ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਦੇ ਐਸ.ਐਸ.ਪੀ. ਵਿਜੀਲੈਂਸ ਲਖਬੀਰ ਸਿੰਘ ਮੁਅੱਤਲ

ਨਿਊਜ਼ ਪੰਜਾਬ

27 ਦਸੰਬਰ 2025

ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਦੇ ਐਸ.ਐਸ.ਪੀ. ਵਿਜੀਲੈਂਸ ਲਖਬੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮਿਲੇ ਵੇਰਵਿਆ ਅਨੁਸਾਰ ਇਹ ਕਾਰਵਾਈ ਅੱਜ ਸਵੇਰੇ ਚੰਡੀਗੜ੍ਹ ਤੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਗ੍ਰਹਿ ਵਿਭਾਗ ਪੰਜਾਬ ਵਲੋਂ ਕੀਤੀ ਗਈ ਹੈ। ਉਨ੍ਹਾਂ ਖਿਲਾਫ਼ ਇਹ ਕਾਰਵਾਈ ਇਕ ਆਈ.ਏ.ਐਸ.ਅਧਿਕਾਰੀ ਦੀ ਸ਼ਿਕਾਇਤ ਉਪਰੰਤ ਕੀਤੀ ਗਈ।