ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਫਾਊਂਡਰ ਮੈਂਬਰ ਕਰਮ ਸਿੰਘ ਪਰਿਵਾਰ ਸਮੇਤ ਅਕਾਲੀ ਦਲ’ਚ ਸ਼ਾਮਿਲ

ਨਿਊਜ਼ ਪੰਜਾਬ

11 ਮਾਰਚ 2026

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਵੱਡੀ ਗਿਣਤੀ ਸਮਰਥਕਾਂ ਨਾਲ ਆਮ ਆਦਮੀ ਪਾਰਟੀ ਦੇ ਫਾਊਂਡਰ ਮੈਂਬਰ ਕਰਮ ਸਿੰਘ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਸੰਗਰੂਰ ਅਤੇ ਸੁਨਾਮ ਹਲਕੇ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਵੀ ਮੌਜੂਦ ਸਨ।

ਇਸ ਦੌਰਾਨ ਕਰਮ ਸਿੰਘ, ਉਨ੍ਹਾਂ ਦਾ ਪਰਿਵਾਰ ਅਤੇ ਵੱਡੀ ਗਿਣਤੀ ਸਮਰਥਕਾਂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਹਾਸਲ ਕੀਤੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਰੋਪਾ ਪਾ ਕੇ ਸਭ ਨੂੰ ਪਾਰਟੀ ਵਿੱਚ ਸ਼ਾਮਿਲ ਕਰਦਿਆਂ ਕਿਹਾ ਕਿ ਇਹ ਸ਼ਾਮਿਲੀਅਤ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰੇਗੀ।