ਨਿਊਜ਼ ਪੰਜਾਬ
1 ਜਨਵਰੀ 2026
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸੂਬੇ ਦੇ ਅੰਦਰ ਤਿੰਨ ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪਾਰਟੀ ਨੇ ਹੁਸ਼ਿਆਰਪੁਰ ਦਿਹਾਤੀ , ਹੁਸ਼ਿਆਰਪੁਰ ਸ਼ਹਿਰੀ ਅਤੇ ਪਟਿਆਲਾ ਦਿਹਾਤੀ ਦੇ ਨਵੇਂ ਪ੍ਰਧਾਨਾਂ ਦਾ ਐਲਾਨ ਕੀਤਾ ਹੈ।ਗੁਰਵਿੰਦਰ ਸਿੰਘ ਪਬਲਾ ਨੂੰ ਹੁਸ਼ਿਆਰਪੁਰ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ, ਜਸਪਾਲ ਚੀਚੀ ਨੂੰ ਹੁਸ਼ਿਆਰਪੁਰ ਸ਼ਹਿਰੀ ਅਤੇ ਹਰਪਾਲ ਸਿੰਘ ਨੂੰ ਪਟਿਆਲਾ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਲਾਇਆ ਗਿਆ ਹੈ।

