ਨਿਊਜ਼ ਪੰਜਾਬ
26 ਦਸੰਬਰ 2025
ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵੀਰ ਬਾਲ ਦਿਵਸ ਦੇ ਮੌਕੇ ‘ਤੇ 18 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ ਚੁਣੇ ਗਏ 20 ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ। ਇਨ੍ਹਾਂ ਪੁਰਸਕਾਰ ਜੇਤੂਆਂ ਵਿਚ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਸ਼੍ਰਵਣ ਸਿੰਘ ਵੀ ਸ਼ਾਮਿਲ ਹੈ, ਜਿਸ ਨੇ ਪਾਕਿ ਨਾਲ ਜੰਗ ਦੌਰਾਨ ਭਾਰਤੀ ਫ਼ੌਜ ਨੂੰ ਰਸਦ ਪਹੁੰਚਾ ਉਨ੍ਹਾਂ ਦੀ ਮਦਦ ਕੀਤੀ ਸੀ।
