ਅੱਜ ਤੋਂ ਹਰਿਆਣਾ ਵਿਧਾਨ ਸਭਾ ਦਾ winter sension ਸ਼ੁਰੂ; 22 ਦਸੰਬਰ ਤੱਕ ਜਾਰੀ ਰਹੇਗਾ ਸੈਸ਼ਨ

ਨਿਊਜ਼ ਪੰਜਾਬ

18 ਦਸੰਬਰ 2025

ਅੱਜ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦਾ ਪਹਿਲਾ ਦਿਨ ਹੈ। ਕਾਂਗਰਸ ਪਹਿਲੇ ਦਿਨ ਹੀ ਵੋਟ ਚੋਰੀ ਸਮੇਤ ਕਈ ਮੁੱਦਿਆਂ ‘ਤੇ ਹੰਗਾਮਾ ਕਰੇਗੀ। ਸਦਨ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਸੈਸ਼ਨ ਪ੍ਰਸ਼ਨ ਕਾਲ ਨਾਲ ਸ਼ੁਰੂ ਹੋਵੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨਾਇਬ ਸੈਣੀ ਅਤੇ ਵਿਰੋਧੀ ਧਿਰ ਦੇ ਨੇਤਾ ਭੂਪੇਂਦਰ ਸਿੰਘ ਰਾਵਤ ਮੌਜੂਦ ਰਹਿਣਗੇ।

ਹਰਿਆਣਾ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ 18 ਦਸੰਬਰ ਤੋਂ 22 ਦਸੰਬਰ ਤੱਕ ਹੋਵੇਗਾ। ਇਸ ਦੌਰਾਨ ਕੁੱਲ 3 ਮੀਟਿੰਗਾਂ ਹੋਣਗੀਆਂ। 20 ਅਤੇ 21 ਦਸੰਬਰ ਨੂੰ ਛੁੱਟੀ ਰਹੇਗੀ। ਸੈਸ਼ਨ ਵਿੱਚ ਮਹੱਤਵਪੂਰਨ ਵਿਧਾਨਕ ਅਤੇ ਜਨਹਿੱਤ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ।