ਨਿਊਜ਼ ਪੰਜਾਬ
10 ਜਨਵਰੀ 2026
1980 ਦੀਆਂ ਓਲੰਪਿਕ ਖੇਡਾਂ ਵਿੱਚ ਸੋਨ ਤਗਮਾ ਜੇਤੂ ਭਾਰਤੀ ਹਾਕੀ ਟੀਮ ਦੇ ਮੈਂਬਰ ਅਤੇ ਹਾਕੀ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਸਿੰਘ ਗਰਚਾ ਦਾ ਦਿਹਾਂਤ ਹੋ ਗਿਆ ਹੈ। ਉਹ ਇਕ ਪ੍ਰਸਿੱਧ ਹਾਕੀ ਖਿਡਾਰੀ ਰਹੇ, ਜਿਨ੍ਹਾਂ ਨੇ ਦੇਸ਼ ਲਈ ਅੰਤਰਰਾਸ਼ਟਰੀ ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਭਾਰਤੀ ਹਾਕੀ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਦੇ ਦਿਹਾਂਤ ਨਾਲ ਖੇਡ ਜਗਤ, ਖ਼ਾਸ ਕਰਕੇ ਹਾਕੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
