ਨਿਊਜ਼ ਪੰਜਾਬ
ਤੂੰ ਚਿੰਤਾ ਨਾ ਕਰ ਤੇਰੀ ਵੀ ਅਰਦਾਸ ਪੂਰੀ ਹੋਵੇਗੀ….ਵਿਚਾਰ ਭਾਈ ਸਰਬਜੀਤ ਸਿੰਘ ਜੀ
*🙏 ☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ*੨੯ ਪੋਹ ੫੫੭, ੧੨ ਜਨਵਰੀ ੨੦੨੬ ੴ* ☬ 🙏
ਟੋਡੀ ਮਹਲਾ ੫ ॥
ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥ {ਪੰਨਾ 717}
ਅਰਥ: ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ।
ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧।
ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ। ਹੇ ਨਾਨਕ! ਆਖ-ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ।੨।੯।੨੭।
टोडी महला ५ ॥
साधसंगि हरि हरि नामु चितारा ॥ सहजि अनंदु होवै दिनु राती अंकुरु भलो हमारा ॥ रहाउ ॥ गुरु पूरा भेटिओ बडभागी जा को अंतु न पारावारा ॥ करु गहि काढि लीओ जनु अपुना बिखु सागर संसारा ॥१॥ जनम मरन काटे गुर बचनी बहुड़ि न संकट दुआरा ॥ नानक सरनि गही सुआमी की पुनह पुनह नमसकारा ॥२॥९॥२८॥ {पन्ना 717}
अर्थ: हे भाई! जो मनुष्य गुरू की संगति में टिक के परमात्मा का नाम सिमरता रहता है (उसके अंदर आत्मिक अडोलता पैदा हो जाती है, उस) आत्मिक अडोलता के कारण (उसके अंदर) दिन रात (हर वक्त) आनंद बना रहता है। (हे भाई! साध-संगति की बरकति से) हम जीवों के पिछले किए कर्मों के भले अंकुर फूट पड़ते हैं। रहाउ।
हे भाई! जिस परमात्मा के गुणों का अंत नहीं पाया जा सकता, जिसकी हस्ती का इस पार उस पार का छोर नहीं मिल सकता, वह परमात्मा अपने उस सेवक को (उसका) हाथ पकड़ के संसार समुंद्र से बाहर निकाल लेता है, (जिस सेवक को) बड़ी किस्मत से पूरा गुरू मिल जाता है।1
हे भाई! गुरू के बचनों पर चलने से जनम-मरण में डालने वाली फाहियां कट जाती हैं, कष्टों भरे चौरासी के चक्करों का दरवाजा दोबारा नहीं देखना पड़ता। हे नानक! (कह– हे भाई! गुरू की संगति की बरकति से) मैंने भी मालिक-प्रभू का आसरा लिया है, मैं (उसके दर पर) बार बार सिर निवाता हूँ।2।9।27।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
🚩🚩🙏💐🙏🚩🚩
