ਪ੍ਰਵਾਸੀ ਮਜ਼ਦੂਰਾਂ ਦੇ ਮਾਮਲੇ ‘ਤੇ ਸੁਪਰੀਮ ਕੋਰਟ ਨੇ ਅੱਜ ਅਹਿਮ ਫ਼ੈਸਲਾ ਸੁਣਾਇਆ
ਨਿਊਜ਼ ਪੰਜਾਬ
ਨਵੀਂ ਦਿੱਲੀ, 9 ਜੂਨ- ਦੇਸ਼ ਵਿੱਚੋ 60 ਲੱਖ ਤੋਂ ਵਧੇਰੇ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਗ੍ਰਹਿ ਰਾਜਾਂ ਵਿੱਚ ਵਾਪਸ ਭੇਜੇ ਜਾਂ ਤੋਂ ਬਾਅਦ ਪ੍ਰਵਾਸੀ ਮਜ਼ਦੂਰਾਂ ਦੇ ਮਾਮਲੇ ‘ਤੇ ਸੁਪਰੀਮ ਕੋਰਟ ਨੇ ਅੱਜ ਅਹਿਮ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਆਪਣੇ ਹੁਕਮ ‘ਚ ਕਿਹਾ ਹੈ ਕਿ ਸਾਰੇ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇ ਅਤੇ ਅੱਜ ਤੋਂ 15 ਦਿਨਾਂ ਦੇ ਅੰਦਰ ਇਨ੍ਹਾਂ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਵਾਪਸ ਭੇਜਿਆ ਜਾਵੇ। ਅਦਾਲਤ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਕੋਲੋਂ ਹਲਫ਼ਨਾਮਾ ਮੰਗਿਆ ਹੈ। 15 ਦਿਨਾਂ ‘ਚ ਬਾਕੀ ਬਚੇ ਹੋਏ ਕਾਮਿਆਂ ਨੂੰ ਉਨ੍ਹਾਂ ਦੇ ਜੱਦੀ ਪਿੰਡਾਂ ਤੱਕ ਭੇਜਣ ਦੇ ਆਦੇਸ਼ ਵੀ ਦਿਤੇ ਗਏ ਹਨ । ਸ਼੍ਰਮਿਕ ਟਰੇਨਾਂ ਵਧੇਰੇ ਚਲਾਈਆਂ ਜਾਣ ਤਾਂ ਜੋ ਉਨ੍ਹਾਂ ਨੂੰ ਯਾਤਰਾ ਲਈ ਅਪਲਾਈ ਕਰਨ ਦੇ 24 ਘੰਟਿਆਂ ਅੰਦਰ ਹੀ ਟਰੇਨ ਮਿਲ ਜਾਵੇ।