ਨਿਊਜ਼ ਪੰਜਾਬ
22 ਦਸੰਬਰ 2025
ਪੰਜਾਬੀ ਸੰਗੀਤ ਜਗਤ ਨੂੰ ਅੱਜ ਇੱਕ ਵੱਡਾ ਸਦਮਾ ਲੱਗਿਆ ਹੈ। ਮਸ਼ਹੂਰ ਗਾਇਕ ਮਾਸਟਰ ਸਲੀਮ ਦੇ ਪਿਤਾ ਅਤੇ ਮਹਾਨ ਉਸਤਾਦ ਪੂਰਨ ਸ਼ਾਹ ਕੋਟੀ ਅੱਜ ਅਕਾਲ ਚਲਾਣਾ ਕਰ ਗਏ ਹਨ। ਉਹ ਬੀਤੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ।
ਪੂਰਨ ਸ਼ਾਹ ਕੋਟੀ ਨਾ ਸਿਰਫ਼ ਮਾਸਟਰ ਸਲੀਮ ਦੇ ਪਿਤਾ ਸਨ, ਸਗੋਂ ਉਹ ਉਨ੍ਹਾਂ ਦੇ ਸੰਗੀਤਕ ਉਸਤਾਦ ਵੀ ਸਨ। ਉਨ੍ਹਾਂ ਨੇ ਸੰਗੀਤ ਦੀ ਦੁਨੀਆ ਨੂੰ ਕਈ ਮਹਾਨ ਕਲਾਕਾਰ ਦਿੱਤੇ ਹਨ ਅਤੇ ਉਹ ਸਾਬਰ ਕੋਟੀ ਅਤੇ ਹੰਸ ਰਾਜ ਹੰਸ ਵਰਗੇ ਪ੍ਰਸਿੱਧ ਗਾਇਕਾਂ ਦੇ ਵੀ ਉਸਤਾਦ ਰਹਿ ਚੁੱਕੇ ਹਨ।ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸੁਣਦਿਆਂ ਹੀ ਸਮੁੱਚੀ ਪੰਜਾਬੀ ਸੰਗੀਤ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਸੰਗੀਤ ਪ੍ਰੇਮੀਆਂ ਅਤੇ ਕਲਾਕਾਰਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।
