ਪੰਜਾਬ ਸਰਕਾਰ ਵੱਲੋਂ 14 ਨੇਤਾਵਾਂ ਦੀ ਚੇਅਰਮੈਨ ਤੇ ਵਾਈਸ ਚੇਅਰਮੈਨ ਵਜੋਂ ਨਿਯੁਕਤੀ, ਸੀਐੱਮ ਮਾਨ ਨੇ ਜਾਰੀ ਕੀਤੇ ਹੁਕਮ

ਨਿਊਜ਼ ਪੰਜਾਬ

22 ਜਨਵਰੀ 2026

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ 14 ਨੇਤਾਵਾਂ ਨੂੰ ਚੇਅਰਮੈਨ ਅਤੇ ਵਾਈਸ ਚੇਅਰਮੈਨ ਨਿਯੁਕਤ ਕਰਕੇ ਇਕ ਅਹਿਮ ਕਦਮ ਚੁੱਕਿਆ ਹੈ। ਇਨ੍ਹਾਂ ਨਿਯੁਕਤੀਆਂ ਅਧੀਨ ਇੰਦਰਜੀਤ ਸਿੰਘ ਨੂੰ ਮਾਰਕਫੈਡ, ਹਰਪਾਲ ਜੁਨੇਜਾ ਨੂੰ ਪੈਪਸੂ, ਗੁਰਸ਼ਰਨ ਸਿੰਘ ਛੀਨਾ ਨੂੰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਮੇਜਰ ਗੁਰਚਰਨ ਸਿੰਘ ਨੂੰ ਪੰਜਾਬ ਐਕਸ ਸਰਵਿਸ ਕਾਰਪੋਰੇਸ਼ਨ, ਸੌਰਭ ਬਹਿਲ ਨੂੰ ਇੰਪਰੂਵਮੈਂਟ ਟਰੱਸਟ ਪਠਾਨਕੋਟ, ਬਲਜਿੰਦਰ ਸਿੰਘ ਨੂੰ ਪੰਜਾਬ ਐਸਸੀ ਲੈਂਡ ਡਿਵੈਲਪਮੈਂਟ ਤੇ ਫਾਈਨੈਂਸ ਕਾਰਪੋਰੇਸ਼ਨ, ਹਰਪਾਲ ਸਿੰਘ ਨੂੰ ਇੰਪਰੂਵਮੈਂਟ ਟਰੱਸਟ ਪਟਿਆਲਾ ਅਤੇ ਨਵਜੋਤ ਸਿੰਘ ਨੂੰ ਪੇਡਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਸਰਕਾਰ ਵੱਲੋਂ ਇਹ ਨਿਯੁਕਤੀਆਂ ਪਾਰਟੀ ਵਰਕਰਾਂ ਦਾ ਮਨੋਬਲ ਵਧਾਉਣ ਅਤੇ ਸਰਕਾਰੀ ਨੀਤੀਆਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਵਜੋਂ ਦੇਖੀਆਂ ਜਾ ਰਹੀਆਂ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਨਿਯੁਕਤ ਕੀਤੇ ਗਏ ਸਾਰੇ ਨੇਤਾ ਇਮਾਨਦਾਰੀ ਅਤੇ ਮਿਹਨਤ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣ ਵਿੱਚ ਅਹਿਮ ਯੋਗਦਾਨ ਪਾਉਣਗੇ।