ਪੰਜਾਬ ਸਰਕਾਰ ਦੇ ਅਹਿਮ ਫੈਸਲੇ:ਬਾਗਬਾਨੀ ਰਕਬਾ 15% ਤੱਕ ਵਧੇਗਾ, ‘ਹੇ ਰਾਮ’ ਨਾਟਕ ਦੇ 40 ਸ਼ੋਅ

ਨਿਊਜ਼ ਪੰਜਾਬ

20 ਜਨਵਰੀ 2026

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਕਈ ਅਹਿਮ ਫੈਸਲਿਆਂ ਦੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਹੁਣ ਜਨਤਕ ਉਦੇਸ਼ਾਂ ਲਈ ਜ਼ਮੀਨ ਅਲਾਟ ਕਰਨ ਦਾ ਅਧਿਕਾਰ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਬਣੀ ਕਮੇਟੀ ਕੋਲ ਹੋਵੇਗਾ, ਜਿਸ ਨਾਲ ਲੀਜ਼, ਵਿਕਰੀ ਜਾਂ ਨਿਲਾਮੀ ਨਾਲ ਜੁੜੀ ਪ੍ਰਕਿਰਿਆ ਤੇਜ਼ ਹੋਵੇਗੀ। ਇਸ ਤੋਂ ਇਲਾਵਾ ਸਰਕਾਰ ਨੇ ਬਾਗਬਾਨੀ ਖੇਤਰ ਹੇਠ ਰਕਬੇ ਨੂੰ 6 ਫੀਸਦੀ ਤੋਂ ਵਧਾ ਕੇ 15 ਫੀਸਦੀ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਨੇ ਭਗਵਾਨ ਰਾਮ ਦੇ ਜੀਵਨ ’ਤੇ ਆਧਾਰਿਤ ਨਾਟਕ “ਹੇ ਰਾਮ” ਨੂੰ ਸੂਬੇ ਭਰ ਦੇ 40 ਸਥਾਨਾਂ ’ਤੇ ਪੇਸ਼ ਕੀਤਾ ਜਾਵੇਗਾ।ਦੇਸ਼ ਭਰ ਦੇ ਕਈ ਪ੍ਰਸਿੱਧ ਕਲਾਕਾਰ ਇਨ੍ਹਾਂ ਸ਼ੋਅ ‘ਚ ਪ੍ਰਦਰਸ਼ਨ ਕਰਨਗੇ। ਇਕ ਹੋਰ ਫੈਸਲੇ ਅਨੁਸਾਰ ਸਰਕਾਰ 1,000 ਯੋਗਾ ਅਧਿਆਪਕਾਂ ਦੀ ਭਰਤੀ ਵੀ ਕਰੇਗੀ ।