ਨਿਊਜ਼ ਪੰਜਾਬ
9 ਦਸੰਬਰ 2025
ਅੱਜ ਤੋਂ ਪੰਜਾਬ ਅਤੇ ਚੰਡੀਗੜ੍ਹ ਵਿਚ ਠੰਢ ਹੋਰ ਤੇਜ਼ ਹੋ ਜਾਵੇਗੀ। ਮੌਸਮ ਵਿਭਾਗ ਨੇ ਪੰਜਾਬ ਦੇ ਅੱਠ ਜ਼ਿਲ੍ਹਿਆਂ ਲਈ ਯੈਲੋ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਹੈ। ਇਨ੍ਹਾਂ ਵਿੱਚ ਜਲੰਧਰ, ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ।
ਪਿਛਲੇ 24 ਘੰਟਿਆਂ ਵਿਚ ਸੂਬੇ ਵਿਚ ਘੱਟੋ-ਘੱਟ ਤਾਪਮਾਨ ਵਿਚ ਥੋੜ੍ਹਾ ਵਾਧਾ ਹੋਇਆ ਹੈ, ਪਰ ਪਹਾੜਾਂ ਤੋਂ ਚੱਲ ਰਹੀਆਂ ਬਰਫ਼ੀਲੀਆਂ ਹਵਾਵਾਂ ਕਾਰਨ ਸਵੇਰ ਅਤੇ ਸ਼ਾਮ ਦੀ ਠੰਢ ਘੱਟ ਨਹੀਂ ਹੋਈ ਹੈ।ਮੌਸਮ ਵਿਭਾਗ ਅਨੁਸਾਰ, ਸੀਤ ਲਹਿਰ ਕਾਰਨ ਅਗਲੇ ਦੋ ਦਿਨਾਂ ਵਿੱਚ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ 2 ਡਿਗਰੀ ਤੱਕ ਡਿੱਗ ਸਕਦਾ ਹੈ। ਪੰਜਾਬ ਵਿੱਚ ਅਗਲੇ ਸੱਤ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ, ਪਰ ਸੂਬੇ ਦੇ ਕੁਝ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਧੁੰਦ ਪੈਣ ਦੀ ਸੰਭਾਵਨਾ ਹੈ।
