ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੀ ਸਮੀਖਿਆ ਕੀਤੀ, ਚੱਲ ਰਹੇ ਕੰਮਾਂ ਨੂੰ ਨੇਪਰੇ ਚਾੜ•ਨ ਲਈ 30 ਜੂਨ ਦੀ ਸਮਾਂ ਸੀਮਾ ਨਿਰਧਾਰਤ

• ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਨੂੰ 15 ਜੂਨ ਤੱਕ ਫੇਜ਼-1 ਦੇ ਲੰਬਿਤ ਕੰਮ ਅਤੇ ਫੇਜ਼-2 ਅਧੀਨ ਨਵੇਂ ਕੰਮਾਂ ਦੀ ਤਜਵੀਜ਼ ਸੌਂਪਣ ਲਈ ਕਿਹਾ

ਨਿਊਜ਼ ਪੰਜਾਬ

ਚੰਡੀਗੜ•, 6 ਜੂਨ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਨੂੰ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ (ਯੂ.ਈ.ਆਈ.ਪੀ.) ਦੇ ਪਹਿਲੇ ਪੜਾਅ ਤਹਿਤ ਚੱਲ ਰਹੇ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਅਤੇ ਇਨ••ਾਂ ਨੂੰ ਮੁਕੰਮਲ ਕਰਨ ਦੀ ਸਮਾਂ ਸੀਮਾ 30 ਜੂਨ 2020 ਨਿਰਧਾਰਤ ਕਰਨ ਦੀ ਹਦਾਇਤ ਕੀਤੀ ਹੈ।
ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਕੈਪਟਨ ਅਮਰਿੰਦਰ ਨੇ ਵਧੀਕ ਮੁੱਖ ਸਕੱਤਰ ਨੂੰ ਪ੍ਰੋਗਰਾਮ ਦੇ ਪਹਿਲੇ ਪੜਾਅ-1 ਅਧੀਨ ਰਹਿੰਦੀਆਂ ਤਜਵੀਜ਼ਾਂ ਨੂੰ 15 ਜੂਨ ਤੱਕ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਪ੍ਰੋਗਰਾਮ (ਪੀ.ਆਈ.ਡੀ.ਬੀ.) ਕੋਲ ਜਮ••ਾਂ ਕਰਵਾਉਣ ਅਤੇ ਨਾਲ ਹੀ 15 ਜੂਨ ਤੱਕ ਸ਼ਹਿਰੀ ਸਥਾਨਕ ਇਕਾਈਆਂ ਤੋਂ ਪ੍ਰਾਪਤੀ ਤੋਂ ਬਾਅਦ ਦੂਜੇ ਪੜਾਅ ਅਧੀਨ ਫੰਡਿੰਗ ਲਈ ਤਜਵੀਜ਼ਾਂ ਵੀ ਜਮ••ਾਂ ਕਰਵਾਉਣ ਲਈ ਕਿਹਾ। ਜ਼ਿਕਰਯੋਗ ਹੈ ਕਿ ਸ਼ਹਿਰੀ ਸਥਾਨਕ ਇਕਾਈਆਂ ਦੁਆਰਾ ਪੀ.ਆਈ.ਡੀ.ਬੀ. ਤੋਂ ਵਿੱਤੀ ਮੱਦਦ ਨਾਲ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਨੂੰ ਲਾਗੂ ਕੀਤਾ ਜਾ ਰਿਹਾ ਹੈ।
ਚੱਲ ਰਹੇ ਪ੍ਰਾਜੈਕਟਾਂ ਦੀ ਸਮਾਂ-ਬੱਧ ਪ੍ਰਗਤੀ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੇ ਵਧੀਕ ਮੁੱਖ ਸਕੱਤਰ ਨੂੰ ਹਦਾਇਤ ਕੀਤੀ ਹੈ ਕਿ ਉਹ ਹਰ ਸ਼ੁੱਕਰਵਾਰ ਨੂੰ ਹਫ਼ਤਾਵਾਰੀ ਪ੍ਰਗਤੀ ਰਿਪੋਰਟ ਪੇਸ਼ ਕਰਨ।
ਇਸ ਤੋਂ ਪਹਿਲਾਂ ਡਾਇਰੈਕਟਰ ਸਥਾਨਕ ਸਰਕਾਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਯੂ.ਈ.ਆਈ.ਪੀ. ਦੇ ਪਹਿਲੇ ਪੜਾਅ ਤਹਿਤ ਵੱਖ-ਵੱਖ ਸ਼ਹਿਰੀ ਸਥਾਨਕ ਇਕਾਈਆਂ ਨੂੰ 298.75 ਕਰੋੜ ਰੁਪਏ ਦੀ ਵੰਡ ਕੀਤੀ ਗਈ ਸੀ ਪਰ ਅਜੇ ਤੱਕ ਸਿਰਫ 108.44 ਕਰੋੜ ਰੁਪਏ ਦੇ ਪ੍ਰਾਜੈਕਟ/ਯੋਜਨਾਵਾਂ ਚਲਾਈਆਂ ਗਈਆਂ ਹਨ। ਇਸ ਵਿਚੋਂ ਹੁਣ ਤੱਕ ਸਿਰਫ 40.89 ਕਰੋੜ ਰੁਪਏ ਖਰਚ ਕੀਤੇ ਗਏ ਹਨ। ਨਤੀਜੇ ਵਜੋਂ ਵਿਭਾਗ ਨੇ ਹੁਣ ਤੱਕ 1990.31 ਕਰੋੜ ਰੁਪਏ ਤੋਂ ਵੱਧ ਦੇ ਪ੍ਰਾਜੈਕਟ ਪ੍ਰਸਤਾਵਾਂ ਨੂੰ ਫੰਡਿੰਗ ਲਈ ਪੀ.ਆਈ.ਡੀ.ਬੀ. ਕੋਲ ਜਮ•ਾਂ ਕਰਵਾਉਣਾ ਹੈ ਅਤੇ ਸ਼ਹਿਰੀ ਸਥਾਨਕ ਇਕਾਈਆਂ ਨੇ ਹਾਲੇ ਹੋਰ 67.55 ਕਰੋੜ ਰੁਪਏ ਦੀ ਵਰਤੋਂ ਕਰਨੀ ਹੈ।
ਮੁੱਖ ਮੰਤਰੀ ਨੇ ਵਧੀਕ ਮੁੱਖ ਸਕੱਤਰ (ਸਥਾਨਕ ਸਰਕਾਰਾਂ) ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਲਈ ਸਮਾਂ ਬੱਧਤਾ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ••ਾਂ ਅੱਗੇ ਕਿਹਾ ਕਿ ਦੂਜੇ ਗੇੜ ਦੇ ਪ੍ਰਾਜੈਕਟਾਂ ਨੂੰ ਫੰਡਿੰਗ ਲਈ ਪੀ.ਆਈ.ਡੀ.ਬੀ. ਕੋਲ ਜਮ•ਾਂ ਕਰਵਾਉਣ ਵਿੱਚ ਕੋਈ ਦੇਰੀ ਨਹੀਂ ਹੋਣੀ ਚਾਹੀਦੀ ਕਿਉਂਕਿ ਉਸ ਲਈ ਲੋੜੀਂਦੇ ਫੰਡ ਪਹਿਲਾਂ ਹੀ ਉਨ••ਾਂ ਵੱਲੋਂ ਫਰਵਰੀ ਵਿੱਚ ਮਨਜ਼ੂਰ ਕਰ ਲਏ ਗਏ ਹਨ।
—-