
ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਫੇਸ 1 ਦੁੱਗਰੀ ਵਿਖ਼ੇ ਕਥਾ ਅਤੇ ਕੀਰਤਨ ਸ਼ਮਾਗਮ ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸ਼ਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖ਼ੇ ਕਰਵਾਏ ਜਾਂ ਰਹੇ ਹਨ। ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਸ਼ਹੀਦੀ ਦਿਹਾੜੀਆ ਨੂੰ ਸਮਰਪਿਤ ਗੁਰਮਤਿ ਕਥਾ ਅਤੇ ਕੀਰਤਨ ਸ਼ਮਾਗਮ ਮਨਾਏ ਜਾ ਰਹੈ ਹਨ । ਜਿੰਨਾ ਵਿਚ ਸਵੇਰ ਤੋਂ ਨਿਤਨੇਮ ਅਤੇ ਆਸਾ ਜੀ ਦੀ ਵਾਰ ਦੇ ਕੀਰਤਨ ਕਰਕੇ ਗੁਰੂ ਘਰ ਦੇ ਹਜੂਰੀ ਰਾਗੀ ਭਾਈ ਗਗਨਦੀਪ ਸਿੰਘ ਅਤੇ ਅਮਨਦੀਪ ਸਿੰਘ ਸੰਗਤਾ ਨੂੰ ਨਿਹਾਲ ਕੀਤਾ ਅਤੇ ਸ਼ੰਗਤੀ ਰੂਪ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਿਤੇ ਗਏ। ਗੁਰੂ ਘਰ ਦੇ ਮੀਤ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਅਤੇ ਸਾਹਿਬਜਾਦੀਆ ਦੀਆਂ ਸਹੀਦੀਆਂ ਵਾਰੈ ਅਤੇ ਸੂਬੇ ਦੀ ਕਚਿਹਰੀ ਵਾਰੈ ਸੰਗਤਾ ਨਾਲ ਵਿਚਾਰ ਸਾਂਝੇ ਕੀਤੇ। ਜਦੋਂ ਕਿ ਸਾਮ ਦੇ ਸਮਾਗਮ ਵਿੱਚ ਸੋਧਰ ਰਹਿਰਾਸ ਦੀ ਚੌਂਕੀ ਤੋਂ ਬਾਅਦ ਭਾਈ ਰਾਜਵਿੰਦਰ ਸਿੰਘ ਲੁੱਧਿਆਣੇ ਵਾਲੀਆਂ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਗੁਰੂ ਜੱਸ ਨਾਲ ਜੋੜੀਆ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਕੀਰਤਨ ਦਾ ਆਨੰਦ ਮਾਣੀਆ ਅਤੇ ਬਾਅਦ ਵਿੱਚ ਗਿਆਨੀ ਸਰਬਜੀਤ ਸਿੰਘ ਔਲਖ ਜੀ ਨੇ ਸੰਗਤਾਂ ਨੂੰ ਸਾਹਿਬਜ਼ਾਦੀਆਂ ਅਤੇ ਸਿੰਘਾਂ ਸਿੰਘਣੀਆਂ ਦੀਆਂ ਸ਼ਹੀਦੀਆਂ ਵਾਰੇ ਸੰਗਤਾਂ ਨੂੰ ਠੰਡੇ ਬੁਰਜ ਵਿੱਚ ਮਾਤਾ ਜੀ ਅਤੇ ਸਾਹਿਬਜਾਦਿਆਂ ਨੇ ਭਾਣੇ ਅੰਦਰ ਰਾਤ ਬਤੀਤ ਕੀਤੀ ਵਜ਼ੀਰ ਖਾਂ ਨੇ ਹਰ ਸਖ਼ਤਾਈ ਕਰਕੇ ਸ਼੍ਰੀ ਗੁਰੂ ਗੋਬਿੰਦ ਜੀ ਦੇ ਸਪੁੱਤਰਾਂ ਨੂੰ ਇਸਲਾਮ ਵਿੱਚ ਲਿਆਉਣਾ ਚਹੁੰਦਾ ਸੀ।ਕਚਿਹਰੀ ਦਾ ਵੱਡਾ ਦਰਵਾਜਾ ਬੰਦ ਸੀ ਸਾਹਿਬਜਾਦਿਆ ਨੂੰ ਛੋਟੀ ਖਿੜਕੀ ਵਿਚੋ ਲੰਗਣ ਲਈ ਕਿਹਾ ਗਿਆ ਕਿ ਇਹ ਪੈਤੜਾ ਸੀ ਕੀ ਜਦੋ ਸਾਹਿਬਜਾਦੇ ਸਿਰ ਨਿਵਾ ਕਰਕੇ ਲੰਗਣਗੇ ਤਾ ਕਚਿਹਰੀ ਵਿੱਚ ਬੈਠੇ ਸਾਰੈ ਵਜੀਰ ਕਿਹ ਦੈਣਗੇ ਕਿ ਸਾਹਿਬਜਾਦੀਆ ਨੇ ਸਿਰ ਨਿਵਾ ਦਿੱਤਾ ਹੈ। ਗੁਰੂ ਪਿਤਾ ਦੀ ਮਹਾਨ ਸੋਚਤੇ ਪਹਿਰਾ ਦੇਣ ਵਾਲੇ ਮਹਾਨ ਸਪੁੱਤਰਾ ਨੇ ਪਹਿਲਾ ਆਪਣੇ ਪੈਰ ਅੱਗੈ ਲੰਗਾਏ ਪਿਛੋ ਆਪਣਾ ਸਿਰ ਅੰਦਰ ਕੀਤਾ ਅਤੇ ਭਰਵੀ ਆਵਾਜ਼ ਵਿੱਚ” ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ” ਗਜਾਈ ਦਾਦੀ ਮਾਂ ਦੀ ਸਿਖਿਆ ਸਦਕਾ ਸਾਹਿਬਜਾਦੈ ਸਿੱਖੀ ਸਿਦਕ ਤੇ ਅਡੋਲ ਰਹੈ।ਭਾਰੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਆਕੇ ਕੀਰਤਨ ਅਤੇ ਕਥਾ ਦਾ ਆਨੰਦ ਮਾਣੀਆ ਅਤੇ ਆਪਣਾ ਜੀਵਨ ਸਫਲਾਂ ਕੀਤਾ। ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆ ਸੰਗਤਾਂ ਦਾ ਧੰਨਵਾਦ ਕੀਤਾ। ਅਤੇ ਸੰਗਤਾਂ ਨੂੰ ਬੇਨਤੀ ਕੀਤੀ ਕਿ ਗੁਰੂ ਘਰ ਟਾਇਮ ਸਿਰ ਪਹੁੰਚਕੇ ਕੇ ਕੀਰਤਨ ਅਤੇ ਕਥਾ ਸਮਾਗਮ ਦਾ ਲਾਹਾ ਲੈਣ ਅਤੇ ਆਪਣਾ ਜੀਵਨ ਸਫਲਾ ਕਰਨ। ਸਮਾਗਮ ਵਿੱਚ ਹਾਜ਼ਰ ਹੋਏ ਗੁਰੂ ਘਰ ਦੇ ਚੈਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸਪਾਲ ਸ਼ਿੰਘ ਗੁਰਦੀਪ ਸਿੰਘ ਕਾਲੜਾ ਰਜਿੰਦਰ ਸਿੰਘ ਭਾਟੀਆ ਸੁਖਵਿੰਦਰ ਪਾਲ ਸਿੰਘ ਚਰਨਜੀਤ ਸਿੰਘ ਪਾਇਲ ਮਨਜੀਤ ਸਿੰਘ ਪਾਇਲ ਦਲਜੀਤ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਤਰਲੋਕ ਸਿੰਘ ਸਚਦੇਵਾ ਕ੍ਰਿਪਾਲ ਸਿੰਘ ਕਾਲੜਾ ਪਰਮਜੀਤ ਸਿੰਘ ਅਮਰਜੀਤ ਸਿੰਘ ਬਲਬੀਰ ਸਿੰਘ ਬਲਜੀਤ ਸਿੰਘ ਬਲਵੀਰ ਸਿੰਘ ਜੋੜਾ ਘਰ ਵਾਲੇ ਪਲਵਿੰਦਰ ਸਿੰਘ ਜਗਜੀਵਨ ਸਿੰਘ ਸੋਹਨਪਾਲ ਵੀਰਨਜੀਤ ਸਿੰਘ ਸੋਹਨਪਾਲ ਦਰਸਨ ਸਿੰਘ ਸੋਹਨਪਾਲ ਵਰਿੰਦਰ ਮੋਹਨ ਸਿੰਘ ਜਗਜੀਤ ਸਿੰਘ ਅਤੇ ਹੋਰ
