ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭਲਕੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਈ ਵੱਡੇ ਫੈਸਲਿਆਂ ਦੀ ਸੰਭਾਵਨਾ

ਨਿਊਜ਼ ਪੰਜਾਬ

19 ਜਨਵਰੀ 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ। ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਭਲਕੇ ਯਾਨੀ ਮੰਗਲਵਾਰ ਨੂੰ ਦੁਪਹਿਰ 12 ਵਜੇ ਬੈਠਕ ਹੋਵੇਗੀ। ਇਹ ਮੀਟਿੰਗ ਸੀ.ਐੱਮ. ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ। ਪਰ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗਣ ਦੀ ਸੰਭਾਵਨਾ ਹੈ।