ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਵਿਖ਼ੇ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਦੇ ਜਨਮ ਦਿਹਾੜੇ ਤੇ ਸਮਾਗ਼ਮ ਹੋਇਆ – ਕੁਲਵਿੰਦਰ ਸਿੰਘ ਬੈਨੀਪਾਲ    

ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਸਾਡੇ ਵਾਸਤੇ ਪ੍ਰੇਰਨਾ ਸਰੋਤ=ਬੈਨੀਪਾਲ

———=====================

ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1ਦੁੱਗਰੀ ਵਿਖ਼ੇ ਗੁਰਦੁਵਾਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਸਦਕਾ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਫ਼ਤਹਿ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਈਆ ਗਿਆ। ਜਿਸ ਵਿੱਚ ਅੰਮ੍ਰਿਤ ਵੇਲੇ ਤੋਂ ਹੀ ਨਿਤਨੇਮ ਅਤੇ ਸੁੱਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕੀਤੇ ਗਏ ਅਤੇ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਗਗਨਦੀਪ ਸਿੰਘ ਦੇ ਕੀਰਤਨੀ ਜੱਥੇ ਨੇ ਇਲਾਹੀ ਬਾਣੀ ਦਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਜੱਸ ਨਾਲ ਜੋੜੀਆਂ ਸੋਧਰ ਰਹਿਰਾਸ ਦੀ ਚੌਕੀ ਤੋਂ ਬਾਅਦ ਭਾਈ ਮਨਜੀਤ ਸਿੰਘ ਪਠਾਨਕੋਟ ਵਾਲਿਆਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਗੁਰੂ ਜੱਸ ਨਾਲ ਜੋੜਿਆ। ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਸੀਨੀਅਰ ਮੈਂਬਰ ਪਰਮਿੰਦਰ ਸਿੰਘ ਬਲਬੀਰ ਸਿੰਘ ਅਤੇ ਤਰਲੋਕ ਸਿੰਘ ਸੱਚਦੇਵਾ ਨੇ ਭਾਈ ਮਨਜੀਤ ਸਿੰਘ ਦੇ ਕੀਰਤਨੀ ਜੱਥੇ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ ਅਤੇ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਸੰਗਤਾਂ ਨੂੰ ਸੰਬੋਧਨ ਕਰਦੀਆਂ ਕਿਹਾ ਕੀ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਸਾਡੇ ਵਾਸਤੇ ਪ੍ਰੇਰਨਾ ਸਰੋਤ ਹੈ ਤੇ ਸਭ ਨੂੰ ਊਨਾ ਦੀ ਕੁਰਬਾਨੀ ਤੋਂ ਸੇਧ ਲੈਣੀ ਚਾਹੀਦੀ ਕੀ ਸਾਨੂੰ ਧਰਮ ਦੇ ਰਾਹ ਤੇ ਚਲਣਾ ਅਤੇ ਧਰਮ ਵਿੱਚ ਪੑਪੱਕ ਹੋਣਾ ਚਾਇਦਾ ਹੈ। ਬਾਅਦ ਵਿੱਚ ਪੰਥ ਪ੍ਰਸਿੱਧ ਪ੍ਰਚਾਰਕ ਗਿਆਨੀ ਸਾਹਿਬ ਸਿੰਘ ਜੀ ਮਾਰਕੰਡੇ ਵਾਲੀਆਂ ਨੇ ਬਾਬਾ ਫ਼ਤਹਿ ਸਿੰਘ ਜੀ ਦੇ ਜਨਮ ਦਿਹਾੜੇ ਤੇ ਸੰਗਤਾਂ ਨੂੰ ਦੱਸੀਆਂ ਕੀ ਬਾਬਾ ਫ਼ਤਹਿ ਸਿੰਘ ਜੀ ਦੀ ਉਮਰ 7 ਸਾਲ ਦੀ ਸੀ। ਇਹ ਚਾਰੇ ਸਾਹਿਬਜਾਦੀਆਂ ਤੋਂ ਉਮਰ ਵਿੱਚ ਸਭ ਤੋਂ ਛੋਟੇ ਸਨ ਪਰ ਊਨਾ ਦੇ ਕਾਰਜ ਅਤੇ ਧਰਮ ਪ੍ਰਤੀ ਦਰਿੜਤਾ ਏਨੀ ਮਹਾਨ ਸੀ ਜਿਸ ਕਰਕੇ ਅਸੀ ਊਨਾ ਨੂੰ ਬਾਬਾ ਫ਼ਤਹਿ ਸਿੰਘ ਜੀ ਕਹਿੰਦੇ ਹਾਂ। ਇਹ ਦਰਿੜਤਾ ਊਨਾ ਕੋਲ ਊਨਾ ਦੀ ਮਾਤਾ ਜੀ ਅਤੇ ਦਾਦੀ ਜੀ ਵੱਲੋਂ ਮਿਲੀ ਊਨਾ ਦੀ ਦਾਦੀ ਜੀ ਊਨਾ ਨੂੰ ਊਨਾ ਦੇ ਦਾਦਾ ਜੀ ਦੀਆਂ ਕੁਰਬਾਨੀਆਂ ਵਾਰੇ ਦੱਸਦੇ ਰਹਿੰਦੇ ਸੀ ਜਿਨਾਂ ਨੇ ਧਰਮ ਦੀ ਆਨ ਬਾਨ ਅਤੇ ਸ਼ਾਨ ਵਾਸਤੇ ਕੁਰਬਾਨੀ ਕੀਤੀ। ਅਤੇ ਗੁਰਦੁਵਾਰਾ ਸਾਹਿਬ ਦੇ ਮੁੱਖ ਸੇਵਾਦਾਰ ਅਤੇ ਹੋਰ ਕਮੇਟੀ ਮੈਂਬਰਾਂ ਵੱਲੋਂ ਗਿਆਨੀ ਸਾਹਿਬ ਸਿੰਘ ਮਾਰਕੰਡੇ ਵਾਲੀਆਂ ਨੂੰ ਦੋਸ਼ਾਲੇ ਅਤੇ ਵਿਸ਼ੇਸ਼ ਸਨਮਾਨ ਚਿੰਨ ਨਾਲ ਸਨਮਾਨ ਵੀ ਕੀਤਾ ਗਿਆ। ਅਤੇ ਅਰਦਾਸ ਹੁਕਮਨਾਮੇ ਤੋਂ ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤਾਏ ਗਏ । ਸੰਗਤਾਂ ਨੇ ਭਾਰੀ ਗਿਣਤੀ ਵਿੱਚ ਹਾਜ਼ਰੀ ਭਰਕੇ ਆਪਣਾ ਜੀਵਨ ਸਫਲਾਂ ਕੀਤਾ। ਗੁਰੂ ਘਰ ਵਿੱਚ ਹਾਜ਼ਰ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੇਅਰਮੈਨ ਬਲਜੀਤ ਸਿੰਘ ਸੇਠੀ ਸੀਨੀਅਰ ਮੈਂਬਰ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਤਰਲੋਕ ਸਿੰਘ ਸੱਚਦੇਵਾ ਗੁਰਦੀਪ ਸਿੰਘ ਕਾਲੜਾ ਐਡਵੋਕੇਟ ਕ੍ਰਿਪਾਲ ਸਿੰਘ ਕਾਲੜਾ ਚਰਨਜੀਤ ਸਿੰਘ ਸਰਬਜੀਤ ਸਿੰਘ ਚਗਰ, ਤੇਜਿੰਦਰ ਸਿੰਘ, ਅਮਰਜੀਤ ਸਿੰਘ,ਪਰਮਜੀਤ ਸਿੰਘ,ਤਰਲੋਕ ਸਿੰਘ,ਜਗਮੋਹਨ ਸਿੰਘ, ਰਘਬੀਰ ਸਿੰਘ,ਡਾਕਟਰ ਪ੍ਰੇਮ ਸਿੰਘ ਚਾਵਲਾ, ਬਲਬੀਰ ਸਿੰਘ, ਦਰਸ਼ਨ ਸਿੰਘ, ਯਸ਼ਪਾਲ ਸਿੰਘ,ਮਲਕੀਤ ਸਿੰਘ