ਨਿਊਜ਼ ਪੰਜਾਬ
ਜਨਮ ਸਾਖੀ ਧੰਨ ਧੰਨ ਬਾਬਾ ਬੁੱਢਾ ਜੀ….ਵਿਚਾਰ ਭਾਈ ਰਣਜੀਤ ਸਿੰਘ ਜੀ ਢੱਡਰੀਆ ਵਾਲੇ
Hukamnama,Sri Darbar Sahib ji,Sri Amritsar sahib,Ang-742,08-Dec-2025
ਸੂਹੀ ਮਹਲਾ ੫ ॥
ਬੈਕੁੰਠ ਨਗਰੁ ਜਹਾ ਸੰਤ ਵਾਸਾ ॥ ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥ ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥ ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥ ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥ ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥੨॥ ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥ ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੩॥ ਜਨਮ ਜਨਮ ਕੇ ਭੈ ਮੋਹ ਨਿਵਾਰੇ ॥ ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥੪॥੨੧॥੨੭॥ {ਪੰਨਾ 742}
ਪਦਅਰਥ: ਬੈਕੁੰਠ = ਵਿਸ਼ਨੂ ਦਾ ਸ੍ਵਰਗ। ਰਿਦ = ਹਿਰਦਾ।੧।
ਦਿਖਲਾਵਉ = ਦਿਖਲਾਵਉਂ, ਮੈਂ ਵਿਖਾਵਾਂ। ਬਿੰਜਨ = ਸੁਆਦਲੇ ਭੋਜਨ। ਭੁੰਚਾਵਉ = ਭੁੰਚਾਵਉਂ, ਮੈਂ ਖਿਲਾਵਾਂ।੧।ਰਹਾਉ।
ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ। ਭੁੰਚੁ = ਖਾਹ। ਸੁਦ = ਸੁਆਦ।੨।
ਤਾਕੀ = ਤੱਕੀ। ਬੁਝਿ ਥਾਕੀ = ਮਿਟ ਕੇ ਰਹਿ ਜਾਂਦੀ ਹੈ।੩।
ਭੈ = {ਲਫ਼ਜ਼ ‘ਭਉ’ ਤੋਂ ਬਹੁ-ਵਚਨ}। ਨਿਵਾਰੇ = ਦੂਰ ਕਰ ਦੇਂਦਾ ਹੈ।੪।
ਅਰਥ: ਹੇ ਭਾਈ! ਮੇਰੀ ਗੱਲ) ਸੁਣ, (ਆ,) ਮੈਂ (ਤੇਰੇ) ਮਨ ਨੂੰ (ਤੇਰੇ) ਤਨ ਨੂੰ ਆਤਮਕ ਆਨੰਦ ਵਿਖਾ ਦਿਆਂ। ਪ੍ਰਭੂ ਦਾ ਨਾਮ (ਮਾਨੋ) ਅਨੇਕਾਂ ਸੁਆਦਲੇ ਭੋਜਨ ਹੈ, (ਆ, ਸਾਧ ਸੰਗਤਿ ਵਿਚ) ਮੈਂ ਤੈਨੂੰ ਉਹ ਸੁਆਦਲੇ ਭੋਜ ਖਵਾਵਾਂ।੧।ਰਹਾਉ।
ਹੇ ਭਾਈ! ਜਿਸ ਥਾਂ (ਪਰਮਾਤਮਾ ਦੇ) ਸੰਤ ਜਨ ਵੱਸਦੇ ਹੋਣ, ਉਹੀ ਹੈ (ਅਸਲ) ਬੈਕੁੰਠ ਦਾ ਸ਼ਹਰ। (ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਪ੍ਰਭੂ ਦੇ ਸੋਹਣੇ ਚਰਨ ਹਿਰਦੇ ਵਿਚ ਆ ਵੱਸਦੇ ਹਨ।੧।
ਹੇ ਭਾਈ! ਸਾਧ ਸੰਗਤਿ ਵਿਚ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ (-ਭੋਜਨ) ਆਪਣੇ ਮਨ ਵਿਚ ਖਾਇਆ ਕਰ, ਇਸ ਭੋਜਨ ਦੇ ਹੈਰਾਨ ਕਰਨ ਵਾਲੇ ਸੁਆਦ ਹਨ, ਬਿਆਨ ਨਹੀਂ ਕੀਤੇ ਜਾ ਸਕਦੇ।੨।
ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ (ਸਾਧ ਸੰਗਤਿ-ਬੈਕੁੰਠ ਵਿਚ ਆ ਕੇ) ਪਰਮਾਤਮਾ ਦਾ ਆਸਰਾ ਤੱਕ ਲਿਆ (ਉਹਨਾਂ ਦੇ ਅੰਦਰੋਂ) ਲੋਭ ਮੁੱਕ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁੱਝ ਕੇ ਖ਼ਤਮ ਹੋ ਜਾਂਦੀ ਹੈ।੩।
ਹੇ ਨਾਨਕ! ਆਖ-ਹੇ ਭਾਈ!) ਪ੍ਰਭੂ ਆਪਣੇ ਦਾਸਾਂ ਉਤੇ ਮੇਹਰ ਕਰਦਾ ਹੈ, ਅਤੇ, ਉਹਨਾਂ ਦੇ ਅਨੇਕਾਂ ਜਨਮਾਂ ਦੇ ਡਰ ਮੋਹ ਦੂਰ ਕਰ ਦੇਂਦਾ ਹੈ।੪।੨੧।੨੭।
सूही महला ५ ॥
बैकुंठ नगरु जहा संत वासा ॥ प्रभ चरण कमल रिद माहि निवासा ॥१॥ सुणि मन तन तुझु सुखु दिखलावउ ॥ हरि अनिक बिंजन तुझु भोग भुंचावउ ॥१॥ रहाउ ॥ अम्रित नामु भुंचु मन माही ॥ अचरज साद ता के बरने न जाही ॥२॥ लोभु मूआ त्रिसना बुझि थाकी ॥ पारब्रहम की सरणि जन ताकी ॥३॥ जनम जनम के भै मोह निवारे ॥ नानक दास प्रभ किरपा धारे ॥४॥२१॥२७॥ {पन्ना 742}
पद्अर्थ: बैकुंठ = विष्णु का स्वर्ग। रिद = हृदय।1।
दिखलावउ = मैं दिखाऊँ। बिंजन = स्वादिष्ट भोजन। भुंचावउ = मैं खिलाऊँ।1। रहाउ।
अंम्रित = आत्मिक जीवन देने वाला। भुंचु = खा। सदु = स्वाद।2।
ताकी = देखी। बुझि थाकी = मिट के रह जाती है।3।
भै = (शब्द ‘भउ’ का बहुवचन)। निवारे = दूर कर देता है।4।
अर्थ: हे भाई! (मेरी बात) सुन, (आ) मैं (तेरे) मन को (तेरे) तन को आत्मिक आनंद दिखा दूँ। प्रभू का नाम (मानो) अनेकों स्वादिष्ट भोजन हैं, (आ, साध-संगत में) मैं तुझे वह स्वादिष्ट भोजन खिलाऊँ।1। रहाउ।
हे भाई! जिस जगह (परमात्मा के) संत जन बसते हों, वही है (असल) बैकुंठ का शहर। (संत जनों की संगति में रह के) प्रभू के सोहणे चरण हृदय में आ बसते हैं।1।
हे भाई! (साध-संगति में रह के) आत्मिक जीवन देने वाला हरी-नाम (-भोजन) अपने मन में खाया कर, इस भोजन के हैरान कर देने वाले स्वाद हैं, बयान नहीं किए जा सकते।2।
हे भाई! जिन संतों ने (साध-संगति बैकुंठ में आ के) परमात्मा का आसरा लिया है (अनके अंदर से) लोभ समाप्त हो जाता है, तृष्णा की आग बुझ के खत्म हो जाती है।3।
हे नानक! (कह– हे भाई!) प्रभू अपने दासों पर मेहर करता है, और, उनके अनेकों जन्मों के डर-मोह दूर कर देता है।4।21।27
🙏🙏🙏🙏🙏
