ਸਾਡੇ ਹੱਥ ਕੁੱਝ ਨਹੀਂ….ਵਿਚਾਰ ਭਾਈ ਸਰਬਜੀਤ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 22 ਜਨਵਰੀ 2026

ਨਿਊਜ਼ ਪੰਜਾਬ 

ਸਾਡੇ ਹੱਥ ਕੁੱਝ ਨਹੀਂ….ਵਿਚਾਰ ਭਾਈ ਸਰਬਜੀਤ ਸਿੰਘ ਜੀ 

☬HUKAMNAMA☬

SHRI DARBAR SAHIB,SHRI AMRITSAR,ANG–584,22-JAN-2026

ਵਡਹੰਸੁ ਮਹਲਾ ੩ ॥

ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥

वडहंसु महला ३ ॥

इहु सरीरु जजरी है इस नो जरु पहुचै आए ॥

गुरि राखे से उबरे होरु मरि जमै आवै जाए ॥

होरि मरि जमहि आवहि जावहि अंति

गए पछुतावहि बिनु नावै सुखु न होई ॥ ऐथै

कमावै सो फलु पावै मनमुखि है पति खोई

॥ जम पुरि घोर अंधारु महा गुबारु ना

तिथै भैण न भाई ॥ इहु सरीरु जजरी है इस

नो जरु पहुचै आई ॥१॥

ਇਹ ਸਰੀਰ ਨਾਸ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ ਆ ਦਬਾਂਦਾ ਹੈ। ਜਿਨ੍ਹਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ ਪਰ ਹੋਰ ਜਮਦੇ ਤੇ ਮਰਦੇ ਹਨ। ਹੋਰ ਜਮਦੇ ਤੇ ਮਰਦੇ ਹਨ ਤੇ ਅੰਤ (ਮਰਨ) ਵੇਲੇ ਪਛਤਾਂਦੇ ਹਨ; ਹਰਿ-ਨਾਮ ਤੋਂ ਬਿਨਾ ਆਤਮਕ-ਜੀਵਨ ਦਾ ਸੁੱਖ ਨਹੀਂ ਮਿਲਦਾ। ਇਸ ਲੋਕ ਵਿਚ ਜੀਵ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ (ਪ੍ਰਭੂ- ਦਰਬਾਰ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ। (ਉਨ੍ਹਾਂ ਲਈ) ਜਮ ਰਾਜ ਦੀ ਪੁਰੀ ਵਿਚ ਵੀ ਘੁੱਪ ਹਨੇਰਾ, ਬਹੁਤ ਹਨੇਰਾ ਹੀ ਬਣਿਆ ਰਹਿੰਦਾ ਹੈ, ਉਥੇ ਭੈਣ ਜਾਂ ਭਰਾ ਕੋਈ ਸਹਾਇਤਾ ਨਹੀਂ ਕਰ ਸਕਦਾ। ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ ॥੧॥

यह सरीर नास हो जाने वाला है, इस को बुढ़ापा आ दबाता है। जिनकी गुरु ने रक्षा की, वह (मोह में गर्क होने से)बच जाते हैं पर और जनम मरण में रहते हैं। और अंत समय पछताते हैं; हरी नाम के बिना आत्मिक जीवन का सुख नहीं मिलता। इस लोक में जीव जो करनी कमाता है वोही फल भोगता है। अपने मन के पीछे चलने वाला (प्रभु दरबार में) अपनी इज्जत गवा लेता है। (उनके लिए) जम राज की पूरी में भी घोर अँधेरा, घोर अँधेरा ही बना रहता है, उधर बहिन या भाई कोई सहायता नहीं कर सकता। यह सरीर पुराना हो जाने वाला है, इस को भुदापा (जरूर) आ जाता है॥1॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

🚩🚩🙏🌷🙏🚩🚩