ਜ਼ਿਲ•ਾ ਲੁਧਿਆਣਾ ਵਿੱਚ ਕੱਟੇ 20 ਲੱਖ ਤੋਂ ਵਧੇਰੇ ਰਾਸ਼ੀ ਦੇ ਚਾਲਾਨ
-ਲੌਕਡਾਊਨ 5.0 ਅਤੇ ਅਨਲੌਕ 1.0 ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਡਿਪਟੀ ਕਮਿਸ਼ਨਰ
-ਬਿਨਾਂ ਮਾਸਕ ਤੋਂ ਬਾਹਰ ਆਉਣ, ਸਮਾਜਿਕ ਦੂਰੀ ਨਾ ਬਣਾਉਣ, ਜਨਤਕ ਥਾਵਾਂ ‘ਤੇ ਥੁੱਕਣ ਵਾਲਿਆਂ ਦੇ ਕੱਟੇ ਜਾ ਰਹੇ ਚਲਾਨ
ਨਿਊਜ਼ ਪੰਜਾਬ
ਲੁਧਿਆਣਾ, 7 ਜੂਨ -ਜ਼ਿਲ•ਾ ਲੁਧਿਆਣਾ ਵਿੱਚ ਲੌਕਡਾਊਨ 5.0 ਅਤੇ ਅਨਲੌਕ 1.0 ਦੀ ਉਲੰਘਣਾ ਕਰਨ ਵਾਲਿਆਂ ‘ਤੇ ਜ਼ਿਲ•ਾ ਪ੍ਰਸਾਸ਼ਨ ਅਤੇ ਪੁਲਿਸ ਵੱਲੋਂ ਸਖ਼ਤੀ ਵਧਾ ਦਿੱਤੀ ਗਈ ਹੈ। ਅਜਿਹੀਆਂ ਉਲੰਘਣਾਵਾਂ ਕਰਨ ‘ਤੇ ਹੁਣ ਤੱਕ 20 ਲੱਖ 61 ਹਜ਼ਾਰ 600 ਰੁਪਏ ਤੋਂ ਵਧੇਰੀ ਜੁਰਮਾਨਾ ਰਾਸ਼ੀ ਦੇ ਚਾਲਾਨ ਕੱਟੇ ਜਾ ਚੁੱਕੇ ਹਨ। ਇਹ ਮੁਹਿੰਮ ਪੰਜਾਬ ਸਰਕਾਰ ਵੱਲੋਂ ਆਰੰਭੇ ‘ਮਿਸ਼ਨ ਫਤਹਿ’ ਤਹਿਤ ਚਲਾਈ ਜਾ ਰਹੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ ਮਾਸਕ ਨਾ ਪਹਿਨਣ ‘ਤੇ 6770 ਚਾਲਾਨ ਕਰਕੇ 18 ਲੱਖ 31 ਹਜ਼ਾਰ 400 ਰੁਪਏ ਦੇ ਜੁਰਮਾਨੇ ਕੀਤੇ ਗਏ। ਇਸੇ ਤਰ•ਾਂ ਜਨਤਕ ਥਾਵਾਂ ‘ਤੇ ਥੁੱਕਣ ਦੇ ਦੋਸ਼ ਵਿੱਚ 2178 ਚਾਲਾਨ ਕਰਕੇ 2 ਲੱਖ 23 ਹਜ਼ਾਰ 200 ਰੁਪਏ ਅਤੇ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ ‘ਤੇ 3 ਚਾਲਾਨ ਕਰਕੇ 6000 ਰੁਪਏ ਦੇ ਜੁਰਮਾਨੇ ਕੀਤੇ ਗਏ। ਇਸੇ ਤਰ•ਾਂ ਦੋ ਵਿਅਕਤੀ ਇਕਾਂਤਵਾਸ ਦੀ ਉਲੰਘਣਾ ਕਰਨ ਦੇ ਦੋਸ਼ੀ ਵੀ ਪਾਏ ਗਏ, ਜਿਨ•ਾਂ ਨੂੰ 1000 ਰੁਪਏ ਜੁਰਮਾਨਾ ਕੀਤਾ ਗਿਆ।
Post Views: 0