾ ਘਰਿੰਡਾ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅੱਗੇ ਦੀ ਤਫ਼ਤੀਸ਼ ਜਾਰੀ ਹੈ।