ਬੀਜ ਘੁਟਾਲੇ ਖਿਲਾਫ ਆਵਾਜ਼ ਚੁੱਕਣ ਅਤੇ ਲੰਗਰ ਦੀ ਸੇਵਾ ਕਰਨ ਕਰਕੇ ਮੈਨੂੰ ਗ੍ਰਿਫਤਾਰ ਕੀਤਾ ਗਿਆ- ਗੁਰਦੀਪ ਸਿੰਘ ਗੋਸ਼ਾ

ਨਿਊਜ਼ ਪੰਜਾਬ
ਲੁਧਿਆਣਾ , 6 ਜੂਨ  –  ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਅੱਜ ਜਦੋਂ ਉਸ ਨੂੰ ਲੰਗਰ ਵੰਡਣ ਜਾ ਰਹੇ ਸਨ ਤਾ ਪੁਲਿਸ ਨੇ ਬਿਨਾਂ ਕਿਸੇ ਕਾਰਨ ਓਹਨਾ ਨੂੰ ਗ੍ਰਿਫਤਾਰ ਕਰ ਲਿਆ। ਗੁਰਦੀਪ ਸਿੰਘ ਗੋਸ਼ਾ ਨੇ ਦੱਸਿਆ ਕਿ ਓਹਨਾ ਨੂੰ ਪਹਿਲਾਂ ਥਾਣੇ ਲਿਜਾਇਆ ਗਿਆ ਅਤੇ ਬਾਅਦ ਵਿੱਚ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ।
ਗੁਰਦੀਪ ਸਿੰਘ ਗੋਸ਼ਾ ਨੇ ਦੱਸਿਆ ਕਿ ਉਹ ਪਿਛਲੇ 75 ਦਿਨਾਂ ਤੋਂ ਲੰਗਰ ਦੀ ਸੇਵਾ ਕਰ ਰਹੇ ਹਨ। ਹਾਲ ਹੀ ਵਿੱਚ, ਉਹਨਾਂ ਨੇ ਬੀਜ ਘੁਟਾਲੇ ਦਾ ਮੁੱਦਾ ਚੁੱਕਿਆ ਸੀ ਜਿਸ ਵਿੱਚ ਕਾਂਗਰਸ ਦੇ ਮੰਤਰੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਸ਼ਾਮਲ ਹਨ। ਇਸ ਵਜ੍ਹਾ ਕਰਕੇ ਹੀ ਪੁਲਿਸ ਨੇ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ।
ਗੁਰਦੀਪ ਸਿੰਘ ਗੋਸ਼ਾ ਨੇ ਦੱਸਿਆ ਕਿ ਪਹਿਲਾਂ ਵੀ ਉਹਨਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ ਅਤੇ ਅੱਜ ਫੇਰ ਬਿਨਾਂ ਕਿਸੇ ਕਾਰਨ ਗ੍ਰਿਫਤਾਰ ਕਰ ਲਿਆ ਗਿਆ। ਐਸਐਚਓ ਅਤੇ ਹੋਰ ਪੁਲਿਸ ਅਧਿਕਾਰੀਆਂ ਨੇ ਉਸ ਨਾਲ ਬਦਸਲੂਕੀ ਵੀ ਕੀਤੀ। ਪੁਲਿਸ ਮੁਲਾਜ਼ਮਾਂ ਨੂੰ ਉਹਨਾਂ ਨੇ ਦੇ ਘਰ ਅਤੇ ਦਫਤਰ ਦੇ ਬਾਹਰ ਤਾਇਨਾਤ ਕਰ ਦਿੱਤਾ ਗਿਆ।