ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਮਾਗਮ ਹੋਏ – ਕੁਲਵਿੰਦਰ ਸਿੰਘ ਬੈਨੀਪਾਲ

ਲੁਧਿਆਣਾ – ਮਾਤਾ ਗੁਜਰ ਕੌਰ ਸਾਹਿਬਜ਼ਾਦੇ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਦੀ ਦੀਆ ਸਹੀਦੀਆਂ ਨੂੰ ਸਮਰਪਿਤ ਗੁਰਮਤਿ ਕਥਾ ਅਤੇ ਕੀਰਤਨ ਸ਼ਮਾਗਮ ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸ਼ਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਅੱਜ ਪੰਜਵੇਂ ਦਿਨ ਦੇ ਸਮਾਗਮਾਂ ਵਿੱਚ ਪੰਥ ਪ੍ਰਸਿੱਧ ਰਾਗੀ ਬੀਬੀ ਜਸਲੀਨ ਕੌਰ ਲੁੱਧਿਆਣੇ ਵਾਲੀਆ ਨੇ ਅਤੇ ਗਿਆਨੀ ਸਰਬਜੀਤ ਸਿੰਘ ਔਲਖ ਲੁੱਧਿਆਣੇ ਵਾਲੀਆਂ ਨੇ ਸਾਹੀਵਾਜਾਂਦੀਆਂ ਦੀ ਸ਼ਹੀਦੀ ਵਾਰੈ ਵਿਸਥਾਰ ਨਾਲ ਸੰਗਤਾ ਨੂੰ ਜਾਣਕਾਰੀ ਦਿੱਤੀ । ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਕਥਾ ਅਤੇ ਕੀਰਤਨ ਸ਼ਮਾਗਮ 31 ਦਿਸੰਬਰ ਤੱਕ ਜਾਰੀ ਰਹਿਣਗੇ। ਜਿੰਨਾ ਵਿਚ ਸਵੇਰ ਤੋਂ ਨਿਤਨੇਮ ਅਤੇ ਆਸਾ ਜੀ ਦੀ ਵਾਰ ਦੇ ਕੀਰਤਨ ਕਰਕੇ ਗੁਰੂ ਘਰ ਦੇ ਹਜੂਰੀ ਰਾਗੀ ਭਾਈ ਗਗਨਦੀਪ ਸਿੰਘ ਅਮਨਦੀਪ ਸਿੰਘ ਸੰਗਤਾ ਨੂੰ ਨਿਹਾਲ ਕੀਤਾ ਅਤੇ ਸ਼ੰਗਤੀ ਰੂਪ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਿਤੇ ਗਏ। ਗੁਰੂ ਘਰ ਦੇ ਮੀਤ ਗ੍ਰੰਥੀ ਭਾਈ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਸਾਹਿਬਜ਼ਾਦੀਆਂ ਦੀਆ ਸ਼ਹੀਦੀਆਂ ਵਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਜਦੋਂ ਕਿ ਸਾਮ ਦੇ ਸਮਾਗਮ ਵਿੱਚ ਸੋਧਰ ਰਹਿਰਾਸ ਦੀ ਚੌਂਕੀ ਤੋਂ ਬਾਅਦ ਗਿਆਨੀ ਸਰਬਜੀਤ ਸਿੰਘ ਔਲਖ ਲੁਧਿਆਣੇ ਵਾਲੀਆਂ ਨੇ ਅੱਜ ਦੇ ਦਿਨ ਧੰਨ ਮਾਤਾ ਗੁਜ਼ਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦੇ ਧੰਨ ਧੰਨ ਬਾਬਾ ਜ਼ੋਰਾਵਰ ਸਿੰਘ ਅਤੇ ਧੰਨ ਧੰਨ ਬਾਬਾ ਫਤਹਿ ਸਿੰਘ ਜੀ ਨੂੰ ਅਨੇਕਾਂ ਤਸੀਹੇ ਦਿੱਤੇ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਿਣਵਾ ਕੇ ਸ਼ਹੀਦ ਕਰ ਦਿੱਤਾ ਗਿਆ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਅਤੇ ਸ਼ਹਾਦਤ ਨੂੰ ਕੋਟਨਿ ਕੋਟਾਨ ਪ੍ਰਨਾਮ। ਉਨ੍ਹਾਂ ਤੋਂ ਬਾਅਦ ਪੰਥ ਪ੍ਰਸਿੱਧ ਰਾਗੀ ਬੀਬੀ ਜਸਲੀਨ ਕੌਰ ਲੁੱਧਿਆਣੇ ਵਾਲੀਆਂ ਨੇ ਸੰਗਤਾਂ ਨੂੰ ਰਸਭੀਨਾਂ ਕੀਰਤਨ ਸੁਣਾ ਕੇ ਨਿਹਾਲ ਕੀਤਾ ਅਤੇ ਗੁਰੂ ਜੱਸ ਨਾਲ ਜੋੜੀਆਂ। ਅਰਦਾਸ ਹੁਕਮਨਾਮੇ ਤੋਂ ਬਾਅਦ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆ ਸੰਗਤਾਂ ਦਾ ਧੰਨਵਾਦ ਕੀਤਾ। ਅਤੇ ਸੰਗਤਾਂ ਨੂੰ ਬੇਨਤੀ ਕੀਤੀ ਕਿ ਗੁਰੂ ਘਰ ਟਾਇਮ ਸਿਰਫ਼ ਪਹੁੰਚਕੇ ਕੇ ਕੀਰਤਨ ਅਤੇ ਕਥਾ ਸਮਾਗਮ ਦਾ ਲਾਹਾ ਲੈਣ ਅਤੇ ਆਪਣਾ ਜੀਵਨ ਸਫਲਾ ਕਰਨ। ਸਮਾਗਮ ਵਿੱਚ ਹਾਜ਼ਰ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੈਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸਪਾਲ ਸ਼ਿੰਘ ਗੁਰਦੀਪ ਸਿੰਘ ਕਾਲੜਾ ਰਜਿੰਦਰ ਸਿੰਘ ਭਾਟੀਆ ਸੁਖਵਿੰਦਰ ਪਾਲ ਸਿੰਘ ਚਰਨਜੀਤ ਸਿੰਘ ਪਾਇਲ ਮਨਜੀਤ ਸਿੰਘ ਪਾਇਲ ਦਲਜੀਤ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਤਰਲੋਕ ਸਿੰਘ ਸਚਦੇਵਾ ਪਰਮਜੀਤ ਸਿੰਘ ਅਮਰਜੀਤ ਸਿੰਘ ਬਲਬੀਰ ਸਿੰਘ ਬਲਜੀਤ ਸਿੰਘ ਬਲਵੀਰ ਸਿੰਘ ਪਜੋੜਾ ਘਰ ਵਾਲੇ ਪਲਵਿੰਦਰ ਸਿੰਘ ਜਗਜੀਵਨ ਸਿੰਘ ਸੋਹਨਪਾਲ ਵੀਰਨਜੀਤ ਸਿੰਘ ਸੋਹਨਪਾਲ ਦਰਸਨ ਸਿੰਘ ਸੋਹਨਪਾਲ ਵਰਿੰਦਰ ਮੋਹਨ ਸਿੰਘ ਜਗਜੀਤ ਸਿੰਘ ਅਤੇ ਹੋਰ।