ਨਿਊਜ਼ ਪੰਜਾਬ
10 ਜਨਵਰੀ 2026
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 10 ਅਤੇ 11 ਜਨਵਰੀ, 2026 ਨੂੰ ਜਲੰਧਰ ਦੇ ਦੌਰੇ ’ਤੇ ਰਹਿਣਗੇ, ਜਿਸ ਦੌਰਾਨ ਸ਼ਹਿਰ ਵਿੱਚ ਕਈ ਵਿਕਾਸ ਪ੍ਰਾਜੈਕਟਾਂ ਦੇ ਉਦਘਾਟਨ ਅਤੇ ਨਗਰ ਨਿਗਮ ਦੇ ਸਮਾਗਮਾਂ ਵਿੱਚ ਸ਼ਮੂਲੀਅਤ ਦੀ ਸੰਭਾਵਨਾ ਹੈ। ਦੌਰੇ ਤੋਂ ਪਹਿਲਾਂ ਜਲੰਧਰ ਨਗਰ ਨਿਗਮ ਨੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰਦਿਆਂ ਹੁਕਮ ਜਾਰੀ ਕੀਤੇ ਹਨ।

ਜਿਨ੍ਹਾਂ ਅਨੁਸਾਰ ਸਾਰੇ ਅਧਿਕਾਰੀ ਅਤੇ ਕਰਮਚਾਰੀ ਦੋਵਾਂ ਦਿਨ ਸਟੇਸ਼ਨ ਨਹੀਂ ਛੱਡਣਗੇ, ਤਾਂ ਜੋ ਪ੍ਰਸ਼ਾਸਕੀ ਕੰਮਕਾਜ ਸੁਚਾਰੂ ਰਹੇ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਕਿਹੜੇ ਪ੍ਰਾਜੈਕਟਾਂ ਦਾ ਉਦਘਾਟਨ ਹੋਵੇਗਾ ਜਾਂ ਜਨਤਕ ਰੈਲੀਆਂ ਕਿੱਥੇ ਕੀਤੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 8 ਜਨਵਰੀ ਨੂੰ ਦੋਵਾਂ ਆਗੂਆਂ ਨੇ ਨਸ਼ਿਆਂ ਵਿਰੁੱਧ ਜੰਗ ਦੇ ਦੂਜੇ ਪੜਾਅ ਦੀ ਸ਼ੁਰੂਆਤ ਵੀ ਕੀਤੀ ਸੀ।
