ਨਿਊਜ਼ ਪੰਜਾਬ
10 ਦਸੰਬਰ 2025
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ‘ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਜਪਾਨ ਤੇ ਉੱਤਰ ਕੋਰੀਆ ਦੇ ਦੌਰੇ ‘ਤੇ ਗਏ ਸਨ। ਪੰਜਾਬ ਵਾਪਸ ਪਰਤਦੇ ਹੀ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਮੀਡੀਆ ਨੂੰ ਆਪਣੇ ਦੌਰੇ ਦੀ ਜਾਣਕਾਰੀ ਦਿੱਤੀ।
ਸੀਐਮ ਭਗਵੰਤ ਸਿੰਘ ਮਾਨ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਜਪਾਨ ਦੌਰੇ ਦੌਰਾਨ JBIC, Aisan Industry, Yamaha, Honda Motor, JICA South Asia Department ਦੇ Director General, Toray Industries, Parliament Vice-Minister of Economy, Trade and Industry ਤੇ Fujitsu Ltd. ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਹੋਰ ਵੀ ਕਈ ਕੰਪਨੀਆਂ ਨਾਲ ਵੀ ਜਪਾਨ ਤੇ ਸਾਊਥ ਕੋਰੀਆ ਚ ਮੁਲਾਕਾਤ ਕੀਤੀ।
ਸੀਐਮ ਮਾਨ ਨੇ ਦੱਸਿਆ ਕਿ ਇਸ ਦੌਰੇ ਦਾ ਟੀਚਾ ਸੀ ਕਿ ਪੰਜਾਬ ‘ਚ ਵੱਧ ਤੋਂ ਵੱਧ ਨਿਵੇਸ਼ ਲਿਆਂਦਾ ਜਾਵੇ ਇਸ ਲਈ ਉਨ੍ਹਾਂ ਨੇ ਵਿਦੇਸ਼ੀ ਕੰਪਨੀਆਂ ਨੂੰ ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ, 2026 ‘ਚ ਸ਼ਮੂਲੀਅਤ ਦਾ ਸੱਦਾ ਦਿੱਤਾ।
ਸੀਐਮ ਮਾਨ ਨੇ ਦੱਸਿਆ ਕਿ ਸਾਰੀਆਂ ਹੀ ਕੰਪਨੀਆਂ ਨੇ ਪੰਜਾਬ ‘ਚ ਨਿਵੇਸ਼ ਦੀ ਰੁਚੀ ਦਿਖਾਈ ਹੈ। ਉਨ੍ਹਾਂ ਨੇ ਦੱਸਿਆ ਕਿ ਨਿਵੇਸ਼ ਨਾਲ ਸੂਬੇ ਨੂੰ ਆਰਥਿਕ ਪੱਖੋਂ ਹੁਲਾਰਾ ਮਿਲੇਗਾ ਤੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।
