ਸੂਰਿਆ–ਈਸ਼ਾਨ ਦੀ ਤੂਫਾਨੀ ਬੱਲੇਬਾਜ਼ੀ, ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾਕੇ ਟੀ-20 ਲੜੀ ਵਿੱਚ 2-0 ਦੀ ਬੜ੍ਹਤ ਬਣਾਈ

ਨਿਊਜ਼ ਪੰਜਾਬ

24 ਜਨਵਰੀ 2026

ਰਾਏਪੁਰ ਵਿੱਚ ਖੇਡੇ ਗਏ ਦੂਜੇ ਟੀ-20 ਮੁਕਾਬਲੇ ਵਿੱਚ ਭਾਰਤ ਨੇ ਨਿਊਜ਼ੀਲੈਂਡ ਨੂੰ ਸ਼ਾਨਦਾਰ ਪ੍ਰਦਰਸ਼ਨ ਨਾਲ ਹਰਾਕੇ ਲੜੀ ਵਿੱਚ 2-0 ਦੀ ਮਜ਼ਬੂਤ ਬੜ੍ਹਤ ਬਣਾ ਲਈ। ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਦੇ ਹੋਏ ਟੀਮ ਇੰਡੀਆ ਨੇ ਨਿਊਜ਼ੀਲੈਂਡ ਨੂੰ 20 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ ‘ਤੇ 208 ਦੌੜਾਂ ਤੱਕ ਸੀਮਤ ਕੀਤਾ। ਜਵਾਬ ਵਿੱਚ ਭਾਰਤੀ ਬੱਲੇਬਾਜ਼ਾਂ ਨੇ ਸ਼ਾਨਦਾਰ ਹਮਲਾਵਰ ਅੰਦਾਜ਼ ਦਿਖਾਉਂਦੇ ਹੋਏ ਸਿਰਫ਼ 15.2 ਓਵਰਾਂ ਵਿੱਚ ਹੀ 3 ਵਿਕਟਾਂ ਦੇ ਨੁਕਸਾਨ ‘ਤੇ 209 ਦੌੜਾਂ ਬਣਾਕੇ ਮੈਚ ਆਸਾਨੀ ਨਾਲ ਆਪਣੇ ਨਾਮ ਕਰ ਲਿਆ। ਸੂਰਿਆਕੁਮਾਰ ਯਾਦਵ ਦੀ ਅਜੇਤੂ 82 ਦੌੜਾਂ ਦੀ ਧਮਾਕੇਦਾਰ ਪਾਰੀ ਅਤੇ ਈਸ਼ਾਨ ਕਿਸ਼ਨ ਦੇ ਤੂਫਾਨੀ ਅਰਧ ਸੈਂਕੜੇ ਨੇ ਇਸ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ।